01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਡਾ. ਇੰਦਰਬੀਰ ਸਿੰਘ ਨਿੱਜਰ ਨੂੰ ਹਲਕਾ ਦੱਖਣੀ ਤੋਂ ਲਗਾਤਾਰ ਤੀਜੀ ਵਾਰ ਮਿਲੀ ਟਿਕਟ ਸਮਰਥਕਾਂ ’ਚ ਖੁਸ਼ੀ ਦੀ ਲਹਿਰ, ਭੰਗੜੇ ਪਾਏ, ਲੱਡੂ ਵੰਡੇ

ਅੰਮ੍ਰਿਤਸਰ, 31 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ ਵਲੋਂ ਪੰਜਾਬ ਵਿਧਾਨ ਸਭਾ ਚੋਣਾਂ 2027 ਲਈ ਜਾਰੀ 40 ਉਮੀਦਵਾਰਾਂ ਦੀ ਪਹਿਲੀ ਸੂਚੀ ਵਿਚ ਹਲਕਾ ਅੰਮ੍ਰਿਤਸਰ ਦੱਖਣੀ ਤੋਂ ਮੌਜੂਦਾ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ’ਤੇ ਮੁੜ ਭਰੋਸਾ ਜਤਾਇਆ ਗਿਆ ਹੈ।

ਅਜੀਤ ਡੈਸਕ 01-11-2026
ਅੰਮ੍ਰਿਤਸਰ, 31 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ ਵਲੋਂ ਪੰਜਾਬ ਵਿਧਾਨ ਸਭਾ ਚੋਣਾਂ 2027 ਲਈ ਜਾਰੀ 40 ਉਮੀਦਵਾਰਾਂ ਦੀ ਪਹਿਲੀ ਸੂਚੀ ਵਿਚ ਹਲਕਾ ਅੰਮ੍ਰਿਤਸਰ ਦੱਖਣੀ ਤੋਂ ਮੌਜੂਦਾ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ’ਤੇ ਮੁੜ ਭਰੋਸਾ ਜਤਾਇਆ ਗਿਆ ਹੈ। ਪਾਰਟੀ ਵਲੋਂ ਉਨ੍ਹਾਂ ਨੂੰ ਲਗਾਤਾਰ ਤੀਜੀ ਵਾਰ ਇਸੇ ਹਲਕੇ ਤੋਂ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ। ਅੱਜ ਪਹਿਲੀ ਸੂਚੀ ’ਚ ਨਾਂਅ ਸਾਹਮਣੇ ਆਉਣ ‘ਤੇ ਹਲਕੇ ਦੇ ‘ਆਪ’ ਵਰਕਰਾਂ ਅਤੇ ਸਮਰਥਕਾਂ ਨੇ ਭੰਗੜੇ ਪਾ ਕੇ ਅਤੇ ਲੱਡੂ ਵੰਡ ਕੇ ਖੁਸ਼ੀ ਮਨਾਈ। ਡਾ. ਨਿੱਜਰ ਨੇ ਇਸ ਤੋਂ ਪਹਿਲਾਂ ਸਾਲ 2017 ਵਿਚ ਪਹਿਲੀ ਵਾਰ ‘ਆਪ’ ਦੀ ਟਿਕਟ ‘ਤੇ ਚੋਣ ਲੜੀ ਸੀ ਅਤੇ ਸਾਲ 2022 ਦੀਆਂ ਚੋਣਾਂ ਵਿਚ ਮੁੜ ਚੋਣ ਲੜੀ ਤੇ ਵੱਡੀ ਜਿੱਤ ਦਰਜ ਕਰਕੇ ਵਿਧਾਇਕ ਬਣੇ ਸਨ। ਹੁਣ ਪਾਰਟੀ ਨੇ ਲਗਾਤਾਰ ਤੀਜੀ ਵਾਰ ਉਨ੍ਹਾਂ ਨੂੰ ਚੋਣ ਮੈਦਾਨ ਵਿਚ ਉਤਾਰ ਕੇ ਹਲਕੇ ਅੰਦਰ ਉਨ੍ਹਾਂ ਦੀ ਮਜ਼ਬੂਤ ਪਕੜ ਅਤੇ ਲੋਕਪ੍ਰਿਯਤਾ ਦਾ ਸਨਮਾਨ ਕੀਤਾ ਹੈ। ਟਿਕਟ ਦਾ ਐਲਾਨ ਹੁੰਦਿਆਂ ਹੀ ਡਾ. ਇੰਦਰਬੀਰ ਸਿੰਘ ਨਿੱਜਰ ਦੇ ਮੁੱਖ ਚੋਣ ਦਫ਼ਤਰ ਅਤੇ ਰਿਹਾਇਸ਼ ਵਿਖੇ ਸਮਰਥਕਾਂ ਨੇ ਢੋਲ ਦੀ ਥਾਪ ’ਤੇ ਭੰਗੜੇ ਪਾਏ ਅਤੇ ਇਕ-ਦੂਜੇ ਦਾ ਮੂੰਹ ਮਿੱਠਾ ਕਰਵਾ ਕੇ ਵਧਾਈਆਂ ਦਿੱਤੀਆਂ। ਇਸ ਦੌਰਾਨ ਖੁਸ਼ੀ ਦਾ ਇਜਹਾਰ ਕਰਦਿਆ ਡਾ. ਇੰਦਰਬੀਰ ਸਿੰਘ ਨਿੱਜਰ ਨੇ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਹਲਕਾ ਦੱਖਣੀ ਦੇ ਲੋਕ ਮੇਰਾ ਪਰਿਵਾਰ ਹਨ ਅਤੇ ਅਸੀਂ ਪਿਛਲੇ ਸਾਢੇ ਚਾਰ ਸਾਲਾਂ ਵਿਚ ਜੋ ਵਿਕਾਸ ਦੀ ਲਹਿਰ ਸ਼ੁਰੂ ਕੀਤੀ ਸੀ, ਉਸ ਨੂੰ ਹੋਰ ਅੱਗੇ ਵਧਾਇਆ ਜਾਵੇਗਾ।
ਪਿਛਲੀ ਖ਼ਬਰ ਟਿਕਟ ਮਿਲਣ ’ਤੇ ਕੁਲਦੀਪ ਸਿੰਘ ਧਾਲੀਵਾਲ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ 100 ਤੋਂ ਵਧੇਰੇ ਸੀਟਾਂ ਜਿੱਤਣ ਦ... ਅਗਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਜੀ ਅਵਤਾਰ ਪੁਰਬ ਕਮੇਟੀ ਵਲੋਂ ‘ਗੁਰਬਾਣੀ ਇਸੁ ਜਗ ਮਹਿ ਚਾਨਣ’ ਸਾਲਾਨਾ ਸਮਾਗਮ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।