02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਗੁ: ਪਾਤਸ਼ਾਹੀ ਛੇਵੀਂ ਰਣਜੀਤ ਐਵੀਨਿਊ ਵਿਖੇ ਸਜਾਇਆ ਧੰਨਵਾਦ ਸਮਾਗਮ

ਅੰਮ੍ਰਿਤਸਰ, 1 ਨਵੰਬਰ (ਹਰਮਿੰਦਰ ਸਿੰਘ)-ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਸਜਾਏ ਗਏ ਧਾਰਮਿਕ ਸਮਾਗਮਾਂ ਸੰਬੰਧੀ ਧੰਨਵਾਦ ਸਮਾਗਮ ਅੱਜ ਗੁਰਦੁਆਰਾ ਪਾਤਸ਼ਾਹੀ ਛੇਵੀਂ ਏ-ਬੀ ਬਲਾਕ ਰਣਜੀਤ ਐਵੀਨਿਊ ਵਿਖੇ ਸਜਾਇਆ ਗਿਆ। ਸ਼੍ਰੋਮਣੀ ਕਮੇਟੀ, ਮੈਨੇਜ਼ਰ ਸ੍ਰੀ ਦਰਬਾਰ ਸਾਹਿਬ ਦੇ ਯਤਨਾ ਨਾਲ ਗੁਰਦੁਆਰਾ ਸਾਹਿਬ ਦੀ ਕਮੇਟੀ ਅਤੇ ਹੋਰ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਗਏ ਧਾਰਮਿਕ ਸਮਾਗਮ ਦੌਰਾਨ ਭਾਈ ਗੁਰਕੀਰਤ ਸਿੰਘ ਹਜੂਰੀ ਰਾਗੀ, ਭਾਈ ਬਿਕਰਮਜੀਤ ਸਿੰਘ ਹਜ਼ੂਰੀ ਰਾਗੀ ਅਤੇ ਭਾਈ ਰਵਿੰਦਰ ਸਿੰਘ ਸਾਬਕਾ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਜਥਿਆਂ ਵਲੋਂ ਗੁਰਬਾਣੀ ਕੀਰਤਨ ਦੀ ਛਹਿਬਰ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ।

ਅਜੀਤ ਡੈਸਕ 02-11-2026
ਅੰਮ੍ਰਿਤਸਰ, 1 ਨਵੰਬਰ (ਹਰਮਿੰਦਰ ਸਿੰਘ)-ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਸਜਾਏ ਗਏ ਧਾਰਮਿਕ ਸਮਾਗਮਾਂ ਸੰਬੰਧੀ ਧੰਨਵਾਦ ਸਮਾਗਮ ਅੱਜ ਗੁਰਦੁਆਰਾ ਪਾਤਸ਼ਾਹੀ ਛੇਵੀਂ ਏ-ਬੀ ਬਲਾਕ ਰਣਜੀਤ ਐਵੀਨਿਊ ਵਿਖੇ ਸਜਾਇਆ ਗਿਆ। ਸ਼੍ਰੋਮਣੀ ਕਮੇਟੀ, ਮੈਨੇਜ਼ਰ ਸ੍ਰੀ ਦਰਬਾਰ ਸਾਹਿਬ ਦੇ ਯਤਨਾ ਨਾਲ ਗੁਰਦੁਆਰਾ ਸਾਹਿਬ ਦੀ ਕਮੇਟੀ ਅਤੇ ਹੋਰ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਗਏ ਧਾਰਮਿਕ ਸਮਾਗਮ ਦੌਰਾਨ ਭਾਈ ਗੁਰਕੀਰਤ ਸਿੰਘ ਹਜੂਰੀ ਰਾਗੀ, ਭਾਈ ਬਿਕਰਮਜੀਤ ਸਿੰਘ ਹਜ਼ੂਰੀ ਰਾਗੀ ਅਤੇ ਭਾਈ ਰਵਿੰਦਰ ਸਿੰਘ ਸਾਬਕਾ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਜਥਿਆਂ ਵਲੋਂ ਗੁਰਬਾਣੀ ਕੀਰਤਨ ਦੀ ਛਹਿਬਰ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ’ਤੇ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਵਲੋਂ ਗੁਰਮਤਿ ਵਿਚਾਰਾ ਦੀ ਸਾਂਝ ਪਾਉਂਦੇ ਹੋਏ ਸੰਗਤਾਂ ਨੂੰ ਸ਼ਬਦ ਗੁਰੂ ਨਾਲ ਜੋੜਿਆ। ਇਸ ਮੌਕੇ ’ਤੇ ਮੈਨੇਜਰ ਸ੍ਰੀ ਦਰਬਾਰ ਸਾਹਿਬ ਬਿਕਰਮਜੀਤ ਸਿੰਘ , ਲਾਲ ਸਿੰਘ ਮੈਨੇਜ਼ਰ ਸ੍ਰੀ ਦਰਬਾਰ ਸਾਹਿਬ , ਨਰਿੰਦਰ ਸਿੰਘ ਪਾਲੀ, ਬਿਕਰਮਜੀਤ ਸਿੰਘ ਬਾਜਵਾ ਪ੍ਰਧਾਨ ਗੁਰਦੁਆਰਾ ਕਮੇਟੀ ਵਲੋਂ ਰਾਗੀ ਜਥਿਆਂ, ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਅਤੇ ਹੋਰ ਆਈਆਂ ਸ਼ਖ਼ਸੀਅਤਾਂ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ। ਇਸ ਮੌਕੇ ’ਤੇ ਸਟੇਜ ਦੀ ਸੇਵਾ ਭਾਈ ਤਰਸੇਮ ਸਿੰਘ ਪ੍ਰਚਾਰਕ ਵਲੋਂ ਨਿਭਾਈ ਗਈ। ਇਸ ਮੌਕੇ ਸੁਖਬੀਰ ਸਿੰਘ , ਬਾਬਾ ਸੁੱਖਾ ਸਿੰਘ ਹੈੱਡ ਗ੍ਰੰਥੀ ਸਮੇਤ ਵੱਡੀ ਗਿਣਤੀ ਵਿਚ ਇਲਾਕੇ ਅਤੇ ਦੂਰ ਦੁਰਾਡੇ ਦੀਆਂ ਸੰਗਤਾਂ ਨੇ ਹਾਜ਼ਰੀ ਲਗਵਾਈ। ਇਸ ਮੌਕੇ ’ਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ।
ਪਿਛਲੀ ਖ਼ਬਰ ਡੀ.ਏ.ਵੀ. ਪਬਲਿਕ ਸਕੂਲ ਵਲੋਂ ਰਾਸ਼ਟਰੀ ਏਕਤਾ ਦਿਵਸ ਤੇ ਪੰਜਾਬ ਦਿਵਸ ਮਨਾਇਆ ਅਗਲੀ ਖ਼ਬਰ ਸੰਯੁਕਤ ਸਮਾਜ ਮੋਰਚੇ ਦੇ ਮਾਝਾ ਜ਼ੋਨ ਪ੍ਰਧਾਨ ਸੁਖਜਿੰਦਰ ਸਿੰਘ ਮਾਹੂ ਭਗਤੂਪੁਰ ਸਾਥੀਆਂ ਸਮੇਤ ਅਕਾਲੀ ਦਲ ਵਾਰਿਸ ਪੰਜਾਬ ’ਚ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।