02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਈ. ਟੀ. ਓ. ਮੰਤਰੀ ਨੇ ਪਿੰਡ ਸੈਦਪੁਰ ਤੋਂ ਤੀਰਥ ਯਾਤਰਾ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਤਰਸਿੱਕਾ, 1 ਨਵੰਬਰ (ਅਤਰ ਸਿੰਘ ਤਰਸਿੱਕਾ)-ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ.

ਅਜੀਤ ਡੈਸਕ 02-11-2026
ਤਰਸਿੱਕਾ, 1 ਨਵੰਬਰ (ਅਤਰ ਸਿੰਘ ਤਰਸਿੱਕਾ)-ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵਲੋਂ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਸੈਦਪੁਰ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹਲਕੇ ਦੀ 82ਵੀਂ ਤੀਰਥ ਯਾਤਰਾ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਇਸ ਬੱਸ ਰਾਹੀਂ ਪਿੰਡ ਸੈਦਪੁਰ ਦੀ ਸੰਗਤ ਸ੍ਰੀ ਅਨੰਦਪੁਰ ਸਾਹਿਬ, ਸ੍ਰੀ ਕੀਰਤਪੁਰ ਸਾਹਿਬ ਅਤੇ ਨੈਣਾ ਦੇਵੀ ਧਾਮ ਦੇ ਦਰਸ਼ਨ ਕਰੇਗੀ। ਕੈਬਨਿਟ ਮੰਤਰੀ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ ਹੁਣ ਤੱਕ 82ਵੀਂ ਤੀਰਥ ਯਾਤਰਾ ਬੱਸ ਰਵਾਨਾ ਕੀਤੀ ਗਈ ਹੈ। ਇਸ ਮੌਕੇ ਤੀਰਥ ਯਾਤਰਾ ’ਤੇ ਜਾਣ ਵਾਲੀ ਸੰਗਤ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ।
ਪਿਛਲੀ ਖ਼ਬਰ ਨਿਊ ਅੰਮ੍ਰਿਤਸਰ ਭਾਈ ਗੁਰਦਾਸ ਜੀ ਨਗਰ ਦੀ 7 ਏਕੜ ਪਾਰਕ ਦੀ ਸੈਰਗਾਹ ਬਣੀ ਖਿੱਚ ਦਾ ਕੇਂਦਰ ਅਗਲੀ ਖ਼ਬਰ ਪੰਜਾਬ ਸਰਕਾਰ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ- ਵਿਧਾਇਕ ਦਲਬੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।