01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਡਾ. ਸਵਰਾਜ ਗਰੋਵਰ ‘ਭਾਰਤ ਗੌਰਵ ਐਕਸੀਲੈਂਸ ਐਵਾਰਡ 2026’ ਨਾਲ ਸਨਮਾਨਿਤ

ਅੰਮ੍ਰਿਤਸਰ, 31 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਰਾਸ਼ਟਰਪਤੀ ਪੁਰਸਕਾਰ ਪ੍ਰਾਪਤ ਡਾ. ਸਵਰਾਜ ਗਰੋਵਰ ਨੂੰ ਪਿਛਲੇ 58 ਸਾਲਾਂ ਤੋਂ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ’ਤੇ ਲੱਖਾਂ ਲੋੜਵੰਦਾਂ ਦੀ ਭਲਾਈ ਲਈ ਕੀਤੇ ਗਏ ਉਨ੍ਹਾਂ ਦੇ ਨਿਰਸਵਾਰਥ ਸਮਾਜਿਕ ਕਾਰਜਾਂ ਲਈ ਭਾਰਤ ਸਰਕਾਰ ਵਲੋਂ ਮਾਨਤਾ ਪ੍ਰਾਪਤ ਜੀਵਰਨ ਫਾਊਂਡੇਸ਼ਨ ਦੇ ਸੰਸਥਾਪਕ ਅਤੇ ਪ੍ਰਧਾਨ ਆਕਾਸ਼ ਸਾਹੂ, ਮੈਨੇਜਿੰਗ ਡਾਇਰੈਕਟਰ ਆਸ਼ੂਤੋਸ਼ ਸਿੰਘ ਅਤੇ ਉਨ੍ਹਾਂ ਦੀ ਟੀਮ ਵਲੋਂ ‘ਭਾਰਤ ਗੌਰਵ ਐਕਸੀਲੈਂਸ ਐਵਾਰਡ-2026 (ਐਕਸਕਲੂਸਿਵ ਗਲੋਬਲ ਆਨਰ)’ ਨਾਲ ਸਨਮਾਨਿਤ ਕੀਤਾ ਗਿਆ।

‘ਭਾਰਤ ਗੌਰਵ ਐਕਸੀਲੈਂਸ ਐਵਾਰਡ 2026’ ਸਨਮਾਨ ਨਾਲ ਡਾ. ਸਵਰਾਜ ਗਰੋਵਰ। ਤਸਵੀਰ : ਨਿਰਮਲ ਸਟੂਡੀਓ 01-11-2026
ਅੰਮ੍ਰਿਤਸਰ, 31 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਰਾਸ਼ਟਰਪਤੀ ਪੁਰਸਕਾਰ ਪ੍ਰਾਪਤ ਡਾ. ਸਵਰਾਜ ਗਰੋਵਰ ਨੂੰ ਪਿਛਲੇ 58 ਸਾਲਾਂ ਤੋਂ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ’ਤੇ ਲੱਖਾਂ ਲੋੜਵੰਦਾਂ ਦੀ ਭਲਾਈ ਲਈ ਕੀਤੇ ਗਏ ਉਨ੍ਹਾਂ ਦੇ ਨਿਰਸਵਾਰਥ ਸਮਾਜਿਕ ਕਾਰਜਾਂ ਲਈ ਭਾਰਤ ਸਰਕਾਰ ਵਲੋਂ ਮਾਨਤਾ ਪ੍ਰਾਪਤ ਜੀਵਰਨ ਫਾਊਂਡੇਸ਼ਨ ਦੇ ਸੰਸਥਾਪਕ ਅਤੇ ਪ੍ਰਧਾਨ ਆਕਾਸ਼ ਸਾਹੂ, ਮੈਨੇਜਿੰਗ ਡਾਇਰੈਕਟਰ ਆਸ਼ੂਤੋਸ਼ ਸਿੰਘ ਅਤੇ ਉਨ੍ਹਾਂ ਦੀ ਟੀਮ ਵਲੋਂ ‘ਭਾਰਤ ਗੌਰਵ ਐਕਸੀਲੈਂਸ ਐਵਾਰਡ-2026 (ਐਕਸਕਲੂਸਿਵ ਗਲੋਬਲ ਆਨਰ)’ ਨਾਲ ਸਨਮਾਨਿਤ ਕੀਤਾ ਗਿਆ।