01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਕਮਿਸ਼ਨਰੇਟ ਪੁਲਿਸ ਵਲੋਂ ਸ਼ਹਿਰ ਦੇ ਨਸ਼ਾ ਸੰਵੇਦਨਸ਼ੀਲ ਇਲਾਕਿਆਂ ’ਚ ਵੱਡੇ ਪੱਧਰ ’ਤੇ ਚਲਾਇਆ ਤਲਾਸ਼ੀ ਅਭਿਆਨ

ਅੰਮ੍ਰਿਤਸਰ, 31 ਅਕਤੂਬਰ (ਰੇਸ਼ਮ ਸਿੰਘ)-ਸਰਕਾਰ ਵਲੋਂ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਦੀਆਂ ਹਦਾਇਤਾਂ ਅਨੁਸਾਰ ਕਮਿਸ਼ਨਰੇਟ ਪੁਲਿਸ ਵੱਲੋਂ ਸ਼ਹਿਰ ਦੇ ਵੱਖ-ਵੱਖ ਨਸ਼ਾ ਸਬੰਧੀ ਅਤੇ ਸੰਵੇਦਨਸ਼ੀਲ ਇਲਾਕਿਆਂ ਵਿਚ ਵੱਡੇ ਪੱਧਰ ’ਤੇ ਵਿਸ਼ੇਸ਼ ਤਲਾਸ਼ੀ ਮੁਹਿੰਮ ਕਾਸੋ (ਕੋਰਡਨ ਐਂਡ ਸਰਚ ਆਪ੍ਰੇਸ਼ਨ) ਚਲਾਇਆ ਗਿਆ। ਇਸ ਆਪ੍ਰੇਸ਼ਨ ਦੌਰਾਨ ਕਮਿਸ਼ਨਰੇਟ ਪੁਲਿਸ ਦੇ 5 ਡੀ.

ਸ਼ਹਿਰ ’ਚ ਚਲਾਏ ਗਏ ਵਿਸੇਸ਼ ਤਲਾਸੀ ਅਭਿਆਨ ਤਹਿਤ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਲੋਕਾਂ ਨੂੰ ਨਸ਼ਿਆਂ ਖਿਲਾਫ ਆਵਾਜ ਚੁੱਕਣ ਲਈ ਪ੍ਰੇਰਿਤ ਕਰਦੇ ਹੋਏ ਨਾਲ ਡੀ.ਸੀ.ਪੀ. ਜਸਕਿਰਨਜੀਤ ਸਿੰਘ ਤੇਜਾ ਤੇ ਹੋਰ ਅਧਿਕਾਰੀ। ਤਸਵੀਰ : ਨਿਰਮਲ ਸਟੂਡੀਓ 01-11-2026
ਅੰਮ੍ਰਿਤਸਰ, 31 ਅਕਤੂਬਰ (ਰੇਸ਼ਮ ਸਿੰਘ)-ਸਰਕਾਰ ਵਲੋਂ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਦੀਆਂ ਹਦਾਇਤਾਂ ਅਨੁਸਾਰ ਕਮਿਸ਼ਨਰੇਟ ਪੁਲਿਸ ਵੱਲੋਂ ਸ਼ਹਿਰ ਦੇ ਵੱਖ-ਵੱਖ ਨਸ਼ਾ ਸਬੰਧੀ ਅਤੇ ਸੰਵੇਦਨਸ਼ੀਲ ਇਲਾਕਿਆਂ ਵਿਚ ਵੱਡੇ ਪੱਧਰ ’ਤੇ ਵਿਸ਼ੇਸ਼ ਤਲਾਸ਼ੀ ਮੁਹਿੰਮ ਕਾਸੋ (ਕੋਰਡਨ ਐਂਡ ਸਰਚ ਆਪ੍ਰੇਸ਼ਨ) ਚਲਾਇਆ ਗਿਆ। ਇਸ ਆਪ੍ਰੇਸ਼ਨ ਦੌਰਾਨ ਕਮਿਸ਼ਨਰੇਟ ਪੁਲਿਸ ਦੇ 5 ਡੀ.ਸੀ.