26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਕਿਰਤੀ ਕਿਸਾਨ ਯੂਨੀਅਨ ਨੇ ‘ਆਪ’ ਦੇ ਚੋਣ ਨਿਸ਼ਾਨ ਝਾੜੂ ਨੂੰ ਫੂਕ ਕੇ ਕੀਤੀ ਨਾਅਰੇਬਾਜੀ

ਰਾਜਾਸਾਂਸੀ, 25 ਅਕਤੂਬਰ (ਹਰਦੀਪ ਸਿੰਘ ਖੀਵਾ)-ਕਿਰਤੀ ਕਿਸਾਨ ਯੂਨੀਅਨ ਦੇ ਵਰਕਰਾਂ ਵਲੋਂ ਸ਼ਹੀਦ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੇ ਨਸ਼ਿਆਂ ਵਿਰੁੱਧ ਬਣੀ ਐਕਸ਼ਨ ਕਮੇਟੀ ਮਾਨਸਾ ਦੇ ਸੱਦੇ ’ਤੇ ਚੌਂਕ ਅੱਡਾ ਕੁੱਕੜਾਂ ਵਾਲਾ ਵਿਖੇ ਆਮ ਆਦਮੀ ਪਾਰਟੀ ਦੇ ਚੋਣ ਨਿਸ਼ਾਨ ਝਾੜੂ ਨੂੰ ਸਾੜਦੇ ਹੋਏ ਪੰਜਾਬ ਸਰਕਾਰ ਖਿਲਾਫ ਜੰਮ੍ਹ ਕੇ ਨਾਅਰੇਬਾਜੀ ਕੀਤੀ ਗਈ। ਉਕਤ ਜਥੇਬੰਦੀ ਦੇ ਸੂਬਾ ਮੀਤ ਪ੍ਰਧਾਨ ਜਤਿੰਦਰ ਸਿੰਘ ਛੀਨਾ ਅਤੇ ਜ਼ਿਲ੍ਹਾ ਪ੍ਰਧਾਨ ਹਰਪਾਲ ਸਿੰਘ ਛੀਨਾਂ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨਸ਼ਿਆਂ ਦੇ ਕਾਰੋਬਾਰ ਲਈ ਸਾਰੀਆਂ ਕੇਂਦਰੀ ਅਤੇ ਪੰਜਾਬ ਸਰਕਾਰਾਂ ਜਿੰਮੇਵਾਰ ਹਨ।

ਅਜੀਤ ਡੈਸਕ 26-10-2026
ਰਾਜਾਸਾਂਸੀ, 25 ਅਕਤੂਬਰ (ਹਰਦੀਪ ਸਿੰਘ ਖੀਵਾ)-ਕਿਰਤੀ ਕਿਸਾਨ ਯੂਨੀਅਨ ਦੇ ਵਰਕਰਾਂ ਵਲੋਂ ਸ਼ਹੀਦ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੇ ਨਸ਼ਿਆਂ ਵਿਰੁੱਧ ਬਣੀ ਐਕਸ਼ਨ ਕਮੇਟੀ ਮਾਨਸਾ ਦੇ ਸੱਦੇ ’ਤੇ ਚੌਂਕ ਅੱਡਾ ਕੁੱਕੜਾਂ ਵਾਲਾ ਵਿਖੇ ਆਮ ਆਦਮੀ ਪਾਰਟੀ ਦੇ ਚੋਣ ਨਿਸ਼ਾਨ ਝਾੜੂ ਨੂੰ ਸਾੜਦੇ ਹੋਏ ਪੰਜਾਬ ਸਰਕਾਰ ਖਿਲਾਫ ਜੰਮ੍ਹ ਕੇ ਨਾਅਰੇਬਾਜੀ ਕੀਤੀ ਗਈ। ਉਕਤ ਜਥੇਬੰਦੀ ਦੇ ਸੂਬਾ ਮੀਤ ਪ੍ਰਧਾਨ ਜਤਿੰਦਰ ਸਿੰਘ ਛੀਨਾ ਅਤੇ ਜ਼ਿਲ੍ਹਾ ਪ੍ਰਧਾਨ ਹਰਪਾਲ ਸਿੰਘ ਛੀਨਾਂ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨਸ਼ਿਆਂ ਦੇ ਕਾਰੋਬਾਰ ਲਈ ਸਾਰੀਆਂ ਕੇਂਦਰੀ ਅਤੇ ਪੰਜਾਬ ਸਰਕਾਰਾਂ ਜਿੰਮੇਵਾਰ ਹਨ। ਉਨ੍ਹਾਂ ਕਿਹਾ ਕਿ ਜਥੇਬੰਦੀ ਵਲੋਂ ਰਾਜਾਸਾਂਸੀ ਤੇ ਗੁਰੂ ਕਾ ਬਾਗ ਦੇ ਦਰਜ਼ਨਾਂ ਪਿੰਡਾਂ ਵਿਚ ਆਮ ਆਦਮੀ ਪਾਰਟੀ ਦੇ ਨਿਸ਼ਾਨ ਝਾੜੂ ਅਤੇ ਪੰਜਾਬ ਸਰਕਾਰ ਦੇ ਪੁਤਲੇ ਫੂਕੇ ਗਏ ਹਨ । ਇਸ ਮੌਕੇ ਕਿਸਾਨ ਆਗੂ ਕਾਬਲ ਸਿੰਘ ਛੀਨਾ, ਗੁਰਮੀਤ ਸਿੰਘ ਭਲਾ ਪਿੰਡ, ਅਵਤਾਰ ਸਿੰਘ ਛੀਨਾ, ਸੁਖਜੀਤ ਸਿੰਘ ਲੱਲਾ ਅਫਗਾਨਾ, ਹਰਿੰਦਰ ਸਿੰਘ ਛੀਨਾ, ਗੁਰਦੀਪ ਸਿੰਘ ਛੀਨਾ , ਰਣਜੀਤ ਸਿੰਘ ਛੀਨਾ, ਸੁਖਦੀਪ ਸਿੰਘ ਲਾਲੀ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਮਾਧਵ ਵਿਦਿਆ ਨਿਕੇਤਨ ਵਲੋਂ ਝਬਾਲ ਰੋਡ ਵਿਖੇ ਐੱਮ. ਵੀ. ਐੱਨ. ਸ਼ਿਸ਼ੂ ਵਾਟਿਕਾ ਦੇ ਨਵੇਂ ਕੈਂਪਸ ਦਾ ਉਦਘਾਟਨ ਅਗਲੀ ਖ਼ਬਰ ਗੁਰੂ ਨਗਰੀ ਦੇ ਡਾ. ਭਵਜੋਤ ਸਿੰਘ ਨੂੰ ਆਸਟਰੇਲੀਆ ’ਚ ਮਿਲਿਆ ਵਕਾਰੀ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।