ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਨੂੰ ਕਣਕ ਦੀ ਸਿੱਧੀ ਬਿਜਾਈ ਕਰਨ ਲਈ ਕੀਤਾ ਗਿਆ ਜਾਗਰੂਕ
ਮਾਨਾਂਵਾਲਾ, 1 ਨਵੰਬਰ (ਗੁਰਦੀਪ ਸਿੰਘ ਨਾਗੀ)-ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮੁੱਖ ਖੇਤੀਬਾੜੀ ਅਫਸਰ ਡਾ. ਅਮਰਜੀਤ ਸਿੰਘ ਦੁਸਾਂਝ ਦੀ ਸਰਪ੍ਰਸਤੀ ਖੇਤੀਬਾੜੀ ਅਫ਼ਸਰ ਤੇ ਡਾ: ਰਮਨ ਕੁਮਾਰ ਦੀ ਅਗਵਾਈ ਹੇਠ ਖੇਤੀਬਾੜੀ ਵਿਭਾਗ ਬਲਾਕ ਵੇਰਕਾ ਵਲੋਂ ਕਿਸਾਨਾਂ ਨੂੰ ਕਣਕ ਦੀ ਸਿੱਧੀ ਬਿਜਾਈ ਪ੍ਰਤੀ ਜਾਗਰੂਕ ਕਰਨ ਦੇ ਮਕਸਦ ਲਈ ਵੱਖ-ਵੱਖ ਪਿੰਡਾਂ ਵਿਚ ਕਣਕ ਦੀ ਬਿਜਾਈ ਕਰਵਾਈ ਜਾ ਰਹੀ ਹੈ ਅਤੇ ਇਸੇ ਲੜੀ ਅਧੀਨ ਕਿਸਾਨ ਆਗੂ ਮੰਗਲ ਸਿੰਘ ਰਾਮਪੁਰਾ ਦੇ ਖੇਤਾਂ ਵਿਚ ਵੀ ਸੁਪਰ ਸੀਡਰ ਨਾਲ ਕਣਕ ਦੀ ਸਿੱਧੀ ਬਿਜਾਈ ਕਰਵਾਈ ਗਈ।
ਅਜੀਤ ਡੈਸਕ
02-11-2026