21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਸਵਰਨਕਾਰਾਂ ਦੀ ਸੁਰੱਖਿਆ ਸੰਬੰਧੀ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ

ਅੰਮ੍ਰਿਤਸਰ, 20 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)-ਸਵਰਨਕਾਰਾਂ ਦੀ ਸੁਰੱਖਿਆ ਸੰਬੰਧੀ ਸਵਰਨਕਾਰ ਸੰਘ ਵਨ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਕੁਮਾਰ ਨਾਮੇਸ਼ਾਹ ਦੀ ਪ੍ਰਧਾਨਗੀ ਹੇਠ ਗੁਰੂ ਬਾਜ਼ਾਰ ਚੌਰਸਤੀ ਅਟਾਰੀ ਵਿਖੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਡੀ.

ਅਜੀਤ ਡੈਸਕ 21-10-2026
ਅੰਮ੍ਰਿਤਸਰ, 20 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)-ਸਵਰਨਕਾਰਾਂ ਦੀ ਸੁਰੱਖਿਆ ਸੰਬੰਧੀ ਸਵਰਨਕਾਰ ਸੰਘ ਵਨ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਕੁਮਾਰ ਨਾਮੇਸ਼ਾਹ ਦੀ ਪ੍ਰਧਾਨਗੀ ਹੇਠ ਗੁਰੂ ਬਾਜ਼ਾਰ ਚੌਰਸਤੀ ਅਟਾਰੀ ਵਿਖੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਡੀ. ਸੀ. ਪੀ. ਜੁਗਰਾਜ ਸਿੰਘ ਅਤੇ ਏ. ਸੀ. ਪੀ. ਸੁਰਿੰਦਰ ਸਿੰਘ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਮੀਟਿੰਗ ’ਚ ਅਸ਼ਵਨੀ ਨਾਮੇਸ਼ਾਹ ਨੇ ਸੁਨਿਆਰਿਆਂ ਦੀ ਸੁਰੱਖਿਆ ਸੰਬੰਧੀ ਚਿੰਤਾਵਾਂ ਬਾਰੇ ਪੁਲਿਸ ਅਧਿਕਾਰੀਆਂ ਨੂੰ ਜਾਣੂੰ ਕਰਵਾਇਆ। ਉਨ੍ਹਾਂ ਕਿਹਾ ਕਿ ਤਿਉਹਾਰਾਂ ਦੇ ਦਿਨ ਸ਼ੁਰੂ ਹੋ ਚੁੱਕੇ ਹਨ, ਜਿਸ ਨੂੰ ਲੈ ਕੇ ਬਜ਼ਾਰ ’ਚ ਆਵਾਜਾਈ ’ਚ ਵਾਧਾ ਹੋਇਆ ਹੈ। ਇਸ ਦੌਰਾਨ ਸਵਰਨਕਾਰਾਂ ਦੀ ਸੁਰੱਖਿਆ ਨੂੰ ਲੈ ਕੇ ਪੁਲਿਸ ਟੀਮਾਂ ਦੀ ਵਿਸ਼ੇਸ਼ ਤੈਨਾਤੀ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਸਵਰਨਕਾਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ। ਮੀਟਿੰਗ ਦੌਰਾਨ ਪੁਲਿਸ ਅਧਿਕਾਰੀਆਂ ਨੇ ਭਰੋਸਾ ਦਿੱਤਾ ਕਿ ਸੁਨਿਆਰਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਖ਼ਤ ਕਦਮ ਚੁੱਕੇ ਜਾਣਗੇ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਅਸ਼ਵਨੀ ਕਾਲੇਸ਼ਾਹ, ਜਨਰਲ ਸਕੱਤਰ ਪੰਜਾਬ ਡਿੰਪਲ ਰਾਜਪੂਤ, ਨਰੇਸ਼ ਕੁਮਾਰ ਜੰਗੀ, ਐਸ. ਐਸ. ਚੌਹਾਨ, ਕੁਲਜੀਤ ਸਿੰਘ ਧੁੰਨਾ, ਰਜਿੰਦਰ ਕੁਮਾਰ ਜੱਜ, ਇੰਦਰਪਾਲ ਆਰੀਆ, ਇੰਦਰਜੀਤ ਸਿੰਘ, ਗੌਰਵ ਮਹਿਤਾ, ਸੁਰਜੀਤ ਸਿੰਘ ਸਹਿਜਰਾ, ਮਨਜੀਤ ਸਿੰਘ, ਵਿਸ਼ਾਲ ਸਹਿਦੇਵ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਰਾਜਾਸਾਂਸੀ ਸ਼ਹਿਰ ਦੀਆਂ 13 ਵਾਰਡਾਂ ਤੇ ਪ੍ਰਧਾਨ ਲਾਰਾ ਦੀ ਅਗਵਾਈ ’ਚ ਅਕਾਲੀ ਦਲ ਹੋਇਆ ਸਰਗਰਮ ਮੀਟਿੰਗ ਦੌਰਾਨ ਲੋਪੋਕੇ ਦ... ਅਗਲੀ ਖ਼ਬਰ ਚੌਥੇ ਪਾਤਿਸ਼ਾਹ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ‘ਧਾਰਿਮਕ ਗਿਆਨ ਪਰਖ ਮੁਕਾਬਲੇ’ ’ਚੋਂ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।