22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਬੱਸ ਆਵਾਜਾਈ ਹੋਈ ਪ੍ਰਭਾਵਿਤ

ਅੰਮ੍ਰਿਤਸਰ, 21 ਅਕਤੂਬਰ (ਰੇਸ਼ਮ ਸਿੰਘ)-ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ. ਆਰ.

ਪੰਜਾਬ ਰੋਡਵੇਜ਼, ਪਨਬੱਸ ਤੇ ਪੀ.ਆਰ.ਟੀ.ਸੀ. ਕੰਟਰੈਕਟ ਕਾਮੇ ਮੁੜ ਹੜਤਾਲ ’ਤੇ 22-10-2026
ਅੰਮ੍ਰਿਤਸਰ, 21 ਅਕਤੂਬਰ (ਰੇਸ਼ਮ ਸਿੰਘ)-ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਦੀਆਂ ਮੰਗਾਂ ਨਾਂ ਮੰਨੇ ਜਾਣ ਦੇ ਵਿਰੋਧ ’ਚ ਹੜਤਾਲ ਦੁਬਾਰਾ ਸ਼ੁਰੂ ਹੋ ਗਈ ਹੈ ਜਿਸ ਕਾਰਨ ਅੱਜ ਅੰਮ੍ਰਿਤਸਰ ਸਮੇਤ ਸਾਰੇ ਪੰਜਾਬ ਦੀ ਬੱਸ ਆਵਾਜਾਈ ਪ੍ਰਭਾਵਿਤ ਹੋਈ ਹੈ ਅਤੇ ਲੋਕ ਖੱਜਲ ਖੁਆਰ ਹੁੰਦੇ ਦੇਖੇ ਗਏ ਹਨ । ਇਹ ਜਾਣਕਾਰੀ ਦਿੰਦਿਆਂ ਬੱਸ ਯੂਨੀਅਨ ਦੇ ਆਗੂ ਜੁਗਰਾਜ ਸਿੰਘ ਨੇ ਦੱਸਿਆ ਕਿ ਇਸ ਹੜਤਾਲ ਦਾ ਮੁੱਖ ਕਾਰਨ ਪੰਜਾਬ ਸਰਕਾਰ ਵਲੋਂ ਵਾਰ-ਵਾਰ ਮੀਟਿੰਗਾਂ ਦੌਰਾਨ ਮੁਲਾਜ਼ਮਾਂ ਦੀਆਂ ਮੰਗਾਂ ਮੰਨਣ ਦਾ ਭਰੋਸਾ ਦੇਣਾ, ਪਰ ਉਨ੍ਹਾਂ ਮੰਗਾਂ ਨੂੰ ਅਮਲੀ ਰੂਪ ਵਿਚ ਲਾਗੂ ਨਾ ਕਰਨਾ ਹੈ। ਸਰਕਾਰ ਦੇ ਇਸ ਰਵੱਈਏ ਕਾਰਨ ਮੁਲਾਜ਼ਮਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਅਤੇ ਮਜਬੂਰ ਹੋ ਕੇ ਯੂਨੀਅਨ ਨੂੰ ਹੜਤਾਲ ਦਾ ਰਾਹ ਅਖਤਿਆਰ ਕਰਨਾ ਪੈ ਰਿਹਾ ਹੈ। ਇਹ ਹੜਤਾਲ ਭਲਕੇ ਵੀ ਜ਼ਾਰੀ ਰਹੇਗੀ ਅਤੇ ਪੰਜਾਬ ਰੋਡਵੇਜ ਡਿਪੂ ਨੰਬਰ 2 ਤੇ ਵਿਸ਼ਾਲ ਰੈਲੀ ਕੀਤੀ ਜਾਵੇਗੀ। ਇਸ ਉਪੰਰਤ ਅਗਲੇ ਪ੍ਰੋਗਰਾਮ ਦਾ ਐਲਾਨ ਕੀਤਾ ਜਾਵੇਗਾ।
ਪਿਛਲੀ ਖ਼ਬਰ ਮੁਲਾਜ਼ਮ ਅਤੇ ਪੈਨਸ਼ਨਰਾਂ ਵਲੋਂ ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ’ਤੇ ਸਮੂਹਿਕ ਛੁੱਟੀ ਲੈ ਕੇ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਅਮਿਤ ਸ਼ਾਹ ਨੇ ਪੰਜਾਬ ਦੌਰਾ ਕਰਕੇ ਪੰਜਾਬੀਆਂ ਦੇ ਦੁਖੜੇ ਸੁਣੇ ਹਨ– ਅਕਸ਼ੈ ਸ਼ਰਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।