ਗੁ. ਸ੍ਰੀ ਸੰਗਰਾਣਾ ਸਾਹਿਬ ਵਿਖੇ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ
ਚੱਬਾ, 3 ਨਵੰਬਰ (ਜੱਸਾ ਅਨਜਾਣ)-ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਮਹੀਨਾਵਾਰੀ ਗੁਰਮਤਿ ਸਮਾਗਮ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਅਤੇ ਭਾਈ ਸਾਹਿਬ ਭਾਈ ਗੁਰਇਕਬਾਲ ਸਿੰਘ ਬੀਬੀ ਕੌਲਾਂ ਭਲਾਈ ਕੇਂਦਰ ਵਾਲਿਆਂ ਦੇ ਅਸੀਸਾਂ ਅਤੇ ਪ੍ਰੇਰਣਾ ਸਦਕਾ ਕਰਵਾਇਆ ਗਿਆ। ਜਿਸ ਵਿਚ ਭਾਈ ਸਰਵਣ ਸਿੰਘ ਚਾਟੀਵਿੰਡ, ਭਾਈ ਗੁਰਤੇਜ਼ ਸਿੰਘ ਹਜ਼ੂਰੀ ਰਾਗੀ ਸ੍ਰੀ ਸੰਗਰਾਣਾ ਸਾਹਿਬ, ਕਥਾਵਾਚਕ ਗਿਆਨੀ ਬਲਜੀਤ ਸਿੰਘ, ਭਾਈ ਜਗਜੀਤ ਸਿੰਘ ਆਦਿ ਨੇ ਇਲਾਹੀ ਬਾਣੀ ਦੇ ਕੀਰਤਨ ਅਤੇ ਕਥਾ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ।
ਚੱਬਾ, 3 ਨਵੰਬਰ (ਜੱਸਾ ਅਨਜਾਣ)-ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਮਹੀਨਾਵਾਰੀ ਗੁਰਮਤਿ ਸਮਾਗਮ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਅਤੇ ਭਾਈ ਸਾਹਿਬ ਭਾਈ ਗੁਰਇਕਬਾਲ ਸਿੰਘ ਬੀਬੀ ਕੌਲਾਂ ਭਲਾਈ ਕੇਂਦਰ ਵਾਲਿਆਂ ਦੇ ਅਸੀਸਾਂ ਅਤੇ ਪ੍ਰੇਰਣਾ ਸਦਕਾ ਕਰਵਾਇਆ ਗਿਆ। ਜਿਸ ਵਿਚ ਭਾਈ ਸਰਵਣ ਸਿੰਘ ਚਾਟੀਵਿੰਡ, ਭਾਈ ਗੁਰਤੇਜ਼ ਸਿੰਘ ਹਜ਼ੂਰੀ ਰਾਗੀ ਸ੍ਰੀ ਸੰਗਰਾਣਾ ਸਾਹਿਬ, ਕਥਾਵਾਚਕ ਗਿਆਨੀ ਬਲਜੀਤ ਸਿੰਘ, ਭਾਈ ਜਗਜੀਤ ਸਿੰਘ ਆਦਿ ਨੇ ਇਲਾਹੀ ਬਾਣੀ ਦੇ ਕੀਰਤਨ ਅਤੇ ਕਥਾ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੈਨੇਜਰ ਅੰਗਰੇਜ਼ ਸਿੰਘ ਮਾਨੋਚਾਹਲ ਨੇ ਕਥਾਵਾਚਕਾਂ, ਰਾਗੀ ਜਥਿਆਂ ਤੇ ਹੋਰ ਧਾਰਮਿਕ ਸ਼ਖ਼ਸੀਅਤਾਂ ਨੂੰ ਗੁਰੂ ਬਖਸ਼ਿਸ਼ ਸਿਰਪਾਓ ਨਾਲ ਸਨਮਾਨਿਤ ਕੀਤਾ। ਇਸ ਮੌਕੇ ਸੰਗਤਾਂ ਲਈ ਗੁਰੂ ਕੇ ਲੰਗਰ ਅਤੁੱਟ ਵਰਤੇ। ਇਸ ਮੌਕੇ ਰਵਿੰਦਰ ਸਿੰਘ ਵਾਹਿਗੁਰੂ, ਕੰਵਲਜੀਤ ਸਿੰਘ, ਸਤਨਾਮ ਸਿੰਘ, ਸਾਬਾ ਸਿੰਘ, ਹਰਮਨਜੀਤ ਸਿੰਘ, ਸੁਖਚੈਨ ਸਿੰਘ, ਜਗਰੂਪ ਸਿੰਘ, ਜਗਜੀਤ ਸਿੰਘ, ਸੁਖਮਨਜੀਤ ਸਿੰਘ ਪੱਖੋਕੇ, ਸੋਨੂੰ ਵੀਰ ਜੀ ਇੱਬਣ ਆਦਿ ਹਾਜ਼ਰ ਸਨ ।