ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ
ਛੇਹਰਟਾ, 24 ਅਕਤੂਬਰ (ਪੱਤਰ ਪ੍ਰੇਰਕ)-ਸ੍ਰੀ ਗੁਰੂ ਰਾਮਦਾਸ ਜੀ ਦੇ 27 ਅਕਤੂਬਰ ਨੂੰ ਆ ਰਹੇ ਪ੍ਰਕਾਸ਼ ਗੁਰਪੁਰਬ ਦੇ ਸੰਬੰਧ ਵਿਚ ਮੈਨੇਜਰ ਸ੍ਰੀ ਹਰਿਮੰਦਰ ਸਾਹਿਬ ਅਤੇ ਸ਼੍ਰੋਮਣੀ ਕਮੇਟੀ ਵਲੋਂ ਵਿਸ਼ੇਸ਼ ਗੁਰਮਤਿ ਸਮਾਗਮਾਂ ਦੀ ਚਲਾਈ ਜਾ ਰਹੀ ਲੜੀ ਦੇ ਸੰਬੰਧ ਵਿਚ ਗੁਰਦੁਆਰਾ ਸਿੰਘ ਸਭਾ ਭੱਲਾ ਕਾਲੋਨੀ ਛੇਹਰਟਾ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ 15ਵਾਂ ਗੁਰਮਤਿ ਸਮਾਗਮ ਬੜੀ ਸ਼ਰਧਾ ਤੇ ਸਤਿਕਾਰ ਸਹਿਤ ਸਜਾਇਆ ਗਿਆ। ਸਥਾਨਕ ਗੁਰਦੁਆਰਾ ਕਮੇਟੀ ਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਸਜਾਏ ਗਏ ਇਸ ਗੁਰਮਤਿ ਸਮਾਗਮ ਵਿਚ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਭਾਈ ਕਰਨੈਲ ਸਿੰਘ, ਭਾਈ ਦਵਿੰਦਰ ਸਿੰਘ ਹਜ਼ੂਰੀ ਰਾਗੀ ਜਥਾ, ਬੀਬੀ ਦਲੇਰ ਕੌਰ ਖਾਲਸਾ ਢਾਡੀ ਜਥਾ ਤੇ ਸਿੱਖ ਕੌਮ ਦੇ ਮਹਾਨ ਕਥਾਵਾਚਕ ਭਾਈ ਬੰਤਾ ਸਿੰਘ ਮੁੰਡਾ ਪਿੰਡ ਵਾਲਿਆਂ ਵਲੋਂ ਕਥਾ ਤੇ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਤੇ ਗੁਰੂ ਸ਼ਬਦ ਨਾਲ ਜੋੜਿਆ ਗਿਆ।
ਛੇਹਰਟਾ, 24 ਅਕਤੂਬਰ (ਪੱਤਰ ਪ੍ਰੇਰਕ)-ਸ੍ਰੀ ਗੁਰੂ ਰਾਮਦਾਸ ਜੀ ਦੇ 27 ਅਕਤੂਬਰ ਨੂੰ ਆ ਰਹੇ ਪ੍ਰਕਾਸ਼ ਗੁਰਪੁਰਬ ਦੇ ਸੰਬੰਧ ਵਿਚ ਮੈਨੇਜਰ ਸ੍ਰੀ ਹਰਿਮੰਦਰ ਸਾਹਿਬ ਅਤੇ ਸ਼੍ਰੋਮਣੀ ਕਮੇਟੀ ਵਲੋਂ ਵਿਸ਼ੇਸ਼ ਗੁਰਮਤਿ ਸਮਾਗਮਾਂ ਦੀ ਚਲਾਈ ਜਾ ਰਹੀ ਲੜੀ ਦੇ ਸੰਬੰਧ ਵਿਚ ਗੁਰਦੁਆਰਾ ਸਿੰਘ ਸਭਾ ਭੱਲਾ ਕਾਲੋਨੀ ਛੇਹਰਟਾ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ 15ਵਾਂ ਗੁਰਮਤਿ ਸਮਾਗਮ ਬੜੀ ਸ਼ਰਧਾ ਤੇ ਸਤਿਕਾਰ ਸਹਿਤ ਸਜਾਇਆ ਗਿਆ। ਸਥਾਨਕ ਗੁਰਦੁਆਰਾ ਕਮੇਟੀ ਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਸਜਾਏ ਗਏ ਇਸ ਗੁਰਮਤਿ ਸਮਾਗਮ ਵਿਚ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਭਾਈ ਕਰਨੈਲ ਸਿੰਘ, ਭਾਈ ਦਵਿੰਦਰ ਸਿੰਘ ਹਜ਼ੂਰੀ ਰਾਗੀ ਜਥਾ, ਬੀਬੀ ਦਲੇਰ ਕੌਰ ਖਾਲਸਾ ਢਾਡੀ ਜਥਾ ਤੇ ਸਿੱਖ ਕੌਮ ਦੇ ਮਹਾਨ ਕਥਾਵਾਚਕ ਭਾਈ ਬੰਤਾ ਸਿੰਘ ਮੁੰਡਾ ਪਿੰਡ ਵਾਲਿਆਂ ਵਲੋਂ ਕਥਾ ਤੇ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਤੇ ਗੁਰੂ ਸ਼ਬਦ ਨਾਲ ਜੋੜਿਆ ਗਿਆ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਾਈ ਲਾਲ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਜਥੇ: ਬਾਵਾ ਸਿੰਘ ਗੁਮਾਨਪੁਰਾ, ਪ੍ਰਧਾਨ ਨਰਿੰਦਰ ਸਿੰਘ ਨੋਨੀ, ਹਰਬੰਸ ਸਿੰਘ ਪ੍ਰਿੰਸ, ਧਰਮਿੰਦਰ ਸਿੰਘ ਬਿੱਟੂ, ਨਰਿੰਦਰ ਸਿੰਘ, ਜਗਿੰਦਰ ਸਿੰਘ, ਜਤਿੰਦਰ ਸਿੰਘ, ਹਰਭਜਨ ਸਿੰਘ ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਵਲੋਂ ਆਏ ਹੋਏ ਰਾਗੀ ਜਥਿਆਂ ਨੂੰ ਗੁਰੂ ਸਾਹਿਬ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਹਰਬੰਸ ਸਿੰਘ ਪ੍ਰਿੰਸ, ਧਰਮਿੰਦਰ ਸਿੰਘ ਬਿੱਟੂ, ਗੁਰਦੇਵ ਸਿੰਘ ਝਲਕ, ਹਰਦੇਵ ਸਿੰਘ ਸਮੇਤ ਵੱਡੀ ਗਿਣਤੀ ਦੇ ਵਿਚ ਇਲਾਕਾ ਨਿਵਾਸੀ ਸੰਗਤਾਂ ਹਾਜ਼ਰ ਸਨ।