ਪਿੰਡ ਸੁਲਤਾਨਵਿੰਡ ਦੇ ਸਮੂਹ ਸ਼ਹੀਦ ਸਿੰਘਾਂ ਦੀ ਯਾਦ ਨੂੰ ਸਮਰਪਿਤ ਸ਼ਹੀਦੀ ਸਮਾਗਮ 20 ਨੂੰ
ਸੁਲਤਾਨਵਿੰਡ, 18 ਅਕਤੂਬਰ (ਗੁਰਨਾਮ ਸਿੰਘ ਬੁੱਟਰ)-ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਪਿੰਡ ਸੁਲਤਾਨਵਿੰਡ ਦੇ ਸਮੂਹ ਸ਼ਹੀਦ ਸਿੰਘਾਂ ਦੀ ਯਾਦ ਨੂੰ ਸਮਰਪਿਤ ਸ਼ਹੀਦੀ ਸਮਾਗਮ 20 ਅਕਤੂਬਰ ਦਿਨ ਮੰਗਲਵਾਰ ਨੂੰ ਗੁਰਦੁਆਰਾ ਅਟਾਰੀ ਸਾਹਿਬ ਪਿੰਡ ਸੁਲਤਾਨਵਿੰਡ ਵਿਖੇ ਕਰਵਾਇਆ ਜਾਵੇਗਾ । ਇਸ ਮੌਕੇ ਗੱਲਬਾਤ ਕਰਦਿਆ ਸ਼੍ਰੋਮਣੀ ਕਮੇਟੀ ਮੈਂਬਰ ਹਰਜਾਪ ਸਿੰਘ ਸੁਲਤਾਨਵਿੰਡ ਅਤੇ ਕੋਆਪ੍ਰੇਟਿਵ ਬੈਂਕ ਦੇ ਸਾਬਕਾ ਡਾਇਰੈਕਟਰ ਮਿਲਾਪ ਸਿੰਘ ਖਜਾਨੇਵਾਲੀਆ ਨੇ ਦੱਸਿਆ ਕਰਵਾਏ ਜਾ ਰਹੇ ਸ਼ਹੀਦੀ ਸਮਾਗਮ ਦੌਰਾਨ ਅੱਜ ਗੁਰਦੁਆਰਾ ਅਟਾਰੀ ਸਾਹਿਬ ਪਿੰਡ ਸੁਲਤਾਨਵਿੰਡ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਹਨ ਜਿਨ੍ਹਾਂ ਦੇ ਭੋਗ 20 ਅਕਤੂਬਰ ਦਿਨ ਮੰਗਲਵਾਰ ਨੂੰ ਪੈਣਗੇ।
ਅਜੀਤ ਡੈਸਕ
19-10-2026