06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਪਿੰਡ ਸ਼ਹੂਰਾ ਦੇ ਕਿਸਾਨ ਦੀ ਪੱਕੀ ਝੋਨੇ ਦੀ ਫ਼ਸਲ ਚੋਰੀ, ਕਾਰਵਾਈ ਦੀ ਕੀਤੀ ਮੰਗ

ਚੋਗਾਵਾਂ, 5 ਨਵੰਬਰ (ਗੁਰਵਿੰਦਰ ਸਿੰਘ ਕਲਸੀ)-ਪੁਲਿਸ ਥਾਣਾ ਲੋਪੋਕੇ ਦੇ ਅਧੀਨ ਆਉਂਦੇ ਪਿੰਡ ਸ਼ਹੂਰਾ ਵਿਖੇ ਇਕ ਬੇਹੱਦ ਹੀ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇਕ ਗਰੀਬ ਕਿਸਾਨ ਵਲੋਂ ਠੇਕੇ ’ਤੇ ਲਈ ਜ਼ਮੀਨ ਵਿਚੋਂ ਰਾਤੋ-ਰਾਤ ਪੱਕੀ ਹੋਈ ਝੋਨੇ ਦੀ ਫ਼ਸਲ ਚੋਰੀ ਕਰਕੇ ਵੱਢ ਲਈ ਗਈ। ਜਾਣਕਾਰੀ ਦਿੰਦਿਆਂ ਪਿੰਡ ਸ਼ਹੂਰਾ ਦੇ ਪੀੜਤ ਕਿਸਾਨ ਕੁਲਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਚੋਗਾਵਾਂ ਰੋਡ ਪੈਟਰੋਲ ਪੰਪ ਦੇ ਨੇੜੇ, ਰਕਬਾ ਕੋਹਾਲੀ ਵਿਖੇ ਤਿੰਨ ਏਕੜ ਜ਼ਮੀਨ ਠੇਕੇ ਉੱਪਰ ਲਈ ਹੋਈ ਸੀ।

ਅਜੀਤ ਡੈਸਕ 06-11-2026
ਚੋਗਾਵਾਂ, 5 ਨਵੰਬਰ (ਗੁਰਵਿੰਦਰ ਸਿੰਘ ਕਲਸੀ)-ਪੁਲਿਸ ਥਾਣਾ ਲੋਪੋਕੇ ਦੇ ਅਧੀਨ ਆਉਂਦੇ ਪਿੰਡ ਸ਼ਹੂਰਾ ਵਿਖੇ ਇਕ ਬੇਹੱਦ ਹੀ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇਕ ਗਰੀਬ ਕਿਸਾਨ ਵਲੋਂ ਠੇਕੇ ’ਤੇ ਲਈ ਜ਼ਮੀਨ ਵਿਚੋਂ ਰਾਤੋ-ਰਾਤ ਪੱਕੀ ਹੋਈ ਝੋਨੇ ਦੀ ਫ਼ਸਲ ਚੋਰੀ ਕਰਕੇ ਵੱਢ ਲਈ ਗਈ। ਜਾਣਕਾਰੀ ਦਿੰਦਿਆਂ ਪਿੰਡ ਸ਼ਹੂਰਾ ਦੇ ਪੀੜਤ ਕਿਸਾਨ ਕੁਲਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਚੋਗਾਵਾਂ ਰੋਡ ਪੈਟਰੋਲ ਪੰਪ ਦੇ ਨੇੜੇ, ਰਕਬਾ ਕੋਹਾਲੀ ਵਿਖੇ ਤਿੰਨ ਏਕੜ ਜ਼ਮੀਨ ਠੇਕੇ ਉੱਪਰ ਲਈ ਹੋਈ ਸੀ। ਬੀਤੀ ਰਾਤ ਕੁਝ ਅਣਪਛਾਤੇ ਚੋਰਾਂ ਵਲੋਂ ਉਨ੍ਹਾਂ ਦੀ ਪੱਕ ਕੇ ਤਿਆਰ ਹੋਈ ਫ਼ਸਲ ਵਿਚੋਂ ਤਕਰੀਬਨ ਢਾਈ ਕਿੱਲੇ ਝੋਨਾ ਚੋਰੀ-ਛਿਪੇ ਵੱਢ ਲਿਆ ਗਿਆ। ਪੀੜਤ ਕਿਸਾਨ ਕੁਲਦੀਪ ਸਿੰਘ ਨੇ ਭਰੇ ਮਨ ਨਾਲ ਦੱਸਿਆ ਕਿ ਫ਼ਸਲ ਚੋਰੀ ਹੋਣ ਸੰਬੰਧੀ ਉਨ੍ਹਾਂ ਵਲੋਂ ਤੁਰੰਤ ਪੁਲਿਸ ਥਾਣਾ ਲੋਪੋਕੇ ਵਿਖੇ ਲਿਖਤੀ ਦਰਖਾਸਤ ਦਿੱਤੀ ਗਈ ਸੀ। ਪਰ ਪੁਲਿਸ ਦਾ ਕੋਈ ਮੁਲਾਜ਼ਮ ਮੌਕਾ ਦੇਖਣ ਲਈ ਘਟਨਾ ਸਥਾਨ ’ਤੇ ਨਹੀਂ ਪਹੁੰਚਿਆ। ਇਸ ਸੰਬੰਧੀ ਪੁਲਿਸ ਨੇ ਕਿਹਾ ਕਿ ਬਣਦੀ ਕਾਰਵਾਈ ਕੀਤੀ ਜਾ ਰਹੀ।
ਪਿਛਲੀ ਖ਼ਬਰ ਅਮਨਦੀਪ ਹਸਪਤਾਲ ਸਮੂਹ ਦੀ ਅਗਵਾਈ ’ਚ ਉਡਾਣ ਟਰੱਸਟ ਵਲੋਂ ‘ਜਿੰਮ ਦਾ ਲੰਗਰ’ ਮੁਹਿੰਮ ਤਹਿਤ ਸਰਹਾਲੀ ’ਚ ਚੌਥਾ ਜਿੰਮ ਸਥਾਪਤ ਅਗਲੀ ਖ਼ਬਰ ਵੀਜ਼ਾ ਮਿਆਦ ਮੁਕਣ ’ਤੇ ਅੰਮ੍ਰਿਤਸਰ ’ਚ ਰਹਿ ਰਹੇ ਤਿੰਨ ਵਿਦੇਸ਼ੀ ਨਾਗਰਿਕ ਡਿਪੋਰਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।