25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਹਰਪ੍ਰੀਤ ਸਿੰਘ ਆਹਲੂਵਾਲੀਆ ਵਲੋਂ ‘ਆਪ’ ਦੇ ਜਨਰਲ ਸਕੱਤਰ ਬਲਤੇਜ ਸਿੰਘ ਪੰਨੂ ਨਾਲ ਮੁਲਾਕਾਤ ਹਲਕਾ ਕੇਂਦਰੀ ਦੇ ਸੰਗਠਨ ਨੂੰ ਮਜ਼ਬੂਤ ਕਰਨ ’ਤੇ ਹੋਈ ਚਰਚਾ

ਅੰਮ੍ਰਿਤਸਰ, 24 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ (ਆਪ) ਦੇ ਹਲਕਾ ਕੇਂਦਰੀ ਦੇ ਸੰਗਠਨ ਇੰਚਾਰਜ ਹਰਪ੍ਰੀਤ ਸਿੰਘ ਆਹਲੂਵਾਲੀਆ ਵਲੋਂ ਪਾਰਟੀ ਦੇ ਰਾਜਸੀ ਢਾਂਚੇ ਅਤੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ‘ਆਪ’ ਪੰਜਾਬ ਦੇ ਜਨਰਲ ਸਕੱਤਰ ਬਲਤੇਜ ਸਿੰਘ ਪੰਨੂ ਨਾਲ ਇਕ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਇਸ ਅਹਿਮ ਮੀਟਿੰਗ ਦੌਰਾਨ ਹਲਕੇ ਦੀਆਂ ਸਿਆਸੀ ਗਤੀਵਿਧੀਆਂ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਸਬੰਧੀ ਵਿਸਥਾਰਪੂਰਵਕ ਚਰਚਾ ਹੋਈ।

ਅਜੀਤ ਡੈਸਕ 25-10-2026
ਅੰਮ੍ਰਿਤਸਰ, 24 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ (ਆਪ) ਦੇ ਹਲਕਾ ਕੇਂਦਰੀ ਦੇ ਸੰਗਠਨ ਇੰਚਾਰਜ ਹਰਪ੍ਰੀਤ ਸਿੰਘ ਆਹਲੂਵਾਲੀਆ ਵਲੋਂ ਪਾਰਟੀ ਦੇ ਰਾਜਸੀ ਢਾਂਚੇ ਅਤੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ‘ਆਪ’ ਪੰਜਾਬ ਦੇ ਜਨਰਲ ਸਕੱਤਰ ਬਲਤੇਜ ਸਿੰਘ ਪੰਨੂ ਨਾਲ ਇਕ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਇਸ ਅਹਿਮ ਮੀਟਿੰਗ ਦੌਰਾਨ ਹਲਕੇ ਦੀਆਂ ਸਿਆਸੀ ਗਤੀਵਿਧੀਆਂ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਸਬੰਧੀ ਵਿਸਥਾਰਪੂਰਵਕ ਚਰਚਾ ਹੋਈ। ਮੁਲਾਕਾਤ ਦੌਰਾਨ ਹਰਪ੍ਰੀਤ ਸਿੰਘ ਆਹਲੂਵਾਲੀਆ ਨੇ ਜਨਰਲ ਸਕੱਤਰ ਬਲਤੇਜ ਸਿੰਘ ਪੰਨੂ ਨੂੰ ਹਲਕਾ ਕੇਂਦਰੀ ਵਿੱਚ ਸੰਗਠਨ ਦੇ ਕੰਮਾਂ ਅਤੇ ਵਰਕਰਾਂ ਦੀਆਂ ਸਰਗਰਮੀਆਂ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਪਾਰਟੀ ਦਾ ਹਰ ਇਕ ਵਰਕਰ ਜ਼ਮੀਨੀ ਪੱਧਰ ‘ਤੇ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਲਈ ਪੂਰੀ ਤਨਦੇਹੀ ਨਾਲ ਜੁਟਿਆ ਹੋਇਆ ਹੈ।ਇਸ ਮੌਕੇ ਜਨਰਲ ਸਕੱਤਰ ਬਲਤੇਜ ਸਿੰਘ ਪੰਨੂ ਨੇ ਆਹਲੂਵਾਲੀਆ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਸਲ ਤਾਕਤ ਇਸ ਦੇ ਮਿਹਨਤੀ ਵਰਕਰ ਅਤੇ ਅਹੁਦੇਦਾਰ ਹਨ।ਉਨ੍ਹਾਂ ਹਦਾਇਤ ਕੀਤੀ ਕਿ ਸੰਗਠਨ ਨੂੰ ਹੋਰ ਜ਼ਿਆਦਾ ਸਰਗਰਮ ਅਤੇ ਮਜ਼ਬੂਤ ਬਣਾਉਣ ਲਈ ਹੇਠਲੇ ਪੱਧਰ ’ਤੇ ਲਗਾਤਾਰ ਮੀਟਿੰਗਾਂ ਕੀਤੀਆਂ ਜਾਣ । ਮੀਟਿੰਗ ਦੇ ਅਖੀਰ ਵਿਚ ਹਰਪ੍ਰੀਤ ਸਿੰਘ ਆਹਲੂਵਾਲੀਆ ਨੇ ਭਰੋਸਾ ਦਿਵਾਇਆ ਕਿ ਉਹ ਹਲਕਾ ਕੇਂਦਰੀ ਦੇ ਸੰਗਠਨ ਨੂੰ ਪਹਿਲਾਂ ਨਾਲੋਂ ਵੀ ਵਧੇਰੇ ਸਰਗਰਮ ਬਣਾਉਣਗੇ ਅਤੇ ਪਾਰਟੀ ਵੱਲੋਂ ਦਿੱਤੀ ਗਈ ਹਰ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਉਣਗੇ।
ਪਿਛਲੀ ਖ਼ਬਰ ਅੰਮ੍ਰਿਤਸਰ ’ਚ ਵਪਾਰੀਆਂ ਤੇ ਸਨਅਤਕਾਰਾਂ ਨਾਲ ਮਰਵਾਹਾ ਦੀ ਅਗਵਾਈ ’ਚ ਹੋਈਆਂ ਬੈਠਕਾਂ ਨੈਸ਼ਨਲ ਟਰੇਡਰਜ਼ ਵੈੱਲਫੇਅਰ ਬੋਰਡ ਦੇ... ਅਗਲੀ ਖ਼ਬਰ ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਨੇ ਏ-ਜ਼ੋਨ ਯੂਥ ਫੈਸਟੀਵਲ ’ਚ ਮਾਰੀਆਂ ਮੱਲਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।