19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਸ਼ਿਵ ਸੈਨਾ ਵਲੋਂ ਵੇਰਕਾ ਵਿਖੇ ਸੰਗਠਨ ਦਾ ਵਿਸਥਾਰ

ਵੇਰਕਾ, 18 ਅਕਤੂਬਰ (ਲਖਵਿੰਦਰ ਸਿੰਘ)-ਸ਼ਿਵ ਸੈਨਾ ਉਧਵ ਬਾਲਾ ਸਾਹਿਬ ਠਾਕਰੇ ਦੇ ਪੰਜਾਬ ਪ੍ਰਧਾਨ ਯੋਗਰਾਜ ਸ਼ਰਮਾ ਨੇ ਵੇਰਕਾ ਵਿਖੇ ਪਾਰਟੀ ਨੂੰ ਮਜ਼ਬੂਤ ਕਰਨ ਦੇ ਮਕਸਦ ਨਾਲ ਅਹਿਮ ਨਿਯੁਕਤੀਆਂ ਕੀਤੀਆਂ। ਇਸ ਮੌਕੇ ਦੀਪਕ ਵੇਰਕਾ ਨੂੰ ਪੰਜਾਬ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ।

ਅਜੀਤ ਡੈਸਕ 19-10-2026
ਵੇਰਕਾ, 18 ਅਕਤੂਬਰ (ਲਖਵਿੰਦਰ ਸਿੰਘ)-ਸ਼ਿਵ ਸੈਨਾ ਉਧਵ ਬਾਲਾ ਸਾਹਿਬ ਠਾਕਰੇ ਦੇ ਪੰਜਾਬ ਪ੍ਰਧਾਨ ਯੋਗਰਾਜ ਸ਼ਰਮਾ ਨੇ ਵੇਰਕਾ ਵਿਖੇ ਪਾਰਟੀ ਨੂੰ ਮਜ਼ਬੂਤ ਕਰਨ ਦੇ ਮਕਸਦ ਨਾਲ ਅਹਿਮ ਨਿਯੁਕਤੀਆਂ ਕੀਤੀਆਂ। ਇਸ ਮੌਕੇ ਦੀਪਕ ਵੇਰਕਾ ਨੂੰ ਪੰਜਾਬ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ। ਇਸ ਦੌਰਾਨ ਸੰਦੀਪ ਸੋਨੀ, ਗੁਰਭੇਜ ਸਿੰਘ, ਸਾਹਿਬ ਸਿੰਘ, ਸਤਨਾਮ ਸਿੰਘ, ਸੰਨੀ, ਸੁਦੇਸ਼ ਕੁਮਾਰ ਅਤੇ ਮਹਿਲਾਵਾਂ ਵਿਚੋਂ ਨਿਰਮਲਾ, ਸ਼ੀਲਾ, ਕੋਮਲ ਤੇ ਗੁਰਮੀਤ ਨੂੰ ਪਾਰਟੀ ਨਾਲ ਜੋੜਿਆ ਗਿਆ। ਇਸ ਮੌਕੇ ਪੰਜਾਬ ਪ੍ਰਧਾਨ ਨੇ ਕਿਹਾ ਕਿ ਹਰ ਧਰਮ ਦਾ ਸਤਿਕਾਰ ਕਰਨਾ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਅ ਕੇ ਖੇਡਾਂ ਵੱਲ ਪ੍ਰੇਰਿਤ ਕਰਨਾ ਸਾਡਾ ਮੁੱਖ ਟੀਚਾ ਹੈ। ਨਵ-ਨਿਯੁਕਤ ਚੇਅਰਮੈਨ ਨੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣ ਦਾ ਅਹਿਦ ਲਿਆ।
ਪਿਛਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਗੁ: ਸੰਤ ਐਵੀਨਿਊ ਵਿਖੇ ਸਜਾਇਆ ਅਗਲੀ ਖ਼ਬਰ ਡੀ.ਏ.ਵੀ. ਸਿੱਖਿਆ ਮਹਿਲਾ ਮਹਾਂਵਿਦਿਆਲਿਆ ਵਲੋਂ ਹਫ਼ਤਾਵਾਰੀ ਹਵਨ ਯੱਗ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।