23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਨਿਊ ਫਲਾਵਰਜ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੀ ਵਿਦਿਆਰਥਣ ਨੇ ਸੂਬਾ ਪੱਧਰੀ ਤਗਮਾ ਜਿੱਤਿਆ

ਅੰਮ੍ਰਿਤਸਰ, 22 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਨਿਊ ਫਲਾਵਰਜ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਨਿਊ ਅੰਤਰਯਾਮੀ ਕਾਲੋਨੀ ਦੀ ਵਿਦਿਆਰਥਣ ਨੇ ਖੇਡਾਂ ਵਤਨ ਪੰਜਾਬ ਦੀਆਂ ’ਚ ਤਾਇਕਵਾਂਡੋ ਸਟੇਟ ਚੈਂਪੀਅਨਸ਼ਿਪ ਜਿਲ੍ਹਾ ਫਰੀਦਕੋਟ (ਪੰਜਾਬ) ਵਿਖੇ ਦੂਜਾ ਸਥਾਨ ਹਾਸਿਲ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਿੰ: ਕੁਲਵਿੰਦਰ ਕੌਰ ਨੇ ਦੱਸਿਆ ਕਿ ਸਕੂਲ ਦੀ 11ਵੀਂ ਜਮਾਤ ਦੀ ਵਿਦਿਆਰਥਣ ਹਰਪ੍ਰੀਤ ਕੌਰ ਪੁੱਤਰੀ ਦਿਲਬਾਗ ਸਿੰਘ ਨੇ ਖੇਡਾਂ ਵਤਨ ਪੰਜਾਬ ਤਾਇਕਵਾਂਡੋ ਸਟੇਟ ਚੈਂਪੀਅਨਸ਼ਿਪ ਜ਼ਿਲ੍ਹਾ ਫਰੀਦਕੋਟ (ਪੰਜਾਬ) ਵਿਖੇ ਦੂਜਾ ਸਥਾਨ ਪ੍ਰਾਪਤ ਕਰਕੇ ਚਾਂਦੀ ਦਾ ਤਗਮਾ ਹਾਸਿਲ ਕੀਤਾ ਹੈ।

ਅਜੀਤ ਡੈਸਕ 23-10-2026
ਅੰਮ੍ਰਿਤਸਰ, 22 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਨਿਊ ਫਲਾਵਰਜ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਨਿਊ ਅੰਤਰਯਾਮੀ ਕਾਲੋਨੀ ਦੀ ਵਿਦਿਆਰਥਣ ਨੇ ਖੇਡਾਂ ਵਤਨ ਪੰਜਾਬ ਦੀਆਂ ’ਚ ਤਾਇਕਵਾਂਡੋ ਸਟੇਟ ਚੈਂਪੀਅਨਸ਼ਿਪ ਜਿਲ੍ਹਾ ਫਰੀਦਕੋਟ (ਪੰਜਾਬ) ਵਿਖੇ ਦੂਜਾ ਸਥਾਨ ਹਾਸਿਲ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਿੰ: ਕੁਲਵਿੰਦਰ ਕੌਰ ਨੇ ਦੱਸਿਆ ਕਿ ਸਕੂਲ ਦੀ 11ਵੀਂ ਜਮਾਤ ਦੀ ਵਿਦਿਆਰਥਣ ਹਰਪ੍ਰੀਤ ਕੌਰ ਪੁੱਤਰੀ ਦਿਲਬਾਗ ਸਿੰਘ ਨੇ ਖੇਡਾਂ ਵਤਨ ਪੰਜਾਬ ਤਾਇਕਵਾਂਡੋ ਸਟੇਟ ਚੈਂਪੀਅਨਸ਼ਿਪ ਜ਼ਿਲ੍ਹਾ ਫਰੀਦਕੋਟ (ਪੰਜਾਬ) ਵਿਖੇ ਦੂਜਾ ਸਥਾਨ ਪ੍ਰਾਪਤ ਕਰਕੇ ਚਾਂਦੀ ਦਾ ਤਗਮਾ ਹਾਸਿਲ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਸ ਟੂਰਨਾਮੈਂਟ ’ਚ 300 ਦੇ ਕਰੀਬ ਲੜਕੀਆਂ ਨੇ ਭਾਗ ਲਿਆ ਸੀ। ਇਸ ਦੌਰਾਨ ਪ੍ਰਿੰ: ਕੁਲਵਿੰਦਰ ਕੌਰ ਨੇ ਵਿਦਿਆਰਥਣ ਅਤੇ ਉਨ੍ਹਾਂ ਦੇ ਮਾਪੇ ਅਤੇ ਸਮੂਹ ਸਕੂਲ ਸਟਾਫ ਨੂੰ ਵਧਾਈ ਦਿੱਤੀ। ਇਸ ਦੌਰਾਨ ਵਿਦਿਆਰਥਣ ਨੂੰ ਚਾਂਦੀ ਦਾ ਤਗਮਾ ਅਤੇ 7,000 ਰੁਪਏ ਦੀ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ । ਪ੍ਰਿੰਸੀਪਲ ਨੇ ਇਸਦਾ ਸਿਹਰਾ ਸਕੂਲ ਦੇ ਕੋਚ ਗਗਨਦੀਪ ਸਿੰਘ ਅਤੇ ਵਿਦਿਆਰਥਣ ਦੀ ਮਿਹਨਤ ਅਤੇ ਉਸਦੇ ਮਾਪਿਆਂ ਨੂੰ ਦਿੱਤਾ। ਇਸ ਮੌਕੇ ਵਾਈਸ ਪ੍ਰਿੰ: ਤਾਨੀਆ ਭਾਟੀਆ, ਗਗਨਦੀਪ ਸਿੰਘ ਕੋਚ ਆਦਿ ਨੇ ਹਰਪ੍ਰੀਤ ਕੌਰ ਨੂੰ ਨਾਲ ਸਨਮਾਨਿਤ ਕੀਤਾ।
ਪਿਛਲੀ ਖ਼ਬਰ ਮਹਾਨ ਸਿੱਖ ਜਰਨੈਲ ਜੱਸਾ ਸਿੰਘ ਆਹਲੂਵਾਲੀਆ ਦੀ 243ਵੀਂ ਬਰਸੀ ਮੌਕੇ ਗੁ: ਬਾਬਾ ਅਟੱਲ ਰਾਇ ਜੀ ਵਿਖੇ ਗੁਰਮਤਿ ਸਮਾਗਮ ਅੱਜ ਅਗਲੀ ਖ਼ਬਰ ਨਿਊ ਅੰਮ੍ਰਿਤਸਰ ਵਿਖੇ ਡਾਕਟਰ ਦੀ ਐਕਟਿਵਾ ਚੋਰੀ, ਚੋਰ ਕੈਮਰੇ ’ਚ ਕੈਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।