01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਫਾਈਬਰ ਆਪਟਿਕਸ ਦੇ ਪਿਤਾਮਾ ਡਾ. ਨਰਿੰਦਰ ਸਿੰਘ ਕਪਾਨੀ ਦੀ 100ਵੀਂ ਜਨਮ ਵਰ੍ਹੇਗੰਢ ਮੌਕੇ ਸਮਾਗਮ

ਅੰਮ੍ਰਿਤਸਰ, 31 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਫਾਈਬਰ ਆਪਟਿਕਸ ਦੇ ਪਿਤਾਮਾ ਵਜੋਂ ਵਿਸ਼ਵ ਭਰ ਵਿਚ ਪ੍ਰਸਿੱਧ ਡਾ. ਨਰਿੰਦਰ ਸਿੰਘ ਕਪਾਨੀ ਦੀ 100ਵੀਂ ਜਨਮ ਵਰ੍ਹੇਗੰਢ ਮੌਕੇ ਯਾਦਗਾਰੀ ਸੈਮੀਨਾਰ ਕਰਵਾਇਆ ਗਿਆ।

ਸੈਮੀਨਾਰ ਦੌਰਾਨ ਪ੍ਰੋ. (ਡਾ.) ਸ਼ਿਵਾਨੰਦ ਕਾਨਵੀ ਦਾ ਸਨਮਾਨ ਕਰਦੇ ਹੋਏ ਉਪ-ਕੁਲਪਤੀ ਪ੍ਰੋ. ਕਰਮਜੀਤ ਸਿੰਘ, ਇਸ ਮੌਕੇ ਪ੍ਰੋ. ਐੱਚ. ਐੱਸ. ਸੈਣੀ, ਪ੍ਰੋ. ਕੇ. ਐੱਸ. ਚਾਹਲ, ਪ੍ਰੋ. ਰਵਿੰਦਰ ਕੁਮਾਰ ਅਤੇ ਡਾ. ਕੁਲਦੀਪ ਸਿੰਘ। ਤਸਵੀਰ : ਨਿਰਮਲ ਸਟੂਡੀਓ 01-11-2026
ਅੰਮ੍ਰਿਤਸਰ, 31 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਫਾਈਬਰ ਆਪਟਿਕਸ ਦੇ ਪਿਤਾਮਾ ਵਜੋਂ ਵਿਸ਼ਵ ਭਰ ਵਿਚ ਪ੍ਰਸਿੱਧ ਡਾ. ਨਰਿੰਦਰ ਸਿੰਘ ਕਪਾਨੀ ਦੀ 100ਵੀਂ ਜਨਮ ਵਰ੍ਹੇਗੰਢ ਮੌਕੇ ਯਾਦਗਾਰੀ ਸੈਮੀਨਾਰ ਕਰਵਾਇਆ ਗਿਆ।ਅੰਮ੍ਰਿਤਸਰ ਦੇ 450 ਸਾਲਾ ਸਥਾਪਨਾ ਵਰ੍ਹੇ ਨੂੰ ਸਮਰਪਿਤ ਸੈਮੀਨਾਰ ਦੀ ਪ੍ਰਧਾਨਗੀ ਉਪ-ਕੁਲਪਤੀ ਪ੍ਰੋ. (ਡਾ.) ਕਰਮਜੀਤ ਸਿੰਘ ਨੇ ਕੀਤੀ।ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ ਸਾਬਕਾ ਉਪ-ਕੁਲਪਤੀ ਪ੍ਰੋ. (ਡਾ.) ਅਰੁਣ ਕੁਮਾਰ ਗਰੋਵਰ ਮੁੱਖ ਮਹਿਮਾਨ ਜਦਕਿ ਟਾਟਾ ਕੰਸਲਟੈਂਸੀ ਸਰਵਿਸਿਜ਼ ਦੇ ਸਾਬਕਾ ਉਪ-ਪ੍ਰਧਾਨ ਪ੍ਰੋ. (ਡਾ.) ਸ਼ਿਵਾਨੰਦ ਕਾਨਵੀ ਨੇ ਮੁੱਖ ਭਾਸ਼ਣ ਦਿੱਤਾ। ਇਸ ਮੌਕੇ ਆਈ. ਆਈ. ਐੱਸ. ਈ. ਆਰ. ਮੁਹਾਲੀ ਦੇ ਭੌਤਿਕ ਵਿਗਿਆਨ ਵਿਭਾਗ ਦੇ ਪ੍ਰੋਫੈਸਰ ਪ੍ਰੋ. (ਡਾ.) ਕੇ. ਪੀ. ਸਿੰਘ ਅਤੇ ਸੀ. ਐੱਸ. ਆਈ. ਆਰ.