10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਅੰਦਰੂਨ ਸ਼ਹਿਰ ਦੀ ਚਾਰਦੀਵਾਰੀ ਅੰਦਰ ਮੀਟ, ਸ਼ਰਾਬ ਦੀ ਵਿਕਰੀ ’ਤੇ ਲੱਗੀ ਮੁੰਕਮਲ ਪਾਬੰਧੀ ਜ਼ਾਰੀ ਰਹੇਗੀ–ਵਧੀਕ ਮੈਜਿਸਟਰੇਟ

ਅੰਮ੍ਰਿਤਸਰ, 9 ਨਵੰਬਰ (ਰੇਸ਼ਮ ਸਿੰਘ)-ਸੂਬਾ ਸਰਕਾਰ ਵਲੋਂ ਜਾਰੀ ਕੀਤੇ ਗਏ ਅਧਿ-ਸੂਚਨਾ ਰਾਹੀਂ ਅੰਮ੍ਰਿਤਸਰ ਸ਼ਹਿਰ ਦੀ ਚਾਰਦੀਵਾਰੀ, ਸ੍ਰੀ ਆਨੰਦਪੁਰ ਸਾਹਿਬ, ਤਲਵੰਡੀ ਸਾਬੋ (ਸ੍ਰੀ ਦਮਦਮਾ ਸਾਹਿਬ), ਬਠਿੰਡਾ ਨੂੰ ਪਵਿੱਤਰ ਸ਼ਹਿਰ ਕਰਾਰ ਦਿੱਤਾ ਗਿਆ ਸੀ ਜਿਸ ਕਾਰਨ ਇਨ੍ਹਾਂ ਪਵਿੱਤਰ ਸ਼ਹਿਰਾਂ ਦੇ ਨਿਰਧਾਰਤ ਸਥਾਨਾਂ ’ਤੇ ਸ਼ਰਾਬ, ਮੀਟ, ਪਾਨ, ਬੀੜੀ/ਸਿਗਰਟ/ਤੰਬਾਕੂ ਅਧਾਰਿਤ ਪਦਾਰਥਾਂ ਅਤੇ ਨਸ਼ੀਲੇ ਪਦਾਰਥਾਂ ਦੀ ਵਰਤੋਂ, ਵਿਕਰੀ ਅਤੇ ਸਟੋਰੇਜ਼ ’ਤੇ ਪਾਬੰਦੀ ਲਗਾਉਣ ਲਈ ਸਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ ਗਈ ਸੀ। ਸ਼੍ਰੀਮਤੀ ਪੱਲਵੀ ਮਿਸ਼ਰਾ ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਭਾਰਤੀ ਨਾਗਰਿਕ ਸੁਰਖਿਆ ਸਹਿੰਤਾ ਤਹਿਤ ਸ਼ਹਿਰ ਦੀ ਚਾਰਦੀਵਾਲੀ ਦੇ ਅੰਦਰ ਮੀਟ, ਸ਼ਰਾਬ, ਪਾਨ, ਬੀੜੀ/ਸਿਗਰਟ/ਤੰਬਾਕੂ ਅਧਾਰਿਤ ਪਦਾਰਥਾਂ ਅਤੇ ਨਸ਼ੀਲੇ ਪਦਾਰਥਾਂ ਦੀ ਵਰਤੋਂ, ਵਿਕਰੀ ਅਤੇ ਸਟੋਰੇਜ਼ ਤੇ ਪੂਰਨ ਪਾਬੰਦੀ ਲਗਾਈ ਹੈ।

ਅਜੀਤ ਡੈਸਕ 10-11-2026
