19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਡੀ.ਏ.ਵੀ. ਸਿੱਖਿਆ ਮਹਿਲਾ ਮਹਾਂਵਿਦਿਆਲਿਆ ਵਲੋਂ ਹਫ਼ਤਾਵਾਰੀ ਹਵਨ ਯੱਗ ਕਰਵਾਇਆ

ਅੰਮ੍ਰਿਤਸਰ, 18 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)-ਡੀ. ਏ.

ਅਜੀਤ ਡੈਸਕ 19-10-2026
ਅੰਮ੍ਰਿਤਸਰ, 18 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)-ਡੀ.ਏ.ਵੀ. ਸਿੱਖਿਆ ਮਹਿਲਾ ਮਹਾਵਿਦਿਆਲਿਆ ਬੇਰੀ ਗੇਟ ਅੰਮ੍ਰਿਤਸਰ ਵਲੋਂ ਸਥਾਨਕ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਡਾ. ਅਰਵਿੰਦ ਸ਼ਰਮਾ ਅਤੇ ਕਾਰਜਕਾਰੀ ਪ੍ਰਿੰਸੀਪਲ ਡਾ. ਅੰਜੂ ਮਹਿਤਾ ਦੀ ਦੇਖ-ਰੇਖ ਹੇਠ ਆਰੀਆ ਸਮਾਜ ਸੀ. ਸੈਕੰ. ਸਕੂਲ ਲੋਹਗੜ੍ਹ ’ਚ ਹਫ਼ਤਾਵਾਰੀ ਹਵਨ ਯੱਗ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਸੁਦਰਸ਼ਨ ਕਪੂਰ ਮੈਂਬਰ, ਸਥਾਨਕ ਪ੍ਰਬੰਧਕੀ ਕਮੇਟੀ, ਬੀ.ਬੀ.ਕੇ. ਡੀ.ਏ.ਵੀ. ਕਾਲਜ ਅੰਮ੍ਰਿਤਸਰ, ਇੰਦੂ ਪ੍ਰਿੰਸੀਪਲ ਬੀ.ਬੀ.ਕੇ. ਡੀ.ਏ.ਵੀ. ਸਕੂਲ ਕਟੜਾ ਮਹਾਂ ਸਿੰਘ ਅਤੇ ਵਿਕਾਸ ਪਰਾਸ਼ਰ ਪ੍ਰਿੰਸੀਪਲ, ਡੀ.ਏ.ਵੀ. ਸਕੂਲ, ਹਾਥੀ ਗੇਟ, ਅੰਮ੍ਰਿਤਸਰ ਹਾਜ਼ਰ ਸਨ। ਪ੍ਰੋਗਰਾਮ ਦੀ ਸ਼ੁਰੂਆਤ ਹਵਨ ਯੱਗ ਨਾਲ ਕੀਤੀ ਗਈ, ਜਿਸ ਰਾਹੀਂ ਵਿਸ਼ਵ ਭਲਾਈ, ਸੁੱਖ-ਸਮ੍ਰਿੱਧੀ ਅਤੇ ਸ਼ਾਂਤੀ ਦੀ ਕਾਮਨਾ ਕੀਤੀ ਗਈ। ਇਸ ਤੋਂ ਬਾਅਦ ਕਾਲਜ ਦੀਆਂ ਵਿਦਿਆਰਥਣਾਂ ਨੇ ਮਧੁਰ ਭਜਨਾਂ ਦੀ ਪੇਸ਼ਕਾਰੀ ਦੇ ਕੇ ਮਾਹੌਲ ਨੂੰ ਭਗਤੀਮਈ ਬਣਾ ਦਿੱਤਾ। ਇਸ ਮੌਕੇ ਕਾਰਜਕਾਰੀ ਪ੍ਰਿੰਸੀਪਲ ਡਾ. ਅੰਜੂ ਮਹਿਤਾ ਨੇ ਸਾਰੇ ਮਹਿਮਾਨਾਂ ਦਾ ਨਿੱਘਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਸਨਮਾਨਿਤ ਕੀਤਾ।
ਪਿਛਲੀ ਖ਼ਬਰ ਸ਼ਿਵ ਸੈਨਾ ਵਲੋਂ ਵੇਰਕਾ ਵਿਖੇ ਸੰਗਠਨ ਦਾ ਵਿਸਥਾਰ ਅਗਲੀ ਖ਼ਬਰ ਬਾਬਾ ਕੁਲਵਿੰਦਰ ਸਿੰਘ ਤੇੜਾ ਨਮਿੱਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।