-ਸੀ. ਐੱਸ. ਆਈ. ਓ., ਚੰਡੀਗੜ੍ਹ ਦੇ ਵਿਗਿਆਨੀ-ਐੱਫ. ਡਾ. ਉਮੇਸ਼ ਕੁਮਾਰ ਤਿਵਾੜੀ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ। ਸੈਮੀਨਾਰ ਦੇ ਆਰੰਭ ਵਿਚ ਅਕਾਦਮਿਕ ਮਾਮਲਿਆਂ ਦੇ ਡੀਨ ਪ੍ਰੋ. ਐੱਚ. ਐੱਸ. ਸੈਣੀ ਨੇ ਮਹਿਮਾਨਾਂ, ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਸਵਾਗਤ ਕੀਤਾ। ਰਜਿਸਟਰਾਰ ਪ੍ਰੋ. ਕੇ. ਐੱਸ. ਚਾਹਲ ਨੇ ਧੰਨਵਾਦ ਦਾ ਮਤਾ ਪੇਸ਼ ਕੀਤਾ, ਜਦਕਿ ਸੈਮੀਨਾਰ ਦੇ ਕੋਆਰਡੀਨੇਟਰ ਪ੍ਰੋ. ਰਵਿੰਦਰ ਕੁਮਾਰ ਨੇ ਬੁਲਾਰਿਆਂ ਦੀ ਜਾਣ-ਪਛਾਣ ਕਰਵਾਈ। ਇਲੈਕਟਰੋਨਿਕਸ ਵਿਭਾਗ ਤੋਂ ਡਾ. ਕੁਲਦੀਪ ਸਿੰਘ ਅਤੇ ਡਾ. ਰਾਜਨਦੀਪ ਸਿੰਘ ਨੇ ਸੁਚੱਜੇ ਢੰਗ ਨਾਲ ਮੰਚ ਸੰਚਾਲਨ ਕੀਤਾ। ਇਸ ਮੌਕੇ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਦੇ ਅਧਿਆਪਕਾਂ, ਖੋਜਾਰਥੀਆਂ ਅਤੇ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ। ਆਪਣੇ ਪ੍ਰਧਾਨਗੀ ਭਾਸ਼ਣ ਦੌਰਾਨ ਉਪ-ਕੁਲਪਤੀ ਪ੍ਰੋ. ਕਰਮਜੀਤ ਸਿੰਘ ਨੇ ਕਿਹਾ ਕਿ ਡਾ. ਨਰਿੰਦਰ ਸਿੰਘ ਕਪਾਨੀ ਦੀ ਜ਼ਿੰਦਗੀ ਵਿਗਿਆਨਕ ਪ੍ਰਤਿਭਾ, ਉੱਦਮਸ਼ੀਲ ਸੋਚ ਅਤੇ ਆਪਣੀ ਸੱਭਿਆਚਾਰਕ ਵਿਰਾਸਤ ਨਾਲ ਜੁੜੇ ਰਹਿਣ ਦੀ ਸ਼ਾਨਦਾਰ ਮਿਸਾਲ ਹੈ। ਮੁੱਖ ਭਾਸ਼ਣ ਦਿੰਦਿਆਂ ਪ੍ਰੋ. ਸ਼ਿਵਾਨੰਦ ਕਾਨਵੀ ਨੇ ਡਾ. ਕਪਾਨੀ ਨਾਲ ਆਪਣੀਆਂ ਨਿੱਜੀ ਮੁਲਾਕਾਤਾਂ ਦੇ ਤਜਰਬੇ ਸਾਂਝੇ ਕੀਤੇ। ਉਨ੍ਹਾਂ ਦੱਸਿਆ ਕਿ ਰੌਸ਼ਨੀ ਦੇ ਵਿਹਾਰ ਪ੍ਰਤੀ ਡਾ. ਕਪਾਨੀ ਦੀ ਮੁੱਢਲੀ ਦਿਲਚਸਪੀ ਨੇ ਉਨ੍ਹਾਂ ਨੂੰ ਆਪਟੀਕਲ ਫਾਈਬਰ ਦੇ ਖੇਤਰ ਵਿਚ ਮੋਢੀ ਪ੍ਰਯੋਗ ਕਰਨ ਲਈ ਪ੍ਰੇਰਿਤ ਕੀਤਾ।
ਪਿਛਲੀ ਖ਼ਬਰ ਚੇਅਰਮੈਨ ਕਰਮਜੀਤ ਸਿੰਘ ਰਿੰਟੂ ਵਲੋਂ ਨਵੀਆਂ ਬਣੀਆਂ ਸੜਕਾਂ ਦਾ ਉਦਘਾਟਨ ਅਗਲੀ ਖ਼ਬਰ ਪੰਜਾਬ ਦਿਵਸ ਮੌਕੇ ਲੇਖਕਾਂ ਅਤੇ ਸਾਹਿਤਕਾਰਾਂ ਵਲੋਂ ਪੰਜਾਬ ਅਤੇ ਪੰਜਾਬੀ ਦੇ ਮੁੱਦਿਆਂ ਤੋਂ ਮੂੰਹ ਫੇਰਨ ਲਈ ਰਾਜਸੀ ਧਿਰਾਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।