ਪੀਜ਼ ਨੇ ਖੁਦ ਵੱਖ-ਵੱਖ ਸੰਵੇਦਨਸ਼ੀਲ ਇਲਾਕਿਆਂ ਵਿਚ ਪਹੁੰਚ ਕੇ ਤਲਾਸ਼ੀ ਆਪ੍ਰੇਸ਼ਨਾਂ ਅਤੇ ਚੈਕਿੰਗ ਦੀ ਨਿਗਰਾਨੀ ਕੀਤੀ। ਇਸ ਮੁਹਿੰਮ ਵਿਚ 8 ਏ.ਡੀ.ਸੀ.ਪੀਜ਼, 10 ਏ.ਸੀ.ਪੀਜ਼, ਐੱਸ.ਐੱਚ.ਓ. ਪੁਲਿਸ ਚੌਕੀ ਇੰਚਾਰਜਾਂ, ਵੱਖ-ਵੱਖ ਯੂਨਿਟਾਂ ਅਤੇ 430 ਪੁਲਿਸ ਮੁਲਾਜ਼ਮਾਂ ਸਮੇਤ ਭਾਰੀ ਪੁਲਿਸ ਫੋਰਸ ਵਲੋਂ ਸ਼ਮੂਲੀਅਤ ਕੀਤੀ ਗਈ। ਇਸ ਦਾ ਮੁੱਖ ਉਦੇਸ਼ ਨਸ਼ਾ ਤਸਕਰੀ ਅਤੇ ਹੋਰ ਗ਼ੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਦੇ ਨਾਲ-ਨਾਲ ਹੌਟਸਪੌਟ ਇਲਾਕਿਆਂ ਵਿਚ ਸੁਰੱਖਿਅਤ ਮਾਹੌਲ ਯਕੀਨੀ ਬਣਾਉਣਾ ਹੈ । ਸੰਵੇਦਨਸ਼ੀਲ ਇਲਾਕਿਆਂ ਵਿਚ ਸੁਰੱਖਿਆ ਅਤੇ ਨਿਗਰਾਨੀ ਪ੍ਰਬੰਧ ਮਜ਼ਬੂਤ : ਇਸ ਆਪ੍ਰੇਸ਼ਨ ਦੌਰਾਨ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਦੀ ਖਪਤ ਵਾਲੇ ਸੰਭਾਵਿਤ ਸਥਾਨਾਂ ਦੀ ਪਛਾਣ ਕਰਕੇ ਉਨ੍ਹਾਂ ਵਿਚ ਸੁਧਾਰ ਲਿਆਉਣ ਲਈ ਲੋੜੀਂਦੇ ਕਦਮ ਚੁੱਕੇ ਗਏ। ਜਿਨ੍ਹਾਂ ਇਲਾਕਿਆਂ ਵਿੱਚ ਸੀ.ਸੀ.ਟੀ.ਵੀ. ਕੈਮਰਿਆਂ ਦੀ ਘਾਟ ਹੈ ਜਾਂ ਨਿਗਰਾਨੀ ਪ੍ਰਣਾਲੀ ਉਪਲਬਧ ਨਹੀਂ ਹੈ, ਉਨ੍ਹਾਂ ਦੀ ਪਛਾਣ ਕਰਕੇ ਕੈਮਰੇ ਲਗਵਾਉਣ ਲਈ ਯਤਨ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ, ਘੱਟ ਰੌਸ਼ਨੀ ਵਾਲੀਆਂ ਗਲੀਆਂ ਅਤੇ ਸੜਕਾਂ ਦੀ ਪਛਾਣ ਕਰਕੇ ਨਵੀਆਂ ਸਟਰੀਟ ਲਾਈਟਾਂ ਲਗਵਾਉਣ ਅਤੇ ਖ਼ਰਾਬ ਲਾਈਟਾਂ ਦੀ ਮੁਰੰਮਤ ਕਰਵਾਉਣ ਲਈ ਵੀ ਯੋਜਨਾ ਤਿਆਰ ਕੀਤੀ ਗਈ ਹੈ, ਤਾਂ ਜੋ ਰਾਤ ਸਮੇਂ ਸੁਰੱਖਿਆ ਅਤੇ ਨਿਗਰਾਨੀ ਪ੍ਰਬੰਧ ਹੋਰ ਮਜ਼ਬੂਤ ਕੀਤੇ ਜਾ ਸਕਣ। ਸੀ.