18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਸਰਕਾਰੀ ਸਕੂਲ ਗਵਾਲ ਮੰਡੀ ’ਚ ਪੁੱਜੀ ਸਿਹਤ ਵਿਭਾਗ ਦੀ ਟੀਮ ਡੇਂਗੂ ਤੇ ਹੋਰ ਬਿਮਾਰੀਆਂ ਤੋਂ ਬਚਾਅ ਲਈ ਕੀਤਾ ਦਵਾਈਆਂ ਦਾ ਛਿੜਕਾਅ

ਅੰਮ੍ਰਿਤਸਰ, 17 ਅਕਤੂਬਰ (ਰੇਸ਼ਮ ਸਿੰਘ)-ਸਿਹਤ ਵਿਭਾਗ ਅੰਮ੍ਰਿਤਸਰ ਵਲੋਂ ਸਿਵਲ ਸਰਜਨ ਡਾ. ਭਾਰਤੀ ਧਵਨ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹੇ ਦੇ ਸਾਰੇ ਸਰਕਾਰੀ ਸਕੂਲਾਂ ਅਤੇ ਹੌਟਸਪੌਟ ਇਲਾਕਿਆਂ ਵਿਚ ਐਂਟੀ-ਲਾਰਵਾ ਗਤੀਵਿਧੀਆਂ, ਫੌਗਿੰਗ ਅਤੇ ਸਪਰੇਅ ਕਰਵਾਈ ਗਈ।

ਅਜੀਤ ਡੈਸਕ 18-10-2026
ਅੰਮ੍ਰਿਤਸਰ, 17 ਅਕਤੂਬਰ (ਰੇਸ਼ਮ ਸਿੰਘ)-ਸਿਹਤ ਵਿਭਾਗ ਅੰਮ੍ਰਿਤਸਰ ਵਲੋਂ ਸਿਵਲ ਸਰਜਨ ਡਾ. ਭਾਰਤੀ ਧਵਨ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹੇ ਦੇ ਸਾਰੇ ਸਰਕਾਰੀ ਸਕੂਲਾਂ ਅਤੇ ਹੌਟਸਪੌਟ ਇਲਾਕਿਆਂ ਵਿਚ ਐਂਟੀ-ਲਾਰਵਾ ਗਤੀਵਿਧੀਆਂ, ਫੌਗਿੰਗ ਅਤੇ ਸਪਰੇਅ ਕਰਵਾਈ ਗਈ। ਇਸ ਦੇ ਨਾਲ ਹੀ ਆਮ ਲੋਕਾਂ ਨੂੰ ਡੇਂਗੂ ਤੋਂ ਬਚਾਅ ਸਬੰਧੀ ਜਾਗਰੂਕ ਕਰਨ ਲਈ ਵਿਸ਼ੇਸ਼ ਗਤੀਵਿਧੀਆਂ ਵੀ ਕਰਵਾਈਆਂ ਗਈਆਂ। ਇਸੇ ਤਹਿਤ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗਵਾਲ ਮੰਡੀ ਵਿਖੇ ਅਜਿਹੀਆਂ ਡੇਂਗੂ ਵਿਰੋਧੀ ਮੁਹਿੰਮ ਦੌਰਾਨ ਜ਼ਿਲ੍ਹਾ ਐਪੀਡਿਮੋਲੋਜਿਸਟ ਡਾ. ਹਰਜੋਤ ਕੌਰ ਨੇ ਕਿਹਾ ਕਿ ਬਰਸਾਤੀ ਮੌਸਮ ਦੌਰਾਨ ਕਈ ਥਾਵਾਂ ‘ਤੇ ਪਾਣੀ ਇਕੱਠਾ ਹੋਣਾ ਸੁਭਾਵਿਕ ਹੈ, ਪਰ ਜਿਥੇ ਪਾਣੀ ਖੜ੍ਹਾ ਰਹਿੰਦਾ ਹੈ, ਉੱਥੇ ਮੱਛਰਾਂ ਦੀ ਪੈਦਾਵਾਰ ਤੇਜ਼ੀ ਨਾਲ ਹੁੰਦੀ ਹੈ। ਇਸ ਲਈ ਹਰ ਨਾਗਰਿਕ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਮੱਛਰਾਂ ਦੀ ਪੈਦਾਵਾਰ ਰੋਕਣ ਲਈ ਸਿਹਤ ਵਿਭਾਗ ਦਾ ਸਹਿਯੋਗ ਕਰੇ। ਜ਼ਿਲ੍ਹਾ ਮਾਸ ਮੀਡੀਆ ਅਧਿਕਾਰੀ ਅਮਰਦੀਪ ਸਿੰਘ ਨੇ ਦੱਸਿਆ ਕਿ ਡੇਂਗੂ ਇੱਕ ਵਾਇਰਲ ਬਿਮਾਰੀ ਹੈ ਜੋ ਏਡੀਜ਼ ਐਜਿਪਟੀ ਮੱਛਰ ਦੇ ਕੱਟਣ ਨਾਲ ਫੈਲਦੀ ਹੈ। ਇਸ ਦੇ ਮੁੱਖ ਲੱਛਣਾਂ ਵਿਚ ਤੇਜ਼ ਬੁਖਾਰ, ਸਿਰ ਦਰਦ, ਮਾਸਪੇਸ਼ੀਆਂ ਅਤੇ ਜੋੜਾਂ ਵਿਚ ਦਰਦ, ਅੱਖਾਂ ਦੇ ਪਿੱਛੇ ਦਰਦ, ਉਲਟੀਆਂ ਅਤੇ ਨੱਕ, ਮੂੰਹ ਜਾਂ ਮਸੂੜਿਆਂ ਵਿੱਚੋਂ ਖੂਨ ਆਉਣਾ ਸ਼ਾਮਲ ਹਨ। ਇਸ ਮੌਕੇ ਐਸ.ਆਈ. ਸੁਖਦੇਵ ਸਿੰਘ, ਹਰਵਿੰਦਰ ਸਿੰਘ, ਮਲਟੀਪਰਪਜ਼ ਹੈਲਥ ਵਰਕਰ ਕੁਲਦੀਪ ਸਿੰਘ, ਰਣਜੋਧ ਸਿੰਘ, ਬਿਕਰਮਜੀਤ ਸਿੰਘ, ਮਲਕੀਤ ਸਿੰਘ, ਅਮਨਦੀਪ ਸਿੰਘ ਅਤੇ ਦਿਲਜੀਤ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਖ਼ਾਲਸਾ ਕਾਲਜ ਆਫ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਵਿਖੇ ਸੱਤ ਦਿਨਾ ਪੋਲਟਰੀ ਸਿਖਲਾਈ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਚੌਥੇ ਪਾਤਿਸ਼ਾਹ ਦੇ ਅਵਤਾਰ ਪੁਰਬ ਦੇ ਸੰਬੰਧ ਵਿਚ ਕਰਵਾਏ ਅੰਤਰ- ਸਕੂਲ ਕਾਵਿ - ਉਚਾਰਨ ਮੁਕਾਬਲੇ ’ਚੋਂ ਖ਼ਾਲਸਾ ਕਾਲਜ ਇੰਟਰਨੈ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।