ਭਾਜਪਾ ਯੁਵਾ ਮੋਰਚਾ ਨੇ ਮੁੱਖ ਮੰਤਰੀ ਦਾ ਪੁਤਲਾ ਸਾੜਿਆ
* ਪੀਸੀਐੱਸ ਪ੍ਰੀਖਿਆ ਨਤੀਜੇ ’ਚ ਘਪਲੇ ਦਾ ਲਗਾਇਆ ਦੋਸ਼
ਅੰਮ੍ਰਿਤਸਰ, 11 ਨਵੰਬਰ (ਹਰਮਿੰਦਰ ਸਿੰਘ)-ਭਾਜਪਾ ਯੁਵਾ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਕਰਨ ਬੇਰੀ ਦੀ ਅਗਵਾਈ ਵਿਚ ਯੁਵਾ ਮੋਰਚਾ ਵਰਕਰਾਂ ਨੇ ਹਾਥੀ ਗੇਟ ਚੌਕ ’ਤੇ ‘ਪੀਸੀਐਸ ਮੇਨਜ਼ ਪ੍ਰੀਖਿਆ 2025’ ਵਿਚ ਹੋਏ ਕਥਿਤ ਘੁਟਾਲੇ ਦੇ ਵਿਰੋਧ ਵਿਚ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਸਾੜਿਆ ਗਿਆ। ਇਸ ਮੌਕੇ ਯੁਵਾ ਮੋਰਚਾ ਦੇ ਸੂਬਾ ਪ੍ਰਧਾਨ ਅਨੁਜ ਖੋਸਲਾ, ਜਨਰਲ ਸਕੱਤਰ ਭਰਤ ਮਹਾਜਨ ਵਿਸ਼ੇਸ਼ ਤੌਰ ’ਤੇ ਮੌਜੂਦ ਸਨ।
ਅੰਮ੍ਰਿਤਸਰ, 11 ਨਵੰਬਰ (ਹਰਮਿੰਦਰ ਸਿੰਘ)-ਭਾਜਪਾ ਯੁਵਾ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਕਰਨ ਬੇਰੀ ਦੀ ਅਗਵਾਈ ਵਿਚ ਯੁਵਾ ਮੋਰਚਾ ਵਰਕਰਾਂ ਨੇ ਹਾਥੀ ਗੇਟ ਚੌਕ ’ਤੇ ‘ਪੀਸੀਐਸ ਮੇਨਜ਼ ਪ੍ਰੀਖਿਆ 2025’ ਵਿਚ ਹੋਏ ਕਥਿਤ ਘੁਟਾਲੇ ਦੇ ਵਿਰੋਧ ਵਿਚ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਸਾੜਿਆ ਗਿਆ। ਇਸ ਮੌਕੇ ਯੁਵਾ ਮੋਰਚਾ ਦੇ ਸੂਬਾ ਪ੍ਰਧਾਨ ਅਨੁਜ ਖੋਸਲਾ, ਜਨਰਲ ਸਕੱਤਰ ਭਰਤ ਮਹਾਜਨ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਇਸ ਮੌਕੇ ਅਨੁਜ ਖੋਸਲਾ ਅਤੇ ਭਾਰਤ ਮਹਾਜਨ ਨੇ ਪੀਸੀਐਸ ਵਰਗੀ ਮਹੱਤਵਪੂਰਨ ਪ੍ਰੀਖਿਆ ਵਿਚ ਉਮੀਦਵਾਰਾਂ ਦੇ ਨਤੀਜਿਆਂ ਅਤੇ ਚੋਣ ਪ੍ਰਕਿਰਿਆ ਨੂੰ ਲੈ ਕੇ ਗੰਭੀਰ ਸਵਾਲ ਉਠਾਏ। ਉਨ੍ਹਾਂ ਕਿਹਾ ਕਿ ਪੀਸੀਐਸ ਪ੍ਰੀਖਿਆ ਕਥਿਤ ਘੁਟਾਲੇ ਨੇ ਸੂਬੇ ਦੇ ਹਜ਼ਾਰਾਂ ਮਿਹਨਤੀ ਨੌਜਵਾਨਾਂ ਵਿਚ ਚਿੰਤਾ ਅਤੇ ਬੇਭਰੋਸਗੀ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਮੀਦਵਾਰਾਂ ਵਲੋਂ ਰੋਲ ਨੰਬਰਾਂ ਅਤੇ ਪ੍ਰੀਖਿਆ ਕੇਂਦਰ ਸਮੂਹਾਂ ਦੇ ਨਾਲ-ਨਾਲ ਉੱਤਰ ਪੱਤਰੀ ਮੁਲਾਂਕਣ ਅਤੇ ਮਾਰਕਿੰਗ ਪ੍ਰਕਿਰਿਆ ਬਾਰੇ ਉਠਾਏ ਗਏ ਸਵਾਲਾਂ ਦੀ ਜਾਂਚ ਬਿਨਾਂ ਕਿਸੇ ਭੇਦਭਾਵ ਦੇ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਮੰਗ ਕੀਤੀ ਕਿ ਪੂਰੇ ਮਾਮਲੇ ਦੀ ਜਾਂਚ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਵਲੋਂ ਬਿਨਾਂ ਕਿਸੇ ਪ੍ਰਭਾਵ ਤੋਂ ਕੀਤੀ ਜਾਵੇ, ਤਾਂ ਜੋ ਸਚਾਈ ਸਾਹਮਣੇ ਆ ਸਕੇ ਅਤੇ ਕਿਸੇ ਵੀ ਯੋਗ ਉਮੀਦਵਾਰ ਨਾਲ ਗ਼ਲਤ ਨਾ ਹੋਵੇ। ਭਾਰਤ ਮਹਾਜਨ ਨੇ ਕਿਹਾ ਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਭਗਵੰਤ ਮਾਨ ਸਰਕਾਰ ਨੇ ਪੰਜਾਬ ਦੇ ਲੋਕਾਂ ਨਾਲ ਧੋਖਾ ਕੀਤਾ ਹੈ। ਇਸ ਤੋਂ ਪਹਿਲਾਂ, ਇਸ ਸਰਕਾਰ ਦੇ ਵਿਭਾਗਾਂ ਵਿਚ ਕੇਜਰੀਵਾਲ ਦੇ ਪਸੰਦੀਦਾ ਲੋਕਾਂ ਨੂੰ ਸੀਨੀਅਰ ਅਹੁਦਿਆਂ ‘ਤੇ ਨਿਯੁਕਤ ਕੀਤਾ ਹੈ, ਜਦੋਂ ਕਿ ਪੰਜਾਬ ਦੇ ਯੋਗ ਲੋਕਾਂ ਨੂੰ ਛੱਡ ਦਿੱਤਾ ਹੈ। ਉਨ੍ਹਾਂ ਮੰਗ ਕੀਤੀ ਕਿ ਜਾਂਚ ਪੂਰੀ ਹੋਣ ਤੱਕ ਹੋਰ ਚੋਣ ਪ੍ਰਕਿਰਿਆਵਾਂ ਨੂੰ ਰੋਕਿਆ ਜਾਵੇ। ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਸਰਬਜੀਤ ਸਿੰਘ, ਮਨਜਿੰਦਰ ਸਿੰਘ ਪਾਲੀ, ਸੂਬਾ ਉਪ ਪ੍ਰਧਾਨ ਪ੍ਰਤੀਕ ਕਪੂਰ, ਆਸ਼ੂ ਅੰਬਾ, ਸੂਬਾ ਬੁਲਾਰੇ ਅਤੇ ਸਾਬਕਾ ਯੁਵਾ ਮੋਰਚਾ ਜ਼ਿਲ੍ਹਾ ਕੌਂਸਲਰ ਗੌਰਵ ਗਿੱਲ, ਕਾਰਜਕਾਰੀ ਮੈਂਬਰ ਮਾਧਵ ਪੰਡਿਤ, ਕ੍ਰਿਸ਼ਨਾ ਕਪੂਰ, ਸ਼ੁਭਮ ਦੇਵਗਨ ਆਦਿ ਮੌਜੂਦ ਸਨ।