30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਨਾਸ਼ਪਾਤੀ ਦੀ ਕਾਸ਼ਤ, ਗੁਣਵੱਤਾ ਭਰਪੂਰ ਪੈਦਾਵਾਰ ਅਤੇ ਮੰਡੀਕਰਨ ਸੰਬੰਧੀ ਤਕਨੀਕੀ ਸੈਸ਼ਨ ਕਰਵਾਇਆ

ਅੰਮ੍ਰਿਤਸਰ, 29 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਡਾਇਰੈਕਟਰ ਬਾਗਬਾਨੀ ਵਿਭਾਗ, ਪੰਜਾਬ ਮੁਨੀਸ਼ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਨਾਸ਼ਪਾਤੀ ਅਸਟੇਟ ਵਿਖੇ ਨਾਸ਼ਪਾਤੀ ਦੀ ਕਾਸ਼ਤ ਸੰਬੰਧੀ ਤਕਨੀਕੀ ਸੈਸ਼ਨ ਕਰਵਾਇਆ ਗਿਆ। ਇਹ ਸੈਸ਼ਨ ਪੀਅਰ ਅਸਟੇਟ, ਅੰਮ੍ਰਿਤਸਰ ਅਤੇ ਕ੍ਰਿਸ਼ੀ ਵਿਗਿਆਨ ਕੇਂਦਰ (ਕੇ.

ਅਜੀਤ ਡੈਸਕ 30-10-2026
ਅੰਮ੍ਰਿਤਸਰ, 29 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਡਾਇਰੈਕਟਰ ਬਾਗਬਾਨੀ ਵਿਭਾਗ, ਪੰਜਾਬ ਮੁਨੀਸ਼ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਨਾਸ਼ਪਾਤੀ ਅਸਟੇਟ ਵਿਖੇ ਨਾਸ਼ਪਾਤੀ ਦੀ ਕਾਸ਼ਤ ਸੰਬੰਧੀ ਤਕਨੀਕੀ ਸੈਸ਼ਨ ਕਰਵਾਇਆ ਗਿਆ। ਇਹ ਸੈਸ਼ਨ ਪੀਅਰ ਅਸਟੇਟ, ਅੰਮ੍ਰਿਤਸਰ ਅਤੇ ਕ੍ਰਿਸ਼ੀ ਵਿਗਿਆਨ ਕੇਂਦਰ (ਕੇ.ਵੀ.ਕੇ.), ਅੰਮ੍ਰਿਤਸਰ ਵਲੋਂ ਸਾਂਝੇ ਤੌਰ ’ਤੇ ਆਯੋਜਿਤ ਕੀਤਾ ਗਿਆ। ਇਸ ਦੌਰਾਨ ਅੰਮ੍ਰਿਤਸਰ ਜ਼ਿਲ੍ਹੇ ਦੇ ਬਾਗਬਾਨਾਂ ਨੂੰ ਨਾਸ਼ਪਾਤੀ ਦੀ ਸਮੁੱਚੀ ਕਾਸ਼ਤ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਮੌਕੇ ਤੇਜਿੰਦਰ ਸਿੰਘ ਸੰਧੂ, ਡਿਪਟੀ ਡਾਇਰੈਕਟਰ ਬਾਗਬਾਨੀ-ਕਮ-ਮੁੱਖ ਕਾਰਜਕਾਰੀ ਅਫ਼ਸਰ (ਸੀ.ਈ.ਓ.), ਪੀਅਰ ਅਸਟੇਟ, ਡਾ. ਬਿਕਰਮਜੀਤ ਸਿੰਘ, ਡਿਪਟੀ ਡਾਇਰੈਕਟਰ, ਕੇ.ਵੀ.ਕੇ., ਸਹਾਇਕ ਡਾਇਰੈਕਟਰ ਬਾਗਬਾਨੀ ਜਤਿੰਦਰ ਸਿੰਘ ਸੰਧੂ ਅਤੇ ਬਾਗਬਾਨੀ ਵਿਭਾਗ ਦੇ ਮਾਹਿਰ ਹਾਜ਼ਰ ਸਨ। ਇਸ ਮੌਕੇ ਕੇ.ਵੀ.ਕੇ. ਦੇ ਮਾਹਿਰਾਂ ਨੇ ਬਾਗਬਾਨਾਂ ਵਲੋਂ ਨਾਸ਼ਪਾਤੀ ਦੀ ਕਾਸ਼ਤ ਦੌਰਾਨ ਦਰਪੇਸ਼ ਆ ਰਹੀਆਂ ਸਮੱਸਿਆਵਾਂ ਨੂੰ ਸੁਣਿਆ ਅਤੇ ਉਨ੍ਹਾਂ ਦੇ ਢੁਕਵੇਂ ਹੱਲ ਸੁਝਾਏ । ਇਸ ਤੋਂ ਇਲਾਵਾ ਬਾਗਬਾਨਾਂ ਨੂੰ ਮਿਸ਼ਨ ਫਾਰ ਇੰਟੀਗ੍ਰੇਟਿਡ ਡਿਵੈਲਪਮੈਂਟ ਆਫ਼ ਹਾਰਟੀਕਲਚਰ (ਐੱਮ.ਆਈ.ਡੀ.ਐੱਚ.) ਸਕੀਮ ਤਹਿਤ ਨਵੇਂ ਬਾਗ ਲਗਾਉਣ, ਪੁਰਾਣੇ ਬਾਗਾਂ ਨੂੰ ਮੁੜ ਸੁਰਜੀਤ ਕਰਨ ਅਤੇ ਬਾਗਬਾਨੀ ਦੇ ਵਿਕਾਸ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ।
ਪਿਛਲੀ ਖ਼ਬਰ ਵਿਧਾਇਕ ਜਸਵਿੰਦਰ ਸਿੰਘ ਰਮਦਾਸ ਵਲੋਂ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤਮਿਸ਼ਨ 2027 ਤਹਿਤ ਚੋਣਾਂ ਦੀਆਂ ਤਿਆਰੀਆਂ ਵਿੱਢਣ ਦਾ... ਅਗਲੀ ਖ਼ਬਰ ਪੰਜਾਬ ਪੁਲਿਸ ਬਹਾਦਰ ਅਤੇ ਸਮਰੱਥ ਫੋਰਸ ਹੈ– ਤਰੁਣ ਚੁੱਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।