12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਆਪ ਆਗੂ ਹਰਮਨ ਵੇਰਕਾ ਨੇ ਅੰਮ੍ਰਿਤਸਰ ਪੂਰਬੀ ਹਲਕੇ ਦੀ ਟਿਕਟ ’ਤੇ ਦਾਅਵਾ ਜਤਾਇਆ * ਸੰਤ ਐਵੀਨਿਊ ਵਿਖੇ ਨੁੱਕੜ ਮੀਟਿੰਗ ਦੌਰਾਨ ਹਲਕੇ ਦੇ ਚੱਪੇ ਚੱਪੇ ਦਾ ਵਿਕਾਸ ਕਰਾਉਣ ਦਾ ਦਿੱਤਾ ਭਰੋਸਾ

ਅੰਮ੍ਰਿਤਸਰ, 11 ਨਵੰਬਰ (ਜਸਵੰਤ ਸਿੰਘ ਜੱਸ)-ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਤੋਂ ਆਮ ਆਦਮੀ ਪਾਰਟੀ ਦੀ ਟਿਕਟ ਦੇ ਦਾਅਵੇਦਾਰ ਹਰਮਨਪ੍ਰੀਤ ਸਿੰਘ ਵੇਰਕਾ ਨੇ ਸਥਾਨਕ ਸੰਤ ਨਗਰ ਵਿਖੇ ਕੀਤੀ ਨੁੱਕੜ ਮੀਟਿੰਗ ਦੌਰਾਨ ਹਲਕਾ ਵਾਸੀਆਂ ਨਾਲ ਗੱਲਬਾਤ ਦੌਰਾਨ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਪੂਰਬੀ ਹਲਕੇ ਤੋਂ ਵੱਡੀ ਲੀਡ ਨਾਲ ਜਿੱਤ ਹਾਸਲ ਕਰਨ ਦਾ ਦਾਅਵਾ ਕੀਤਾ। ਸੰਤ ਐਵੀਨਿਊ ਵਿਖੇ ਗੌਰਵ ਵਿਰਕ ਅਤੇ ਲਾਡੀ ਦੇ ਗ੍ਰਹਿ ਵਿਖੇ ਹੋਈ ਨੁੱਕੜ ਮੀਟਿੰਗ ਦੌਰਾਨ ਹਰਮਨਪ੍ਰੀਤ ਸਿੰਘ ਵੇਰਕਾ ਨੇ ਆਪਣੀ ਪੂਰਬੀ ਹਲਕੇ ਤੋਂ ਦਾਅਵੇਦਾਰੀ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਹ ਆਪ ਪਾਰਟੀ ਵਲੋਂ ਇਸ ਹਲਕੇ ਤੋਂ ਚੋਣ ਲੜ ਕੇ ਤੇ ਵੱਡੇ ਫ਼ਰਕ ਨਾਲ ਜਿੱਤ ਹਾਸਲ ਕਰਕੇ ਇਹ ਸੀਟ ਆਮ ਆਦਮੀ ਪਾਰਟੀ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਝੋਲੀ ਪਾਉਣਗੇ।

ਅਜੀਤ ਡੈਸਕ 12-11-2026
ਅੰਮ੍ਰਿਤਸਰ, 11 ਨਵੰਬਰ (ਜਸਵੰਤ ਸਿੰਘ ਜੱਸ)-ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਤੋਂ ਆਮ ਆਦਮੀ ਪਾਰਟੀ ਦੀ ਟਿਕਟ ਦੇ ਦਾਅਵੇਦਾਰ ਹਰਮਨਪ੍ਰੀਤ ਸਿੰਘ ਵੇਰਕਾ ਨੇ ਸਥਾਨਕ ਸੰਤ ਨਗਰ ਵਿਖੇ ਕੀਤੀ ਨੁੱਕੜ ਮੀਟਿੰਗ ਦੌਰਾਨ ਹਲਕਾ ਵਾਸੀਆਂ ਨਾਲ ਗੱਲਬਾਤ ਦੌਰਾਨ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਪੂਰਬੀ ਹਲਕੇ ਤੋਂ ਵੱਡੀ ਲੀਡ ਨਾਲ ਜਿੱਤ ਹਾਸਲ ਕਰਨ ਦਾ ਦਾਅਵਾ ਕੀਤਾ। ਸੰਤ ਐਵੀਨਿਊ ਵਿਖੇ ਗੌਰਵ ਵਿਰਕ ਅਤੇ ਲਾਡੀ ਦੇ ਗ੍ਰਹਿ ਵਿਖੇ ਹੋਈ ਨੁੱਕੜ ਮੀਟਿੰਗ ਦੌਰਾਨ ਹਰਮਨਪ੍ਰੀਤ ਸਿੰਘ ਵੇਰਕਾ ਨੇ ਆਪਣੀ ਪੂਰਬੀ ਹਲਕੇ ਤੋਂ ਦਾਅਵੇਦਾਰੀ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਹ ਆਪ ਪਾਰਟੀ ਵਲੋਂ ਇਸ ਹਲਕੇ ਤੋਂ ਚੋਣ ਲੜ ਕੇ ਤੇ ਵੱਡੇ ਫ਼ਰਕ ਨਾਲ ਜਿੱਤ ਹਾਸਲ ਕਰਕੇ ਇਹ ਸੀਟ ਆਮ ਆਦਮੀ ਪਾਰਟੀ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਝੋਲੀ ਪਾਉਣਗੇ। ਉਨ੍ਹਾਂ ਮੁੱਖ ਮੰਤਰੀ ਦੀ ਅਗਵਾਈ ਹੇਠ ਚੱਲ ਰਹੀ ਆਪ ਸਰਕਾਰ ਦੇ ਕੰਮਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਨ੍ਹਾਂ ਉਪਰਾਲਿਆਂ ਨਾਲ ਪੰਜਾਬ ਅੱਗੇ ਵਧ ਰਿਹਾ ਹੈ। ਸ. ਵੇਰਕਾ ਨੇ ਸਰਕਾਰ ਦੇ ਕੰਮਾਂ ਨੂੰ ਆਪਣੀ ਸਿਆਸੀ ਦਾਅਵੇਦਾਰੀ ਦਾ ਆਧਾਰ ਦੱਸਦਿਆਂ ਇਲਾਕਾ ਨਿਵਾਸੀਆਂ ਨੂੰ ਭਰੋਸਾ ਦਿੱਤਾ ਕਿ ਅਗਲੀ ਵਾਰ ਮੁੜ ਆਪ ਸਰਕਾਰ ਬਣਨ ‘ਤੇ ਹਲਕਾ ਅੰਮ੍ਰਿਤਸਰ ਪੂਰਬੀ ਦੇ ਚੱਪੇ ਚੱਪੇ ਦਾ ਵਿਕਾਸ ਕੀਤਾ ਜਾਵੇਗਾ। ਇਸ ਮੌਕੇ ਸੰਤ ਐਵੀਨਿਊ ਤੇ ਸੰਤ ਨਗਰ ਸਮੇਤ ਹੋਰ ਕਲੋਨੀਆਂ ਦੇ ਇਲਾਕਾ ਨਿਵਾਸੀ ਹਾਜ਼ਰ ਸਨ। ਜ਼ਿਕਰਯੋਗ ਹੈ ਕਿ ਹਲਕਾ ਪੂਰਬੀ ਤੋਂ ਇਸ ਵੇਲੇ ਆਪ ਪਾਰਟੀ ਦੇ ਵਿਧਾਇਕ ਸ੍ਰੀਮਤੀ ਜੀਵਨਜੋਤ ਕੌਰ ਹਨ ਤੇ ਪਾਰਟੀ ਆਗੂ ਹਰਮਨ ਵੇਰਕਾ ਵਲੋਂ ਵੀ ਇਸ ਹਲਕੇ ਤੋਂ ਪਾਰਟੀ ਟਿਕਟ ਲਈ ਦਾਅਵੇਦਾਰੀ ਪੇਸ਼ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਜ਼ਿਲ੍ਹੇ ’ਚ ਈ. ਵੀ. ਐੱਮਜ਼ ਅਤੇ ਵੀ. ਵੀ. ਪੀ. ਏ. ਟੀ. ਮਸ਼ੀਨਾਂ ਦੀ ਫਸਟ ਲੈਵਲ ਚੈਕਿੰਗ ਅੱਜ ਅਗਲੀ ਖ਼ਬਰ ਅੰਮ੍ਰਿਤਸਰ ਦੇ ਹਲਕਾ ਉੱਤਰੀ ਤੋਂ ਭਾਜਪਾ ਵਲੋਂ ਚੋਣ ਲੜਨ ਵਾਲਿਆਂ ਦੀ ਲੱਗੀ ਦੌੜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।