16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

‘ਆਪ੍ਰੇਸ਼ਨ ਸੰਧੂਰ’ ਤੋਂ ਬਾਅਦ ਪਹਿਲੀ ਵਾਰ ਭਾਰਤ ਆਉਣਗੇ ਪਾਕਿਸਤਾਨੀ ਮੰਤਰੀ ਦਿੱਲੀ ’ਚ ਐੱਸ. ਸੀ. ਓ. ਦੇ ਪ੍ਰੋਗਰਾਮ ’ਚ ਹੋਣਗੇ ਸ਼ਾਮਿਲ

ਅੰਮ੍ਰਿਤਸਰ, 15 ਨਵੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਜਲਵਾਯੂ ਪਰਿਵਰਤਨ ਅਤੇ ਵਾਤਾਵਰਨ ਤਾਲਮੇਲ ਬਾਰੇ ਸੰਘੀ ਮੰਤਰੀ ਡਾ: ਮੁਸਾਦਿਕ ਮਸੂਦ ਮਲਿਕ ਅਗਲੇ ਹਫ਼ਤੇ ਭਾਰਤ ਦੇ ਦੌਰੇ ’ਤੇ ਆਉਣਗੇ। ਪਾਕਿਸਤਾਨੀ ਵਿਦੇਸ਼ ਮੰਤਰਾਲੇ ਨੇ ਇਸ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਮਲਿਕ 20 ਤੋਂ 22 ਨਵੰਬਰ ਤੱਕ ਨਵੀਂ ਦਿੱਲੀ ’ਚ ਹੋਣ ਵਾਲੇ ਸ਼ੰਘਾਈ ਸਹਿਯੋਗ ਸੰਗਠਨ (ਐੱਸ.

ਡਾ: ਮੁਸਾਦਿਕ ਮਸੂਦ ਮਲਿਕ 16-11-2026
ਅੰਮ੍ਰਿਤਸਰ, 15 ਨਵੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਜਲਵਾਯੂ ਪਰਿਵਰਤਨ ਅਤੇ ਵਾਤਾਵਰਨ ਤਾਲਮੇਲ ਬਾਰੇ ਸੰਘੀ ਮੰਤਰੀ ਡਾ: ਮੁਸਾਦਿਕ ਮਸੂਦ ਮਲਿਕ ਅਗਲੇ ਹਫ਼ਤੇ ਭਾਰਤ ਦੇ ਦੌਰੇ ’ਤੇ ਆਉਣਗੇ। ਪਾਕਿਸਤਾਨੀ ਵਿਦੇਸ਼ ਮੰਤਰਾਲੇ ਨੇ ਇਸ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਮਲਿਕ 20 ਤੋਂ 22 ਨਵੰਬਰ ਤੱਕ ਨਵੀਂ ਦਿੱਲੀ ’ਚ ਹੋਣ ਵਾਲੇ ਸ਼ੰਘਾਈ ਸਹਿਯੋਗ ਸੰਗਠਨ (ਐੱਸ. ਸੀ. ਓ.) ਦੇ ‘ਸਭਿਅਤਾ ਸੰਵਾਦ’ ਪ੍ਰੋਗਰਾਮ ’ਚ ਪਾਕਿ ਦੀ ਨੁਮਾਇੰਦਗੀ ਕਰਨਗੇ। ਦੱਸਣਯੋਗ ਹੈ ਕਿ ਆਪ੍ਰੇਸ਼ਨ ਸੰਧੂਰ ਤੋਂ ਬਾਅਦ ਇਹ ਪਹਿਲਾ ਮੌਕਾ ਹੋਵੇਗਾ ਜਦੋਂ ਕੋਈ ਪਾਕਿਸਤਾਨੀ ਮੰਤਰੀ ਭਾਰਤ ਆ ਰਿਹਾ ਹੈ। ਇਸ ਤੋਂ ਪਹਿਲਾਂ ਮਈ 2023 ’ਚ ਪਾਕਿ ਦੇ ਤਤਕਾਲੀ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਜ਼ਰਦਾਰੀ ਐੱਸ. ਸੀ. ਓ. ਦੀ ਮੀਟਿੰਗ ’ਚ ਹਿੱਸਾ ਲੈਣ ਲਈ ਗੋਆ ਆਏ ਸਨ। ਪ੍ਰਾਪਤ ਵੇਰਵਿਆਂ ਅਨੁਸਾਰ ਭਾਰਤ ਨੇ ਐੱਸ. ਸੀ. ਓ. ਦੇ ਸਾਰੇ 10 ਮੈਂਬਰ ਦੇਸ਼ਾਂ ਨੂੰ ਇਸ ਪ੍ਰੋਗਰਾਮ ’ਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ ਹੈ। ਸੂਤਰਾਂ ਅਨੁਸਾਰ ਮੁਸਾਦਿਕ ਮਲਿਕ ਦਾ ਇਹ ਦੌਰਾ ਭਾਰਤ ਅਤੇ ਪਾਕਿਸਤਾਨ ਵਿਚਾਲੇ ਕਿਸੇ ਤਰ੍ਹਾਂ ਦੀ ਦੁਵੱਲੀ ਗੱਲਬਾਤ ਲਈ ਨਹੀਂ ਹੈ, ਸਗੋਂ ਉਹ ਸਿਰਫ਼ ਐੱਸ. ਸੀ. ਓ. ਦੇ ਇਕ ਮੈਂਬਰ ਦੇਸ਼ ਦੇ ਪ੍ਰਤੀਨਿਧੀ ਵਜੋਂ ਹੀ ਇਸ ਬਹੁ-ਪੱਖੀ ਸਮਾਗਮ ’ਚ ਸ਼ਾਮਿਲ ਹੋਣਗੇ। ਦੱਸਿਆ ਜਾ ਰਿਹਾ ਹੈ ਕਿ ਤਿੰਨ ਦਿਨ ਚੱਲਣ ਵਾਲਾ ਇਹ ਸਮਾਗਮ ਦਿੱਲੀ ਦੇ ਇਤਿਹਾਸਕ ਪੁਰਾਣਾ ਕਿਲ੍ਹਾ ਵਿਖੇ ਕਰਵਾਇਆ ਜਾਵੇਗਾ।
ਪਿਛਲੀ ਖ਼ਬਰ ਨਿਊ ਅੰਮ੍ਰਿਤਸਰ ਭਾਈ ਗੁਰਦਾਸ ਜੀ ਨਗਰ ਵਿਚ ਉੱਗੀ ਘਾਹ-ਬੂਟੀ ਕਾਰਨ ਬਣ ਰਹੀ ਜੰਗਲ ਵਰਗੀ ਸਥਿਤੀ, ਨਸ਼ੇੜੀਆਂ ਦਾ ਅੱਡਾ ਬਣਨ... ਅਗਲੀ ਖ਼ਬਰ ਸ੍ਰੀ ਰਾਮ ਸੋਸ਼ਲ ਵੈਲਫੇਅਰ ਸੁਸਾਇਟੀ ਨੇ ਨਵ-ਨਿਯੁਕਤ ਸਬ ਰਜਿਸਟਰਾਰ ਅੰਕੁਸ਼ ਤੇ ਵਿਕਾਸ ਗੁਪਤਾ ਨੂੰ ਕੀਤਾ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।