17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਮੱਘਰ ਦੀ ਸੰਗਰਾਂਦ ਦੇ ਪਾਵਨ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਕਥਾ- ਕੀਰਤਨ ਦੀ ਲੱਗੀ ਛਹਿਬਰ

ਅੰਮ੍ਰਿਤਸਰ, 16 ਨਵੰਬਰ (ਜਸਵੰਤ ਸਿੰਘ ਜੱਸ)-ਸ਼ਬਦ ਕੀਰਤਨ ਨਾਮ ਸਿਮਰਨ ਸਤਿਸੰਗ ਵਲੋਂ ਅੱਜ ਮੱਘਰ ਦੀ ਸੰਗਰਾਂਦ ਦੇ ਪਾਵਨ ਦਿਹਾੜੇ ਮੌਕੇ ਇਤਿਹਾਸਕ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ। ਸ੍ਰੀ ਦਰਬਾਰ ਸਾਹਿਬ ਦੇ ਮੁੱਖ ਮੈਨੈਜਰ ਮੇਜਰ ਸਿੰਘ ਦੇ ਸਹਿਯੋਗ ਨਾਲ ਸਜਾਏ ਗਏ ਇਸ ਗੁਰਮਤਿ ਸਮਾਗਮ ਦੌਰਾਨ ਭਾਈ ਅਵਤਾਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਜਵਾਹਰ ਲਾਲ ਸਿੰਘ, ਬੀਬੀ ਅਰਵਿੰਦਰ ਕੌਰ ਅਤੇ ਭਾਈ ਸੁਰਿੰਦਰ ਸਿੰਘ ਬਰੇਲੀ ਵਾਲਿਆਂ ਨੇ ਗੁਰਬਾਣੀ ਦੇ ਮਨੋਹਰ ਕਥਾ ਕੀਰਤਨ ਦੀ ਛਹਿਬਰ ਲਗਾ ਕੇ ਸੰਗਤਾਂ ਨੂੰ ਨਿਹਾਲ ਕੀਤਾ।

ਅਜੀਤ ਡੈਸਕ 17-11-2026
ਅੰਮ੍ਰਿਤਸਰ, 16 ਨਵੰਬਰ (ਜਸਵੰਤ ਸਿੰਘ ਜੱਸ)-ਸ਼ਬਦ ਕੀਰਤਨ ਨਾਮ ਸਿਮਰਨ ਸਤਿਸੰਗ ਵਲੋਂ ਅੱਜ ਮੱਘਰ ਦੀ ਸੰਗਰਾਂਦ ਦੇ ਪਾਵਨ ਦਿਹਾੜੇ ਮੌਕੇ ਇਤਿਹਾਸਕ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ। ਸ੍ਰੀ ਦਰਬਾਰ ਸਾਹਿਬ ਦੇ ਮੁੱਖ ਮੈਨੈਜਰ ਮੇਜਰ ਸਿੰਘ ਦੇ ਸਹਿਯੋਗ ਨਾਲ ਸਜਾਏ ਗਏ ਇਸ ਗੁਰਮਤਿ ਸਮਾਗਮ ਦੌਰਾਨ ਭਾਈ ਅਵਤਾਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਜਵਾਹਰ ਲਾਲ ਸਿੰਘ, ਬੀਬੀ ਅਰਵਿੰਦਰ ਕੌਰ ਅਤੇ ਭਾਈ ਸੁਰਿੰਦਰ ਸਿੰਘ ਬਰੇਲੀ ਵਾਲਿਆਂ ਨੇ ਗੁਰਬਾਣੀ ਦੇ ਮਨੋਹਰ ਕਥਾ ਕੀਰਤਨ ਦੀ ਛਹਿਬਰ ਲਗਾ ਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਭਾਈ ਸ਼ਰਨਜੀਤ ਸਿੰਘ ਪੱਖਿਆਂ ਵਾਲੇ, ਭਾਈ ਸਤਿੰਦਰ ਸਿੰਘ ਚਾਵਲਾ, ਗੁਰਬਖਸ਼ ਸਿੰਘ ਬੱਗਾ, ਭਾਈ ਜਸਬੀਰ ਸਿੰਘ, ਭਾਈ ਜਗਜੀਤ ਸਿੰਘ, ਅਵਤਾਰ ਀ਸਿੰਘ ਖ਼ਾਲਸਾ, ਸਤਬੀਰ ਸਿੰਘ, ਦਲਜੀਤ ਸਿੰਘ, ਨਿਰਮਲ ਸਿੰਘ ਅਤੇ ਹੋਰ ਸੁਸਾਇਟੀ ਮੈਂਬਰ ਅਤੇ ਸੰਗਤਾਂ ਹਾਜ਼ਰ ਸਨ। ਪ੍ਰਬੰਧਕਾਂ ਵਲੋਂ ਕੀਰਤਨੀ ਜਥਿਆਂ ਤੇ ਕਥਾਵਾਚਕ ਨੂੰ ਸਿਰਪਾਓ ਦੇ ਕੇ ਸਨਮਾਨਤ ਕੀਤਾ ਗਿਆ।
ਪਿਛਲੀ ਖ਼ਬਰ ਪੰਜਾਬ ਇਮੀਗਰੇਸ਼ਨ ਨੇ ਯੂ ਕੇ ਨਵੰਬਰ ਇੰਟੇਕ ’ਚ ਵੱਡੀ ਕਾਮਯਾਬੀ ਹਾਸਿਲ ਕੀਤੀ ਅਗਲੀ ਖ਼ਬਰ ਨੌਜਵਾਨਾਂ ਦੀ ਅਗਵਾਈ ਤੇ ਸੀਨੀਅਰ ਆਗੂਆਂ ਦੇ ਤਜਰਬੇ ਨਾਲ ਹੋਵੇਗਾ ਹਲਕੇ ਦਾ ਵਿਕਾਸ- ਅਕਸ਼ੈ ਸ਼ਰਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।