ਖ਼ਾਲਸਾ ਕਾਲਜ ਦੀ ਫੁੱਟਬਾਲ ਟੀਮ ਨੇ ਅੰਤਰ- ਕਾਲਜ ਫੁੱਟਬਾਲ ਟੂਰਨਾਮੈਂਟ ’ਚ ਦਰਜ ਕਰਵਾਈ ਇਤਿਹਾਸਕ ਜਿੱਤ
ਅੰਮ੍ਰਿਤਸਰ, 16 ਨਵੰਬਰ (ਜਸਵੰਤ ਸਿੰਘ ਜੱਸ)-ਸਥਾਨਕ ਖੁਦਮੁਖਤਿਆਰ ਵਿੱਦਿਅਕ ਸੰਸਥਾ ਖ਼ਾਲਸਾ ਕਾਲਜ ਦੀ ਫੁੱਟਬਾਲ ਟੀਮ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਕਰਵਾਏ ਗਏ ਅੰਤਰ- ਕਾਲਜ ਫੁੱਟਬਾਲ ਟੂਰਨਾਮੈਂਟ ’ਚ ਸ਼ਾਨਦਾਰ ਖੇਡ ਪ੍ਰਦਰਸ਼ਨ ਨਾਲ ਇਤਿਹਾਸਕ ਜਿੱਤ ਦਰਜ ਕਰਵਾਈ ਹੈ। ਕਾਲਜ ਦੇ ਖਿਡਾਰੀਆਂ ਨੇ ਪੂਰੇ ਟੂਰਨਾਮੈਂਟ ਦੌਰਾਨ ਬਿਹਤਰੀਨ ਖੇਡ ਅਤੇ ਹੁਨਰ ਦਾ ਸ਼ਾਨਦਾਰ ਮੁਜ਼ਾਹਰਾ ਕਰਦਿਆਂ ਵੱਖ-ਵੱਖ ਕਾਲਜਾਂ ਦੀਆਂ ਟੀਮਾਂ ਵਿਰੁੱਧ ਸ਼ਾਨਦਾਰ ਜਿੱਤਾਂ ਦਰਜ ਕੀਤੀਆਂ।
ਅਜੀਤ ਡੈਸਕ
17-11-2026