ਪੀ. ਸ੍ਰੀ ਗਿੱਲ ਨੇ ਕਿਹਾ ਕਿ ਨਸ਼ਾ ਤਸਕਰੀ ਨਾਲ ਸਬੰਧਤ ਵਿਅਕਤੀਆਂ ਵਲੋਂ ਗ਼ੈਰ-ਕਾਨੂੰਨੀ ਢੰਗ ਨਾਲ ਬਣਾਈਆਂ ਜਾਂ ਹਾਸਲ ਕੀਤੀਆਂ ਜਾਇਦਾਦਾਂ ਦੀ ਵੀ ਪਛਾਣ ਕੀਤੀ ਜਾ ਰਹੀ ਹੈ। ਇਸ ਮੌਕੇ ਇਲਾਕਾ ਨਿਵਾਸੀਆਂ ਨੇ ਦੱਸਿਆ ਕਿ ਪੁਲਿਸ ਵੱਲੋਂ ਕੀਤੀਆਂ ਜਾ ਰਹੀਆਂ ਲਗਾਤਾਰ ਕਾਰਵਾਈਆਂ ਦੇ ਨਤੀਜੇ ਵਜੋਂ ਉਨ੍ਹਾਂ ਦੇ ਇਲਾਕੇ ਵਿੱਚ ਨਸ਼ੇ ਦੀ ਸਮੱਸਿਆ ਵਿੱਚ ਲਗਭਗ 94 ਫ਼ੀਸਦੀ ਤੱਕ ਕਮੀ ਆਈ ਹੈ। ਪੁਲਿਸ ਕਮਿਸ਼ਨਰ ਵੱਲੋਂ ਲੋਕਾਂ ਦੇ ਇਸ ਫੀਡਬੈਕ ਨੂੰ ਸੁਣਦਿਆਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਲੋਕਾਂ ਨੂੰ ਪੁਲਿਸ ਦਾ ਸਹਿਯੋਗ ਜਾਰੀ ਰੱਖਣ ਦੀ ਅਪੀਲ ਕੀਤੀ ਗਈ। ਪੁਲਿਸ ਕਮਿਸ਼ਨਰ ਵੱਲੋਂ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਗਈ ਕਿ ਜੇਕਰ ਉਨ੍ਹਾਂ ਦੇ ਧਿਆਨ ਵਿਚ ਕੋਈ ਨੌਜਵਾਨ ਨਸ਼ੇ ਦੀ ਲਤ ਦਾ ਸ਼ਿਕਾਰ ਹੈ ਤਾਂ ਉਸ ਨੂੰ ਨਸ਼ਾ ਛੁਡਾਊ ਇਲਾਜ ਲਈ ਪੁਲਿਸ ਦੇ ਧਿਆਨ ਵਿੱਚ ਲਿਆਂਦਾ ਜਾਵੇ। ਇਸ ਸਬੰਧੀ ਉਹ ਆਪਣੇ ਸਥਾਨਕ ਐੱਸ.ਐੱਚ.ਓ., ਪੁਲਿਸ ਚੌਕੀ ਇੰਚਾਰਜ, ਏ.ਸੀ.ਪੀ. ਜਾਂ ਏ.ਡੀ.ਸੀ.ਪੀ. ਨਾਲ ਸੰਪਰਕ ਕਰ ਸਕਦੇ ਹਨ।
ਪਿਛਲੀ ਖ਼ਬਰ ਕੂੜੇ ਦੇ ਢੇਰ ਤੇ ਗੰਦੇ ਪਾਣੀ ਦੀ ਸਮੱਸਿਆ ਨਾਲ ਜੂਝ ਰਿਹਾ ਹੈ ਪਵਿੱਤਰ ਸ਼ਹਿਰ-ਡਿੰਪਾ ਅਗਲੀ ਖ਼ਬਰ ਪ੍ਰਧਾਨ ਧਾਮੀ ਤੇ ਹੋਰਨਾਂ ਵਲੋਂ ਮੈਂਬਰ ਬਲਦੇਵ ਸਿੰਘ ਚੂੰਘਾ ਦੇ ਅਕਾਲ ਚਲਾਣੇ ’ਤੇ ਦੁੱਖ ਦਾ ਇਜ਼ਹਾਰ ਸ਼ੋਕ ਵਜੋਂ ਸ਼੍ਰੋਮਣੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।