ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਰਜਿੰਦਰ ਕੁਮਾਰ ਪੱਪੂ ਦੀ ਪਹਿਲੀ ਬਰਸੀ 7 ਨੂੰ
ਜੈਂਤੀਪੁਰ, 22 ਅਕਤੂਬਰ (ਭੁਪਿੰਦਰ ਸਿੰਘ ਗਿੱਲ)-ਜ਼ਿਲ੍ਹਾ ਪ੍ਰੀਸ਼ਦ ਅੰਮ੍ਰਿਤਸਰ ਦੇ ਸਾਬਕਾ ਚੇਅਰਮੈਨ ਰਜਿੰਦਰ ਕੁਮਾਰ ਪੱਪੂ ਜੈਂਤੀਪੁਰੀਆ ਦੀ ਪਹਿਲੀ ਬਰਸੀ 7 ਨਵੰਬਰ ਨੂੰ ਮਨਾਈ ਜਾ ਰਹੀ ਹੈ। ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਐਡਵੋਕੇਟ ਅਮਨਦੀਪ ਕੁਮਾਰ ਦੀਪੂ ਜੈਂਤੀਪੁਰੀਆ ਤੇ ਸਰਪੰਚ ਗੁਰਮੀਤ ਸਿੰਘ ਬਾਲ ਨੇ ਦੱਸਿਆ ਕਿ ਸਾਬਕਾ ਚੇਅਰਮੈਨ ਜਿਨ੍ਹਾਂ ਦੀ ਪਹਿਲੀ ਬਰਸੀ 7 ਨਵੰਬਰ ਨੂੰ ਹਲਕਾ ਮਜੀਠਾ ਦੇ ਪਿੰਡ ਜੈਂਤੀਪੁਰ ਵਿਖੇ ਮਨਾਈ ਜਾ ਰਹੀ, ਵਿਚ ਸਿਆਸੀ, ਧਾਰਮਿਕ, ਰਾਜਨੀਤਿਕ ਪਾਰਟੀਆਂ ਦੇ ਆਗੂ ਪਹੁੰਚ ਰਹੇ ਹਨ|
ਅਜੀਤ ਡੈਸਕ
23-10-2026