02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਸੁਰਜੀਤ ਸਿੰਘ ਪਹਿਲਵਾਨ ਦੀ ਅਗਵਾਈ ਹੇਠ ਗੁਰਦੁਆਰਾ ਅਟਾਰੀ ਸਾਹਿਬ ਵਿਖੇ ਪੰਜਾਬੀ ਸੂਬਾ ਐਮਰਜੈਂਸੀ ਮੋਰਚਾ ਦਿਵਸ ਮਨਾਇਆ

ਸੁਲਤਾਨਵਿੰਡ, 1 ਨਵੰਬਰ ( ਗੁਰਨਾਮ ਸਿੰਘ ਬੁੱਟਰ)-ਛੇਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਅਟਾਰੀ ਸਾਹਿਬ ਪਿੰਡ ਸੁਲਤਾਨਵਿੰਡ ਵਿਖੇ ਪੰਜਾਬੀ ਸੂਬਾ ਐਮਰਜੈਂਸੀ ਮੋਰਚਾ ਦਿਵਸ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਹਲਕਾ ਦੱਖਣੀ ਤੋਂ ਇੰਚਾਰਜ ਸੁਰਜੀਤ ਸਿੰਘ ਪਹਿਲਵਾਨ ਦੀ ਅਗਵਾਈ ਹੇਠ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਪੰਜਾਬੀ ਸੂਬੇ ਦੀ ਸਥਾਪਨਾ ਲਈ ਲੰਮਾ ਸੰਘਰਸ਼ ਕਰਨ ਵਾਲੇ ਸੰਘਰਸ਼ੀ ਯੋਧਿਆਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ।

ਗੁਰਦੁਆਰਾ ਅਟਾਰੀ ਸਾਹਿਬ ਸੁਲਤਾਨਵਿੰਡ ਵਿਖੇ ਸੰਘਰਸ਼ੀ ਯੋਧਿਆਂ ਨੂੰ ਸਨਮਾਨਿਤ ਕਰਦੇ ਹੋਏ ਸੁਰਜੀਤ ਸਿੰਘ ਪਹਿਲਵਾਨ, ਰਜਿੰਦਰ ਸਿੰਘ ਮਹਿਤਾ, ਮੈਨੇਜਰ ਰਛਪਾਲ ਸਿੰਘ, ਮਗਵਿੰਦਰ ਸਿੰਘ ਖਾਪੜਖੇੜੀ , ਸੁਲਤਾਨ ਸਿੰਘ ਅਤੇ ਨਰਿੰਦਰ ਸਿੰਘ। ਤਸਵੀਰ : ਗੁਰਨਾਮ ਸਿੰਘ ਬੁੱਟਰ 02-11-2026
ਸੁਲਤਾਨਵਿੰਡ, 1 ਨਵੰਬਰ ( ਗੁਰਨਾਮ ਸਿੰਘ ਬੁੱਟਰ)-ਛੇਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਅਟਾਰੀ ਸਾਹਿਬ ਪਿੰਡ ਸੁਲਤਾਨਵਿੰਡ ਵਿਖੇ ਪੰਜਾਬੀ ਸੂਬਾ ਐਮਰਜੈਂਸੀ ਮੋਰਚਾ ਦਿਵਸ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਹਲਕਾ ਦੱਖਣੀ ਤੋਂ ਇੰਚਾਰਜ ਸੁਰਜੀਤ ਸਿੰਘ ਪਹਿਲਵਾਨ ਦੀ ਅਗਵਾਈ ਹੇਠ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਪੰਜਾਬੀ ਸੂਬੇ ਦੀ ਸਥਾਪਨਾ ਲਈ ਲੰਮਾ ਸੰਘਰਸ਼ ਕਰਨ ਵਾਲੇ ਸੰਘਰਸ਼ੀ ਯੋਧਿਆਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਸਮਾਗਮ ਵਿਚ ਸ਼੍ਰੋਮਣੀ ਕਮੇਟੀ ਮੈਂਬਰ ਰਜਿੰਦਰ ਸਿੰਘ ਮਹਿਤਾ, ਪ੍ਰਧਾਨ ਸੁਖਵੰਤ ਸਿੰਘ ਭੋਮਾ ਸਮੇਤ ਵੱਡੀ ਗਿਣਤੀ ਵਿਚ ਪਤਵੰਤੇ ਅਤੇ ਸੰਗਤਾਂ ਨੇ ਸ਼ਮੂਲੀਅਤ ਕੀਤੀ।ਇਸ ਮੌਕੇ ਸੰਬੋਧਨ ਕਰਦਿਆਂ ਸੁਰਜੀਤ ਸਿੰਘ ਪਹਿਲਵਾਨ ਨੇ ਕਿਹਾ ਕਿ ਪੰਜਾਬੀ ਸੂਬੇ ਦੀ ਪ੍ਰਾਪਤੀ ਲਈ ਸਿੱਖ ਕੌਮ ਅਤੇ ਪੰਜਾਬ ਦੇ ਲੋਕਾਂ ਵਲੋਂ ਲੰਮਾ ਸੰਘਰਸ਼ ਕੀਤਾ ਗਿਆ। ਇਸ ਸੰਘਰਸ਼ ਦੌਰਾਨ ਅਨੇਕਾਂ ਆਗੂਆਂ ਅਤੇ ਵਰਕਰਾਂ ਨੇ ਜੇਲ੍ਹਾਂ ਕੱਟੀਆਂ ਅਤੇ ਅਨੇਕਾਂ ਮੁਸ਼ਕਿਲਾਂ ਦਾ ਸਾਹਮਣਾ ਕੀਤਾ। ਉਨ੍ਹਾਂ ਕਿਹਾ ਕਿ ਸੰਘਰਸ਼ੀ ਯੋਧਿਆਂ ਵਲੋਂ ਦਿੱਤੀਆਂ ਕੁਰਬਾਨੀਆਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ ਅਤੇ ਉਨ੍ਹਾਂ ਦਾ ਯੋਗਦਾਨ ਪੰਜਾਬ ਦੇ ਇਤਿਹਾਸ ਵਿੱਚ ਹਮੇਸ਼ਾ ਯਾਦ ਰੱਖਿਆ ਜਾਵੇਗਾ।ਉਨ੍ਹਾਂ ਕਿਹਾ ਕਿ ਅਜਿਹੇ ਇਤਿਹਾਸਕ ਦਿਹਾੜੇ ਮਨਾਉਣ ਦਾ ਮੁੱਖ ਮਕਸਦ ਨਵੀਂ ਪੀੜ੍ਹੀ ਨੂੰ ਆਪਣੇ ਇਤਿਹਾਸ, ਵਿਰਸੇ ਅਤੇ ਕੌਮ ਲਈ ਕੀਤੇ ਗਏ ਸੰਘਰਸ਼ਾਂ ਤੋਂ ਜਾਣੂ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਅੱਜ ਦੀ ਨੌਜਵਾਨ ਪੀੜ੍ਹੀ ਨੂੰ ਆਪਣੇ ਬਜ਼ੁਰਗਾਂ ਵਲੋਂ ਕੀਤੇ ਗਏ ਸੰਘਰਸ਼ ਅਤੇ ਕੁਰਬਾਨੀਆਂ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ।ਇਸ ਦੌਰਾਨ ਸੁਰਿੰਦਰ ਸਿੰਘ ਅਹੂਜਾ, ਸੁਖਵੰਤ ਸਿੰਘ ਭੋਮਾ ਅਤੇ ਹੋਰਨਾਂ ਬੁਲਾਰਿਆਂ ਨੇ ਵੀ ਸੰਘਰਸ਼ੀ ਯੋਧਿਆਂ ਦੇ ਯੋਗਦਾਨ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਪੰਜਾਬੀ ਸੂਬੇ ਦੀ ਪ੍ਰਾਪਤੀ ਲਈ ਕੀਤੇ ਗਏ ਸੰਘਰਸ਼ ਨੂੰ ਆਉਣ ਵਾਲੀਆਂ ਪੀੜ੍ਹੀਆਂ ਤੱਕ ਪਹੁੰਚਾਉਣਾ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਸਮਾਗਮ ਦੇ ਅੰਤ ਵਿਚ ਸੁਰਜੀਤ ਸਿੰਘ ਪਹਿਲਵਾਨ, ਸ਼੍ਰੋਮਣੀ ਕਮੇਟੀ ਮੈਂਬਰ ਰਜਿੰਦਰ ਸਿੰਘ ਮਹਿਤਾ ਵਲੋਂ ਸੁਰਿੰਦਰ ਸਿੰਘ ਅਹੂਜਾ, ਪ੍ਰਧਾਨ ਸੁਖਵੰਤ ਸਿੰਘ ਭੋਮਾ ਅਤੇ ਉਨ੍ਹਾਂ ਦੇ ਨਾਲ ਪਹੁੰਚੇ ਸਮੂਹ ਮੈਂਬਰਾਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੰਘਰਸ਼ੀ ਯੋਧਿਆਂ ਨੂੰ ਵੀ ਸਨਮਾਨ ਦੇ ਕੇ ਉਨ੍ਹਾਂ ਦੀਆਂ ਕੁਰਬਾਨੀਆਂ ਨੂੰ ਯਾਦ ਕੀਤਾ ਗਿਆ।ਇਸ ਮੌਕੇ ਮਗਵਿੰਦਰ ਸਿੰਘ ਖਾਪੜਖੇੜੀ, ਮੈਨੇਜਰ ਰਛਪਾਲ ਸਿੰਘ, ਕਮਾਂਡੈਂਟ ਜਸਕਰਨ ਸਿੰਘ, ਨਰਿੰਦਰ ਸਿੰਘ ਨਿਸ਼ਾਨ ਸਾਹਿਬ ਵਾਲੇ, ਤਰਸੇਮ ਸਿੰਘ ਚੰਗਿਆੜਾ, ਸੁਲਤਾਨ ਸਿੰਘ, ਦਿਲਰਾਜ ਸਿੰਘ ਗਿੱਲ, ਮੀਤ ਮੈਨੇਜਰ ਜੁਗਰਾਜ ਸਿੰਘ, ਰਣਜੋਧ ਸਿੰਘ, ਹੈੱਡ ਗ੍ਰੰਥੀ ਵਿਜੇਪਾਲ ਸਿੰਘ, ਰਵਿੰਦਰ ਪਾਲ ਸਿੰਘ ਵਿੱਕੀ, ਗਿਆਨ ਸਿੰਘ ਸੱਗੂ, ਬੀਬੀ ਮਹਿੰਦਰ ਕੌਰ, ਮਨਿੰਦਰ ਕੌਰ ਸਮੇਤ ਹੋਰ ਪਤਵੰਤੇ ਅਤੇ ਸੰਗਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਦੇਸ਼ ਦੇ ਪਹਿਲੇ ‘ਮਹਾਰਾਜਾ ਰਣਜੀਤ ਸਿੰਘ ਪੈਨੋਰਮਾ’ ਦੀ ਹਾਲਤ ਬਣੀ ਤਰਸਯੋਗ ਅਗਲੀ ਖ਼ਬਰ ਰਾਹੁਲ ਗਾਂਧੀ ਦੀ ਦਿੱਲੀ ਰੈਲੀ ਨਾਲ ਕਾਂਗਰਸ ਨੇ ਸਿੱਖਾਂ ਦੇ 1984 ਕਤਲੇਆਮ ਦੇ ਜ਼ਖ਼ਮ ਮੁੜ ਕੁਰੇਦੇ- ਸਲਿਲ ਕਪੂਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।