ਡਾ. ਗਰੋਵਰ ਨੇ 25,000 ਤੋਂ ਵੱਧ ਟੁੱਟੇ-ਵਿਛੜੇ ਪਰਿਵਾਰਾਂ ਨੂੰ ਜੋੜਨ, ਘਰੇਲੂ ਹਿੰਸਾ ਅਤੇ ਭਰੂਣ ਹੱਤਿਆ ਨੂੰ ਰੋਕਣ, ਪੀੜਤਾਂ ਨੂੰ ਇਨਸਾਫ਼ ਦਿਵਾਉਣ, ਗ਼ਰੀਬ ਬੱਚਿਆਂ ਨੂੰ ਸਿੱਖਿਅਤ ਕਰਨ, ਔਰਤਾਂ ਨੂੰ ਆਤਮ-ਨਿਰਭਰ ਬਣਾਉਣ, ਬਿਨ੍ਹਾਂ ਦਾਜ-ਦਹੇਜ ਵਿਆਹ ਅਤੇ ਕੋਵਿਡ-19 ਅਤੇ ਕੁਦਰਤੀ ਆਫ਼ਤਾਂ ਦੌਰਾਨ ਹਜ਼ਾਰਾਂ ਲੋੜਵੰਦਾਂ ਦੀ ਸਹਾਇਤਾ ਸਮੇਤ ਅਣਗਿਣਤ ਭਲਾਈ ਦੇ ਕੰਮ ਕੀਤੇ ਹਨ। ਉਨ੍ਹਾਂ ਦੀਆਂ ਸੇਵਾਵਾਂ ਲਈ ਦੱਖਣੀ ਅਮਰੀਕਾ (ਸੂਰੀਨਾਮ), ਹਾਲੈਂਡ, ਮਾਰੀਸ਼ਸ, ਬੈਂਕਾਕ, ਸਿੰਗਾਪੁਰ, ਚੀਨ, ਸ੍ਰੀਲੰਕਾ, ਨੇਪਾਲ, ਮਿਆਂਮਾਰ, ਸਿਡਨੀ ਅਤੇ ਮੈਲਬਰਨ ਸਮੇਤ ਕਈ ਦੇਸ਼ਾਂ ਵਿੱਚ ਮਹਿਮਾਨ ਬੁਲਾਰੇ ਵਜੋਂ ਸੱਦ ਕੇ ਸਨਮਾਨਿਤ ਕੀਤਾ ਗਿਆ। ਭਾਰਤ ਦੇ ਲਗਭਗ ਸਾਰੇ ਰਾਜਾਂ ਵਿਚ ਵੀ ਉਨ੍ਹਾਂ ਨੂੰ ਸਨਮਾਨ ਪ੍ਰਾਪਤ ਹੋਇਆ ਹੈ। ਡਾ. ਸਵਰਾਜ ਗਰੋਵਰ ਨੇ ਇਹ ਸਨਮਾਨ ਆਪਣੇ ਸਾਰੇ ਸ਼ੁਭਚਿੰਤਕਾਂ ਅਤੇ ਸਹਿਯੋਗੀਆਂ ਨੂੰ ਸਤਿਕਾਰ ਸਹਿਤ ਸਮਰਪਿਤ ਕਰਦਿਆਂ ਉਨ੍ਹਾਂ ਦਾ ਧੰਨਵਾਦ ਕੀਤਾ।
ਪਿਛਲੀ ਖ਼ਬਰ ਜਿਹੜੀਆਂ ਕੌਮਾਂ ਆਪਣੇ ਗੌਰਵਮਈ ਇਤਿਹਾਸ ਨੂੰ ਭੁੱਲ ਜਾਂਦੀਆਂ ਹਨ ਉਹ ਖ਼ਤਮ ਹੋ ਜਾਂਦੀਆਂ ਹਨ-ਪ੍ਰਧਾਨ ਸੰਧੂ, ਸਰਕਾਰੀਆ ਅਗਲੀ ਖ਼ਬਰ ਖ਼ਾਲਸਾ ਕਾਲਜ ਆਫ ਲਾਅ ਦੀਆਂ ਵਿਦਿਆਰਥਣਾਂ ਨੇ ’ਵਰਸਿਟੀ ਪ੍ਰੀਖਿਆ ਦੇ ਨਤੀਜਿਆਂ ’ਚ ਮੱਲਾਂ ਮਾਰੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।