ਅੰਮ੍ਰਿਤਸਰ, 9 ਨਵੰਬਰ (ਰੇਸ਼ਮ ਸਿੰਘ)-ਸੂਬਾ ਸਰਕਾਰ ਵਲੋਂ ਜਾਰੀ ਕੀਤੇ ਗਏ ਅਧਿ-ਸੂਚਨਾ ਰਾਹੀਂ ਅੰਮ੍ਰਿਤਸਰ ਸ਼ਹਿਰ ਦੀ ਚਾਰਦੀਵਾਰੀ, ਸ੍ਰੀ ਆਨੰਦਪੁਰ ਸਾਹਿਬ, ਤਲਵੰਡੀ ਸਾਬੋ (ਸ੍ਰੀ ਦਮਦਮਾ ਸਾਹਿਬ), ਬਠਿੰਡਾ ਨੂੰ ਪਵਿੱਤਰ ਸ਼ਹਿਰ ਕਰਾਰ ਦਿੱਤਾ ਗਿਆ ਸੀ ਜਿਸ ਕਾਰਨ ਇਨ੍ਹਾਂ ਪਵਿੱਤਰ ਸ਼ਹਿਰਾਂ ਦੇ ਨਿਰਧਾਰਤ ਸਥਾਨਾਂ ’ਤੇ ਸ਼ਰਾਬ, ਮੀਟ, ਪਾਨ, ਬੀੜੀ/ਸਿਗਰਟ/ਤੰਬਾਕੂ ਅਧਾਰਿਤ ਪਦਾਰਥਾਂ ਅਤੇ ਨਸ਼ੀਲੇ ਪਦਾਰਥਾਂ ਦੀ ਵਰਤੋਂ, ਵਿਕਰੀ ਅਤੇ ਸਟੋਰੇਜ਼ ’ਤੇ ਪਾਬੰਦੀ ਲਗਾਉਣ ਲਈ ਸਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ ਗਈ ਸੀ। ਸ਼੍ਰੀਮਤੀ ਪੱਲਵੀ ਮਿਸ਼ਰਾ ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਭਾਰਤੀ ਨਾਗਰਿਕ ਸੁਰਖਿਆ ਸਹਿੰਤਾ ਤਹਿਤ ਸ਼ਹਿਰ ਦੀ ਚਾਰਦੀਵਾਲੀ ਦੇ ਅੰਦਰ ਮੀਟ, ਸ਼ਰਾਬ, ਪਾਨ, ਬੀੜੀ/ਸਿਗਰਟ/ਤੰਬਾਕੂ ਅਧਾਰਿਤ ਪਦਾਰਥਾਂ ਅਤੇ ਨਸ਼ੀਲੇ ਪਦਾਰਥਾਂ ਦੀ ਵਰਤੋਂ, ਵਿਕਰੀ ਅਤੇ ਸਟੋਰੇਜ਼ ਤੇ ਪੂਰਨ ਪਾਬੰਦੀ ਲਗਾਈ ਹੈ। ਉਨ੍ਹਾਂ ਦੱਸਿਆ ਕਿ ਸਿਵਲ ਸਰਜਨ ਇਸ ਹੁਕਮ ਦਾ ਪਾਲਣ ਕਰਵਾਉਣ ਲਈ ਜਿੰਮੇਵਾਰ ਹੋਣਗੇ।
ਪਿਛਲੀ ਖ਼ਬਰ ਅੰਮ੍ਰਿਤਸਰ ਦੀ ਵੱਲਾ ਪਸ਼ੂ ਮੰਡੀ ’ ਚ ਸਮੇਂ ਸਿਰ ਇਲਾਜ ਨਾ ਮਿਲਣ ਕਾਰਨ ਮੱਝ ਦੀ ਹੋਈ ਮੌਤ ਅਗਲੀ ਖ਼ਬਰ ਭਾਰਤ - ਪਾਕਿਸਤਾਨ ਸਰਹੱਦ ਨੇੜਿਓਂ 5 ਕਿੱਲੋ ਤੋਂ ਵਧੇਰੇ ਅਫੀਮ , ਡਰੋਨ ਅਤੇ ਜ਼ਿੰਦਾ ਕਾਰਤੂਸ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।