16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਨੌਜਵਾਨਾਂ ਦੀ ਅਗਵਾਈ ਤੇ ਸੀਨੀਅਰ ਆਗੂਆਂ ਦੇ ਤਜਰਬੇ ਨਾਲ ਹੋਵੇਗਾ ਹਲਕੇ ਦਾ ਵਿਕਾਸ- ਅਕਸ਼ੈ ਸ਼ਰਮਾ

ਅੰਮ੍ਰਿਤਸਰ, 16 ਨਵੰਬਰ (ਹਰਮਿੰਦਰ ਸਿੰਘ)-ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਾਜਪਾ ਆਗੂ ਅਕਸ਼ੈ ਸ਼ਰਮਾ ਨੂੰ ਅੱਜ ਹਲਕਾ ਉੱਤਰੀ ਦੇ ਕਈ ਆਗੂਆਂ ਦਾ ਸਮਰਥਨ ਮਿਲਿਆ। ਵਾਰਡ ਨੰਬਰ 16 ਵਿਚ ਭਾਜਪਾ ਆਗੂ ਕੁੱਕੀ ਮਹਾਜਨ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ, ਜਿਸ ’ਚ ਪੱਪੂ ਮਹਾਜਨ, ਡਾ: ਰਾਜੀਵ ਦੇਵ, ਮੰਡਲ ਪ੍ਰਧਾਨ ਚਰਨਜੀਤ ਸਿੰਘ, ਸੰਜੀਵ ਸ਼ਰਮਾ, ਅਤੇ ਬੌਬੀ ਸਮੇਤ ਭਾਜਪਾ ਦੇ ਕਈ ਸਰਗਰਮ ਆਗੂ ਮੌਜੂਦ ਰਹੇ।

ਅਜੀਤ ਡੈਸਕ 17-11-2026
ਅੰਮ੍ਰਿਤਸਰ, 16 ਨਵੰਬਰ (ਹਰਮਿੰਦਰ ਸਿੰਘ)-ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਾਜਪਾ ਆਗੂ ਅਕਸ਼ੈ ਸ਼ਰਮਾ ਨੂੰ ਅੱਜ ਹਲਕਾ ਉੱਤਰੀ ਦੇ ਕਈ ਆਗੂਆਂ ਦਾ ਸਮਰਥਨ ਮਿਲਿਆ। ਵਾਰਡ ਨੰਬਰ 16 ਵਿਚ ਭਾਜਪਾ ਆਗੂ ਕੁੱਕੀ ਮਹਾਜਨ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ, ਜਿਸ ’ਚ ਪੱਪੂ ਮਹਾਜਨ, ਡਾ: ਰਾਜੀਵ ਦੇਵ, ਮੰਡਲ ਪ੍ਰਧਾਨ ਚਰਨਜੀਤ ਸਿੰਘ, ਸੰਜੀਵ ਸ਼ਰਮਾ, ਅਤੇ ਬੌਬੀ ਸਮੇਤ ਭਾਜਪਾ ਦੇ ਕਈ ਸਰਗਰਮ ਆਗੂ ਮੌਜੂਦ ਰਹੇ। ਇਸ ਮੌਕੇ ਹਲਕਾ ਉੱਤਰੀ ਤੋਂ ਭਾਜਪਾ ਆਗੂ ਅਕਸ਼ੈ ਸ਼ਰਮਾ ਨੇ ਕਿਹਾ ਕਿ ਮਿਹਨਤੀ ਅਤੇ ਤਜਰਬੇਕਾਰ ਆਗੂਆਂ ਦੀ ਬਦੌਲਤ ਹੀ ਭਾਰਤੀ ਜਨਤਾ ਪਾਰਟੀ ਦੀਆਂ ਨੀਤੀਆਂ ਘਰ-ਘਰ ਤੱਕ ਪਹੁੰਚੀਆਂ ਹਨ ਅਤੇ ਦੇਸ਼ ਲਗਾਤਾਰ ਵਿਕਾਸ ਦੀਆਂ ਨਵੀਆਂ ਬੁਲੰਦੀਆਂ ਛੂਹ ਰਿਹਾ ਹੈ। ਉਨ੍ਹਾਂ ਕਿਹਾ ਕਿ ਹਲਕਾ ਉੱਤਰੀ ਦੇ ਮੌਜੂਦ ਸੀਨੀਅਰ ਆਗੂਆਂ ਦਾ ਧੰਨਵਾਦ ਕਰਦੇ ਹੋਏ ਕਿਹਾ ਭਾਜਪਾ ਦੇ ਸੀਨੀਅਰ ਆਗੂਆਂ ਦੀ ਬਦੌਲਤ ਉਨ੍ਹਾਂ ਦੀ ਗੱਲ ਨੂੰ ਲੋਕਾਂ ਤੱਕ ਤੱਕ ਪਹੁੰਚੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਇਸ ਸਮੇਂ ਇਕ ਸਥਿਰ ਅਤੇ ਮਜ਼ਬੂਤ ਸਰਕਾਰ ਦੀ ਲੋੜ ਹੈ । ਇਸ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਵਰਗੀ ਮਜ਼ਬੂਤ ਅਗਵਾਈ ਦੀ ਲੋੜ ਹੈ।
ਪਿਛਲੀ ਖ਼ਬਰ ਮੱਘਰ ਦੀ ਸੰਗਰਾਂਦ ਦੇ ਪਾਵਨ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਕਥਾ- ਕੀਰਤਨ ਦੀ ਲੱਗੀ ਛਹਿਬਰ ਅਗਲੀ ਖ਼ਬਰ ਈ. ਟੀ. ਟੀ. 2364 ਭਰਤੀ ਦੀਆਂ ਰਹਿੰਦੀਆਂ ਲਿਸਟਾਂ ਪੰਜਾਬ ਸਰਕਾਰ ਜਲਦੀ ਜਾਰੀ ਕਰੇ- ਯੂਨੀਅਨ ਆਗੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।