ਸੁਲਤਾਨਵਿੰਡ, 24 ਅਕਤੂਬਰ (ਗੁਰਨਾਮ ਸਿੰਘ ਬੁੱਟਰ)-ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਵਲੋਂ ਨਸ਼ਿਆਂ ਵਿਰੁੱਧ ਛੇੜੀ ਗਈ ਸਖ਼ਤ ਮੁਹਿੰਮ ਤਹਿਤ ਅੱਜ ਥਾਣਾ ਸੁਲਤਾਨਵਿੰਡ ਦੀ ਪੁਲਿਸ ਵਲੋਂ ਕੋਟ ਮਿੱਤ ਸਿੰਘ ਇਲਾਕੇ ਵਿਚ ਇੱਕ ਵਿਸ਼ੇਸ਼ ਪੁਲਿਸ-ਪਬਲਿਕ ਮੀਟਿੰਗ ਦਾ ਆਯੋਜਨ ਕੀਤਾ ਗਿਆ। ਐਸ.ਆਈ. ਜਗਜੀਤ ਸਿੰਘ ਦੀ ਅਗਵਾਈ ਹੇਠ ਹੋਈ। ਇਸ ਮੀਟਿੰਗ ਵਿਚ ਇਲਾਕੇ ਦੇ ਮੋਹਤਬਰਾਂ ਅਤੇ ਆਮ ਲੋਕਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ। ਮੀਟਿੰਗ ਦੌਰਾਨ ਇਲਾਕਾ ਵਾਸੀਆਂ ਨੇ ਨਸ਼ਿਆਂ ਦੇ ਕੋਹੜ ਵਿਰੁੱਧ ਪੁਲਿਸ ਪ੍ਰਸ਼ਾਸਨ ਦੀ ਹਰ ਕਾਰਵਾਈ ਦੀ ਹਮਾਇਤ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਲੋਕਾਂ ਨੇ ਮੰਗ ਕੀਤੀ ਕਿ ਨਸ਼ੇ ਦੀ ਦਲਦਲ ਵਿਚ ਫਸੇ ਜਾਂ ਨਸ਼ਾ ਵੇਚਣ ਵਾਲੇ ਕਾਬੂ ਕੀਤੇ ਗਏ ਮੁਲਜ਼ਮਾਂ ਨੂੰ ਕਿਸੇ ਵੀ ਕੀਮਤ ’ਤੇ ਆਸਾਨੀ ਨਾਲ ਜ਼ਮਾਨਤ ਨਹੀਂ ਮਿਲਣੀ ਚਾਹੀਦੀ, ਤਾਂ ਜੋ ਸਮਾਜ ਵਿਚ ਸਖ਼ਤ ਸੁਨੇਹਾ ਜਾ ਸਕੇ। ਪੁਲਿਸ ਅਧਿਕਾਰੀਆਂ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਇਲਾਕੇ ਵਿਚ ਨਸ਼ਾ ਵੇਚਣ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਆਮ ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਦੇ ਇਸ ਨੈੱਟਵਰਕ ਨੂੰ ਜੜ੍ਹੋਂ ਖ਼ਤਮ ਕੀਤਾ ਜਾਵੇਗਾ। ਇਸ ਮੌਕੇ ਏ. ਐਸ. ਆਈ. ਸੁਰਜੀਤ ਸਿੰਘ, ਏ. ਐਸ. ਆਈ. ਪਲਵਿੰਦਰ ਮੁਨਸ਼ੀ ਭੁਪਿੰਦਰ ਸਿੰਘ, ਸਿੰਘ, ਏ. ਐਸ. ਆਈ. ਸੁਰਿੰਦਰ ਸਿੰਘ, ਹੌਲਦਾਰ ਗੁਰਜੰਟ ਸਿੰਘ, ਸ਼ਿਪਾਹੀ, ਮਨਜਿੰਦਰ ਸਿੰਘ ਤੋਂ ਇਲਾਵਾ ਇਲਾਕਾ ਵਾਸੀ ਪ੍ਰਮਜੀਤ ਸਿੰਘ, ਰਾਜਾ ਸਿੰਘ, ਬੂਟਾ ਸਿੰਘ, ਚਰਨਜੀਤ ਸਿੰਘ, ਕਰਨੈਲ ਸਿੰਘ ਆਦਿ ਹਾਜ਼ਰ ਸਨ।
ਥਾਣਾ ਸੁਲਤਾਨਵਿੰਡ ਪੁਲਿਸ ਵੀ ਸਖ਼ਤ
ਸੁਲਤਾਨਵਿੰਡ, 24 ਅਕਤੂਬਰ (ਗੁਰਨਾਮ ਸਿੰਘ ਬੁੱਟਰ)-ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਵਲੋਂ ਨਸ਼ਿਆਂ ਵਿਰੁੱਧ ਛੇੜੀ ਗਈ ਸਖ਼ਤ ਮੁਹਿੰਮ ਤਹਿਤ ਅੱਜ ਥਾਣਾ ਸੁਲਤਾਨਵਿੰਡ ਦੀ ਪੁਲਿਸ ਵਲੋਂ ਕੋਟ ਮਿੱਤ ਸਿੰਘ ਇਲਾਕੇ ਵਿਚ ਇੱਕ ਵਿਸ਼ੇਸ਼ ਪੁਲਿਸ-ਪਬਲਿਕ ਮੀਟਿੰਗ ਦਾ ਆਯੋਜਨ ਕੀਤਾ ਗਿਆ। ਐਸ.
ਅਜੀਤ ਡੈਸਕ
25-10-2026