12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਕਾਨੂੰਨ ਵਿਵਸਥਾ ਤਹਿਤ ਗੁਰੂ ਨਗਰੀ ’ਚ ਸੀ.ਆਰ.ਪੀ.ਐਫ. ਦੀਆਂ 3 ਕੰਪਨੀਆਂ ਦੇਰ ਸ਼ਾਮ ਕੀਤੀਆਂ ਤਾਇਨਾਤ * ਪੁਲਿਸ ਕਮਿਸ਼ਨਰ ਵਲੋਂ ਪੁਲਿਸ ਤੇ ਸੀ.ਆਰ.ਪੀ.ਐਫ. ਜਵਾਨਾਂ ਨੂੰ ਚੌਕਸੀ ਦੇ ਨਿਰਦੇੋਸ਼

ਅੰਮ੍ਰਿਤਸਰ, 11 ਨਵੰਬਰ (ਰੇਸ਼ਮ ਸਿੰਘ)-ਗੁਰੂ ਨਗਰੀ ਵਿਚ ਕਾਨੂੰਨ ਅਤੇ ਵਿਵਸਥਾ ਤਹਿਤ ਸੁਰਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਅੱਜ ਦੇਰ ਸ਼ਾਮ ਸੀ. ਆਰ.

ਅਜੀਤ ਡੈਸਕ 12-11-2026
ਅੰਮ੍ਰਿਤਸਰ, 11 ਨਵੰਬਰ (ਰੇਸ਼ਮ ਸਿੰਘ)-ਗੁਰੂ ਨਗਰੀ ਵਿਚ ਕਾਨੂੰਨ ਅਤੇ ਵਿਵਸਥਾ ਤਹਿਤ ਸੁਰਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਅੱਜ ਦੇਰ ਸ਼ਾਮ ਸੀ.ਆਰ.ਪੀ.ਐਫ. ਦੀਆਂ 3 ਕੰਪਨੀਆਂ ਤਾਇਨਾਤ ਤਾਇਨਾਤ ਕਰ ਦਿੱਤੀਆਂ ਗਈਆਂ ਹਨ। ਕਮਿਸ਼ਨਰ ਪੁਲਿਸ ਹਰਮਨਬੀਰ ਸਿੰਘ ਗਿੱਲ ਵਲੋਂ ਅੱਜ ਇਥੇ ਵੱਖ-ਵੱਖ ਪੁਲਿਸ ਨਾਕਿਆਂ ਦਾ ਦੌਰਾ ਕਰਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਤੇ ਪੁਲਿਸ ਅਤੇ ਸੀ.ਆਰ.ਪੀ.ਐਫ. ਜਵਾਨਾਂ ਨੂੰ ਚੌਕਸੀ ਤੇ ਆਪਸੀ ਤਾਲਮੇਲ ਸਬੰਧੀ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਮੌਜੂਦਾ ਕਾਨੂੰਨ ਅਤੇ ਵਿਵਸਥਾ ਦੀ ਸਥਿਤੀ ਨੂੰ ਧਿਆਨ ਵਿਚ ਰੱਖਦਿਆਂ ਸ਼ਹਿਰ ਵਿਚ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ ਅਤੇ ਅਮਨ-ਸ਼ਾਂਤੀ ਬਰਕਰਾਰ ਰੱਖਣ ਦੇ ਮਕਸਦ ਨਾਲ ਸੀ.ਆਰ.ਪੀ.ਐਫ. ਦੀਆਂ ਇਹੋ ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ। ਇਹ ਕੰਪਨੀਆਂ ਕਮਿਸ਼ਨਰੇਟ ਪੁਲਿਸ ਦੇ ਨਾਲ ਮਿਲ ਕੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਕਾਨੂੰਨ ਅਤੇ ਵਿਵਸਥਾ ਬਣਾਈ ਰੱਖਣ ਅਤੇ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਡਿਊਟੀ ਨਿਭਾ ਰਹੀਆਂ ਹਨ। ਇਸ ਦੌਰਾਨ ਉਨ੍ਹਾਂ ਨੇ ਨਾਕਿਆਂ ’ਤੇ ਸਥਾਨਕ ਪੁਲਿਸ ਅਤੇ ਸੀ.