01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਅਜਨਾਲਾ ਪੁਲਿਸ ਵਲੋਂ 103 ਗ੍ਰਾਮ ਹੈਰੋਇਨ ਅਤੇ 4500 ਰੁਪਏ ਡਰੱਗ ਮਨੀ ਸਮੇਤ ਇਕ ਨੌਜਵਾਨ ਕਾਬੂ

ਅਜਨਾਲਾ, 31 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਐੱਸ. ਐੱਸ.

ਐਸ.ਐਚ.ਓ ਸਬ ਇੰਸਪੈਕਟਰ ਨਰਿੰਦਰ ਸਿੰਘ 01-11-2026
ਅਜਨਾਲਾ, 31 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਐੱਸ.ਐੱਸ.ਪੀ. ਕੰਵਲਪ੍ਰੀਤ ਸਿੰਘ ਚਾਹਲ ਦੀ ਅਗਵਾਈ ਹੇਠ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਥਾਣਾ ਅਜਨਾਲਾ ਦੀ ਪੁਲਿਸ ਨੇ ਇਕ ਨੌਜਵਾਨ ਨੂੰ 103 ਗ੍ਰਾਮ ਹੈਰੋਇਨ ਅਤੇ 4500 ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਪੁਲਿਸ ਵਲੋਂ ਮੁਲਜ਼ਮ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਅਜਨਾਲਾ ਦੇ ਐੱਸ.ਐੱਚ.ਓ. ਸਬ-ਇੰਸਪੈਕਟਰ ਨਰਿੰਦਰ ਸਿੰਘ ਨੇ ਦੱਸਿਆ ਕਿ ਥਾਣਾ ਅਜਨਾਲਾ ਦੇ ਹੈੱਡ ਕਾਂਸਟੇਬਲ ਪ੍ਰਗਟ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਗਸ਼ਤ ਕਰ ਰਹੀ ਸੀ, ਜਦ ਪੁਲਿਸ ਪਾਰਟੀ ਭੈੜੇ ਅਨਸਰਾਂ ਦੀ ਭਾਲ ਸਬੰਧੀ ਸਰਕਾਰੀ ਡਿਗਰੀ ਕਾਲਜ ਅਜਨਾਲਾ ਵਾਲੀ ਸੜਕ ਵੱਲ ਮੁੜੀ ਤਾਂ ਪਿੰਡ ਫੁੱਲੇਚੱਕ ਵਾਲੇ ਪਾਸਿਓਂ ਪੱਗ ਬੰਨ੍ਹਿਆ ਹੋਇਆ ਇਕ ਨੌਜਵਾਨ ਪੈਦਲ ਆਉਂਦਾ ਦਿਖਾਈ ਦਿੱਤਾ। ਉਨ੍ਹਾਂ ਦੱਸਿਆ ਕਿ ਪੁਲਿਸ ਪਾਰਟੀ ਨੂੰ ਵਰਦੀ ਵਿਚ ਗੱਡੀ ’ਤੇ ਆਉਂਦਿਆਂ ਦੇਖ ਕੇ ਉਕਤ ਨੌਜਵਾਨ ਅਚਾਨਕ ਪਿੱਛੇ ਮੁੜਨ ਲੱਗਾ ਅਤੇ ਆਪਣੇ ਸੱਜੇ ਹੱਥ ਵਿਚ ਫੜੇ ਮੋਮੀ ਲਿਫ਼ਾਫ਼ੇ ਵਿਚ ਕੋਈ ਵਜ਼ਨਦਾਰ ਚੀਜ਼ ਸੁੱਟਣ ਦੀ ਕੋਸ਼ਿਸ਼ ਕਰਨ ਲੱਗਾ। ਪੁਲਿਸ ਪਾਰਟੀ ਨੇ ਤੁਰੰਤ ਕਾਰਵਾਈ ਕਰਦਿਆਂ ਉਸ ਨੂੰ ਕਾਬੂ ਕਰ ਲਿਆ। ਐੱਸ.ਐੱਚ.ਓ ਨਰਿੰਦਰ ਸਿੰਘ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਨੌਜਵਾਨ ਦੀ ਪਹਿਚਾਣ ਰਮਨਦੀਪ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀ ਸਰਾਏ ਵਜੋਂ ਹੋਈ, ਜਿਸ ਸੱਜੇ ਹੱਥ ਵਿਚ ਫੜੇ ਮੋਮੀ ਲਿਫ਼ਾਫ਼ੇ ਦੀ ਤਲਾਸ਼ੀ ਲੈਣ ’ਤੇ ਉਸ ਵਿਚੋਂ 103 ਗ੍ਰਾਮ ਹੈਰੋਇਨ ਅਤੇ 4500 ਰੁਪਏ ਡਰੱਗ ਮਨੀ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿਚ ਰਮਨਦੀਪ ਸਿੰਘ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਪਿਛਲੀ ਖ਼ਬਰ ਚੌਥੇ ਪਾਤਿਸ਼ਾਹ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਖੰਡੇ ਵਾਲਾ ਚੌਕ ਵਿਖੇ ਕਰਵਾਇਆ ਕੀਰਤਨ ਦਰਬਾਰ ਅਗਲੀ ਖ਼ਬਰ ਰਾਹੁਲ ਗਾਂਧੀ ਦੀ ਇਨਸਾਫ਼ ਰੈਲੀ ਲਈ ਹਲਕਾ ਪੂਰਬੀ ਤੋਂ ਵੱਡੇ ਇਕੱਠ ਨਾਲ ਰਵਾਨਾ ਹੋਵਾਂਗਾ-ਬੱਸੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।