06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਅਮਨਦੀਪ ਹਸਪਤਾਲ ਸਮੂਹ ਦੀ ਅਗਵਾਈ ’ਚ ਉਡਾਣ ਟਰੱਸਟ ਵਲੋਂ ‘ਜਿੰਮ ਦਾ ਲੰਗਰ’ ਮੁਹਿੰਮ ਤਹਿਤ ਸਰਹਾਲੀ ’ਚ ਚੌਥਾ ਜਿੰਮ ਸਥਾਪਤ

ਅੰਮ੍ਰਿਤਸਰ, 5 ਨਵੰਬਰ (ਜਸਵੰਤ ਸਿੰਘ ਜੱਸ)-ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਸਿਹਤਮੰਦ ਜੀਵਨ ਜਿਊਣ ਲਈ ਪ੍ਰੇਰਿਤ ਕਰਨ ਵਾਸਤੇ ਅਮਨਦੀਪ ਹਪਸਤਾਲ ਸਮੂਹ ਦੀ ਅਗਵਾਈ ਵਾਲੇ ‘ਉਡਾਨ ਟ੍ਰੱਸਟ’ ਵਲੋਂ ਸ਼ੁਰੂ ਕੀਤੀ ਗਈ ‘ਜਿੰਮ ਦਾ ਲੰਗਰ’ ਮੁਹਿੰਮ ਤਹਿਤ ਚੌਥਾ ਜਿੰਮ ਬੀਤੇ ਦਿਨ ਤਰਨ ਤਾਰਨ ਜ਼ਿਲ੍ਹੇ ਦੇ ਸਰਹਾਲੀ ਕਲਾਂ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਥਾਪਿਤ ਕੀਤਾ ਗਿਆ, ਜਿਸ ਦਾ ਰਸਮੀਂ ਉਦਘਾਟਨ ਦਿੱਲੀ ਦੇ ਲੈਫ਼ਟੀਨੈਂਟ ਗਵਰਨਰ ਸ. ਤਰਨਜੀਤ ਸਿੰਘ ਸੰਧੂ ਅਤੇ ਅਮਨਦੀਪ ਸਮੂਹ ਦੇ ਐਮ.

ਅਜੀਤ ਡੈਸਕ 06-11-2026
ਅੰਮ੍ਰਿਤਸਰ, 5 ਨਵੰਬਰ (ਜਸਵੰਤ ਸਿੰਘ ਜੱਸ)-ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਸਿਹਤਮੰਦ ਜੀਵਨ ਜਿਊਣ ਲਈ ਪ੍ਰੇਰਿਤ ਕਰਨ ਵਾਸਤੇ ਅਮਨਦੀਪ ਹਪਸਤਾਲ ਸਮੂਹ ਦੀ ਅਗਵਾਈ ਵਾਲੇ ‘ਉਡਾਨ ਟ੍ਰੱਸਟ’ ਵਲੋਂ ਸ਼ੁਰੂ ਕੀਤੀ ਗਈ ‘ਜਿੰਮ ਦਾ ਲੰਗਰ’ ਮੁਹਿੰਮ ਤਹਿਤ ਚੌਥਾ ਜਿੰਮ ਬੀਤੇ ਦਿਨ ਤਰਨ ਤਾਰਨ ਜ਼ਿਲ੍ਹੇ ਦੇ ਸਰਹਾਲੀ ਕਲਾਂ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਥਾਪਿਤ ਕੀਤਾ ਗਿਆ, ਜਿਸ ਦਾ ਰਸਮੀਂ ਉਦਘਾਟਨ ਦਿੱਲੀ ਦੇ ਲੈਫ਼ਟੀਨੈਂਟ ਗਵਰਨਰ ਸ. ਤਰਨਜੀਤ ਸਿੰਘ ਸੰਧੂ ਅਤੇ ਅਮਨਦੀਪ ਸਮੂਹ ਦੇ ਐਮ. ਡੀ. ਤੇ ਉਡਾਣ ਟਰੱਸਟ ਦੇ ਚੇਅਰਮੈਨ ਡਾ. ਅਵਤਾਰ ਸਿੰਘ ਵਲੋਂ ਕੀਤਾ ਗਿਆ। ਇਸ ਸਬੰਧੀ ਡਾ: ਅਵਤਾਰ ਸਿੰਘ ਨੇ ਅੱਜ ਇਥੇ ਦੱਸਿਆ ਕਿ ‘ਜਿੰਮ ਦਾ ਲੰਗਰ’ ਮੁਹਿੰਮ ਸ਼ੁਰੂ ਕਰਨ ਪਿੱਛੇ ਮੁੱਖ ਮਕਸਦ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣਾ ਅਤੇ ਉਨ੍ਹਾਂ ਨੂੰ ਕਸਰਤ, ਖੇਡਾਂ ਤੇ ਚੰਗੀ ਸਿਹਤ ਵੱਲ ਪ੍ਰੇਰਿਤ ਕਰਨਾ ਹੈ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਅਧੀਨ ਪਹਿਲਾਂ ਵੀ ਬੋਹੜੂ, ਖੈਰਦੀਨ ਕੇ ਅਤੇ ਕੇਂਦਰੀ ਖ਼ਾਲਸਾ ਯਤੀਮਖਾਨਾ ਪੁਤਲੀਘਰ ਵਿਖੇ ਜਿੰਮ ਸਥਾਪਿਤ ਕੀਤੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਮੁਹਿੰਮ ਤਹਿਤ ਅੰਮ੍ਰਿਤਸਰ ਅਤੇ ਇਸ ਦੇ ਆਲੇ-ਦੁਆਲੇ ਦੇ ਇਲਾਕਿਆਂ ਵਿਚ ਕੁੱਲ 50 ਜਿੰਮ ਸਥਾਪਿਤ ਕਰਨ ਦਾ ਟੀਚਾ ਮਿਥਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਜਿੰਮ ਦਾ ਉਦਘਾਟਨ ਕਰਦਿਆਂ ਲੈਫ਼ਟੀਨੈਂਟ ਗਵਰਨਰ ਤਰਨਜੀਤ ਸਿੰਘ ਸੰਧੂ ਨੇ ਕਿਹਾ ਕਿ ਅੱਜ ਸਮੇਂ ਦੀ ਸਭ ਤੋਂ ਵੱਡੀ ਲੋੜ ਨੌਜਵਾਨਾਂ ਨਸ਼ਿਆਂ ਅਤੇ ਹੋਰ ਮਾੜੀਆਂ ਆਦਤਾਂ ਤੋਂ ਦੂਰ ਰਹਿਣ ਅਤੇ ਖੇਡਾਂ ਤੇ ਕਸਰਤ ਵੱਲ ਧਿਆਨ ਦੇਣ ਦੀ ਪ੍ਰੇਰਨਾ ਦੇਣ ਦੀ ਲੋੜ ਹੈ। ਇਸ ਮੌਕੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਕੁਲਤਪੀ ਡਾ. ਕਰਮਜੀਤ ਸਿੰਘ, ਟ੍ਰੱਸਟ ਦੇ ਐਗਜ਼ੈਕਟਿਵ ਡਾਇਰੈਕਟਰ ਡਾ. ਰਾਕੇਸ਼ ਜੋਸ਼ੀ, ਸ਼੍ਰੋਮਣੀ ਨਾਟਕਕਾਰ ਕੇਵਲ ਧਾਲੀਵਾਲ, ਪ੍ਰਿੰਸੀਪਲ ਅਜੇ ਸਿੰਘ ਹੁੰਦਲ, ਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਜਨਮ ਤੋਂ 5 ਸਾਲ ਤੱਕ ਦੇ ਬੱਚਿਆਂ ਦਾ ਸਮੇਂ ਸਿਰ ਟੀਕਾਕਰਨ ਜਰੂਰੀਂ ਡਾ. ਸੁਪ੍ਰਿਯਾ ਰੰਧਾਵਾ ਅਗਲੀ ਖ਼ਬਰ ਪਿੰਡ ਸ਼ਹੂਰਾ ਦੇ ਕਿਸਾਨ ਦੀ ਪੱਕੀ ਝੋਨੇ ਦੀ ਫ਼ਸਲ ਚੋਰੀ, ਕਾਰਵਾਈ ਦੀ ਕੀਤੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।