ਆਰ.ਪੀ.ਐਫ ਦੀ ਤਾਇਨਾਤੀ, ਚੈਕਿੰਗ ਦੇ ਢੰਗ ਅਤੇ ਡਿਊਟੀ ਦੀ ਕਾਰਜਪ੍ਰਣਾਲੀ ਦਾ ਨਿਰੀਖਣ ਕੀਤਾ ਅਤੇ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕੀਤੇ ਜਾ ਰਹੇ ਪ੍ਰਬੰਧਾਂ ਦੀ ਸਮੀਖਿਆ ਕੀਤੀ। ਉਨ੍ਹਾਂ ਨੇ ਤਾਇਨਾਤ ਸੀ.ਆਰ.ਪੀ.ਐਫ ਦੇ ਜਵਾਨਾਂ ਅਤੇ ਕਮਿਸ਼ਨਰੇਟ ਪੁਲਿਸ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਆਪਣੀਆਂ ਡਿਊਟੀਆਂ ਪੂਰੀ ਤਨਦੇਹੀ, ਚੌਕਸੀ ਅਤੇ ਜਿੰਮੇਵਾਰੀ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ। ਇਸ ਦੇ ਨਾਲ ਹੀ ਹਰ ਸਥਿਤੀ ਵਿੱਚ ਆਪਸੀ ਤਾਲਮੇਲ ਬਣਾਈ ਰੱਖਣ, ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਬਾਰੀਕੀ ਨਾਲ ਜਾਂਚ ਕਰਨ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ ਦੀ ਸੂਚਨਾ ਮਿਲਣ @ ਤੇ ਤੁਰੰਤ ਕਾਰਵਾਈ ਕਰਨ ਸਬੰਧੀ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ। ਉਨ੍ਹਾਂ ਦਸਿਆ ਕਿ ਪੁਿਲਸ ਅਧਿਕਾਰੀਆਂ ਵਲੋਂ ਸ਼ਹਿਰ ਵਿਚ ਸੁਰੱਖਿਆ ਪ੍ਰਬੰਧਾਂ ਦੀ ਲਗਾਤਾਰ ਸਮੀਖਿਆ ਕੀਤੀ ਜਾ ਰਹੀ ਹੈ ਅਤੇ ਸਾਰੇ ਪੁਲਿਸ ਕਰਮਚਾਰੀਆਂ ਨੂੰ ਪੂਰੀ ਚੌਕਸੀ ਨਾਲ ਡਿਊਟੀ ਨਿਭਾਉਣ ਦੇ ਨਿਰਦੇਸ਼ ਦਿੱਤੇ ਗਏ ਹਨ ਤੇ ਕਮਿਸ਼ਨਰੇਟ ਪੁਲਿਸ ਸ਼ਹਿਰ ਵਿਚ ਅਮਨ-ਸ਼ਾਂਤੀ, ਕਾਨੂੰਨ ਅਤੇ ਵਿਵਸਥਾ ਬਣਾਈ ਰੱਖਣ ਅਤੇ ਆਮ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਪਿਛਲੀ ਖ਼ਬਰ ਡਾ. ਰੀਨਾ ਤਲਵਾੜ ਨੂੰ ‘ਮੋਸਟ ਇਨਫਲੂਐਂਸ਼ੀਅਲ ਵੂਮੈਨ ਐਵਾਰਡ-2026’ ਨਾਲ ਕੀਤਾ ਸਨਮਾਨਿਤ ਅਗਲੀ ਖ਼ਬਰ ਪੰਚਕੂਲਾ ਵਿਖੇ ਪੀ. ਐੱਮ. ਡੀ. ਏ. ਦੀ ਕਾਰਵਾਈ ਦੌਰਾਨ 2 ਨਾਜਾਇਜ਼ ਰੈਸਟੋਰੈਂਟ-ਕਮ-ਢਾਬੇ ਢਾਹੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।