15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਰਾਜੀਵ ਗੁਲਾਟੀ ਨੇ ਭਾਜਪਾ ਟ੍ਰੇਡ ਸੈੱਲ ਦੇ ਜ਼ਿਲ੍ਹਾ ਪ੍ਰਧਾਨ ਵਜੋਂ ਸੰਭਾਲੀ ਜ਼ਿੰਮੇਵਾਰੀ

ਅੰਮ੍ਰਿਤਸਰ, 15 ਨਵੰਬਰ (ਸੁਰਿੰਦਰ ਕੋਛੜ)-ਭਾਜਪਾ ਟ੍ਰੇਡ ਸੈੱਲ ਪੰਜਾਬ ਦੇ ਪ੍ਰਧਾਨ ਰਜਿੰਦਰ ਸਿੰਘ ਮਰਵਾਹਾ ਦੀ ਅਗਵਾਈ ਹੇਠ ਆਯੋਜਿਤ ਸਮਾਗਮ ਦੌਰਾਨ ਟ੍ਰੇਡ ਸੈੱਲ ਅੰਮ੍ਰਿਤਸਰ ਦੇ ਜ਼ਿਲ੍ਹਾ ਪ੍ਰਧਾਨ ਵਜੋਂ ਰਾਜੀਵ ਗੁਲਾਟੀ ਨੇ ਜ਼ਿੰਮੇਵਾਰੀ ਸੰਭਾਲੀ। ਸਮਾਗਮ ’ਚ ਗੁਰਪ੍ਰਤਾਪ ਸਿੰਘ ਟਿੱਕਾ ਮੁੱਖ ਮਹਿਮਾਨ ਵਜੋਂ ਪਹੁੰਚੇ ਅਤੇ ਇਸ ਮੌਕੇ ਰਜਿੰਦਰ ਸਿੰਘ ਮਰਵਾਹਾ ਅਤੇ ਟ੍ਰੇਡ ਸੈੱਲ ਦੇ ਕੋ-ਕਨਵੀਨਰ ਪਰਮਜੀਤ ਸਿੰਘ ਬੱਤਰਾ ਵਲੋਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ।

ਅਜੀਤ ਡੈਸਕ 16-11-2026
ਅੰਮ੍ਰਿਤਸਰ, 15 ਨਵੰਬਰ (ਸੁਰਿੰਦਰ ਕੋਛੜ)-ਭਾਜਪਾ ਟ੍ਰੇਡ ਸੈੱਲ ਪੰਜਾਬ ਦੇ ਪ੍ਰਧਾਨ ਰਜਿੰਦਰ ਸਿੰਘ ਮਰਵਾਹਾ ਦੀ ਅਗਵਾਈ ਹੇਠ ਆਯੋਜਿਤ ਸਮਾਗਮ ਦੌਰਾਨ ਟ੍ਰੇਡ ਸੈੱਲ ਅੰਮ੍ਰਿਤਸਰ ਦੇ ਜ਼ਿਲ੍ਹਾ ਪ੍ਰਧਾਨ ਵਜੋਂ ਰਾਜੀਵ ਗੁਲਾਟੀ ਨੇ ਜ਼ਿੰਮੇਵਾਰੀ ਸੰਭਾਲੀ। ਸਮਾਗਮ ’ਚ ਗੁਰਪ੍ਰਤਾਪ ਸਿੰਘ ਟਿੱਕਾ ਮੁੱਖ ਮਹਿਮਾਨ ਵਜੋਂ ਪਹੁੰਚੇ ਅਤੇ ਇਸ ਮੌਕੇ ਰਜਿੰਦਰ ਸਿੰਘ ਮਰਵਾਹਾ ਅਤੇ ਟ੍ਰੇਡ ਸੈੱਲ ਦੇ ਕੋ-ਕਨਵੀਨਰ ਪਰਮਜੀਤ ਸਿੰਘ ਬੱਤਰਾ ਵਲੋਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਨਵ-ਨਿਯੁਕਤ ਜ਼ਿਲ੍ਹਾ ਟ੍ਰੇਡ ਸੈੱਲ ਪ੍ਰਧਾਨ ਰਾਜੀਵ ਗੁਲਾਟੀ ਨੇ ਕਿਹਾ ਕਿ ਪਾਰਟੀ ਵਲੋਂ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਉਹ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਸੰਬੰਧਿਤ ਅਧਿਕਾਰੀਆਂ ਤੱਕ ਪਹੁੰਚਾ ਕੇ ਹੱਲ ਕਰਵਾਉਣਾ ਉਨ੍ਹਾਂ ਦੀ ਪਹਿਲ ਰਹੇਗੀ। ਸਮਾਗਮ ਦੌਰਾਨ ਵੱਖ-ਵੱਖ ਵਪਾਰਕ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨੇ ਆਪਣੀਆਂ ਸਮੱਸਿਆਵਾਂ ਅਤੇ ਮੁਸ਼ਕਲਾਂ ਭਾਜਪਾ ਟ੍ਰੇਡ ਸੈੱਲ ਦੇ ਆਗੂਆਂ ਦੇ ਸਾਹਮਣੇ ਰੱਖੀਆਂ। ਇਸ ’ਤੇ ਉਨ੍ਹਾਂ ਨੇ ਵਪਾਰੀਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਜਲਦ ਹੱਲ ਕਰਵਾਉਣ ਲਈ ਯਤਨ ਕੀਤੇ ਜਾਣਗੇ। ਇਸ ਦੇ ਨਾਲ ਹੀ ਰਜਿੰਦਰ ਸਿੰਘ ਮਰਵਾਹਾ ਨੇ ਵਪਾਰੀਆਂ ਨੂੰ ਅਪੀਲ ਕੀਤੀ ਗਈ ਕਿ ਪੰਜਾਬ ’ਚ ਭਾਜਪਾ ਦੀ ਡਬਲ ਇੰਜਨ ਵਾਲੀ ਸਰਕਾਰ ਬਣਾਉਣ ਲਈ ਸਹਿਯੋਗ ਦੇਣ। ਇਸ ਮੌਕੇ ਰਾਜ ਸ਼ਰਮਾ, ਦਿਨੇਸ਼ ਬਾਵਾ, ਦਿਨੇਸ਼ ਗੁਪਤਾ, ਹਰਸ਼ਿਤ ਗੁਲਾਟੀ, ਯਥਾਰਥ ਗੁਲਾਟੀ, ਅਜੇ ਕਪੂਰ, ਰਾਕੇਸ਼ ਠੁਕਰਾਲ ਸਤਬੀਰ ਸਿੰਘ, ਦਵਿੰਦਰ ਪਾਲ, ਰੇਖਾ ਮਹਾਜਨ, ਮਨਦੀਪ ਕੌਰ ਆਨੰਦ ਸਿੰਦੀ, ਧਰਮਪਾਲ ਸ਼ਰਮਾ ਧਰਮ, ਜਤਿੰਦਰ ਪਾਲ ਬੋਬੀ ਸਮੇਤ ਵੱਖ-ਵੱਖ ਵਪਾਰਕ ਐਸੋਸੀਏਸ਼ਨਾਂ ਦੇ ਨੁਮਾਇੰਦੇ ਅਤੇ ਵੱਡੀ ਗਿਣਤੀ ‘ਚ ਵਪਾਰੀ ਹਾਜ਼ਰ ਸਨ ।
ਪਿਛਲੀ ਖ਼ਬਰ ਛੱਠ ਪੂਜਾ ਦੇ ਤੀਜੇ ਦਿਨ ਸੈਂਕੜੇ ਸ਼ਰਧਾਲੂਆਂ ਨੇ ਡੁੱਬਦੇ ਸੂਰਜ ਨੂੰ ਜਲ ਚੜ੍ਹਾ ਕੇ ਕੀਤੀ ਪ੍ਰਾਰਥਨਾ ਅਗਲੀ ਖ਼ਬਰ ਬਾਬਾ ਦੀਪ ਸਿੰਘ ਜੀ ਐਜ਼ੂਕੇਸ਼ਨਲ ਸੁਸਾਇਟੀ ਦੇ ਦੀਪ ਮਿਹਰ ਕੰਪਲੈਕਸ ਵਿਖੇ ਲੋੜਵੰਦ ਲੜਕੀਆਂ ਲਈ ਮੁਫ਼ਤ ਕੰਪਿਊਟਰ ਸਿਖਲਾਈ ਅਕੈ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।