17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਸਾਬਕਾ ਲੋਕ ਸਭਾ ਮੈਂਬਰ ਡਿੰਪਾ ਦੀ ਅਗਵਾਈ ਹੇਠ ਫੋਕਲ ਪੁਆਇੰਟ ਵਿਖੇ ਮਨਾਇਆ ਛਠ ਪੂਜਾ ਦਾ ਤਿਉਹਾਰ

ਅੰਮ੍ਰਿਤਸਰ, 16 ਨੰਵਬਰ (ਰੇਸ਼ਮ ਸਿੰਘ) ਹਲਕਾ ਅੰਮ੍ਰਿਤਸਰ ਪੂਰਬੀ ਦੇ ਵੇਰਕਾ ਅਤੇ ਫੋਕਲ ਪੁਆਇੰਟ ਵਿਖੇ ਉਤਰ-ਪੁਰਬ ਭਾਈਚਾਰੇ ਵਲੋਂ ਪਵਿੱਤਰ ਛੱਠ ਪੂਜਾ ਦਾ ਤਿਉਹਾਰ ਬੜੀ ਸ਼ਰਧਾ, ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਹਲਕਾ ਅੰਮ੍ਰਿਤਸਰ ਪੂਰਬੀ ਦੇ ਇੰਚਾਰਜ ਅਤੇ ਸਾਬਕਾ ਲੋਕ ਮੈਂਬਰ ਸ.

ਅਜੀਤ ਡੈਸਕ 17-11-2026
ਅੰਮ੍ਰਿਤਸਰ, 16 ਨੰਵਬਰ (ਰੇਸ਼ਮ ਸਿੰਘ) ਹਲਕਾ ਅੰਮ੍ਰਿਤਸਰ ਪੂਰਬੀ ਦੇ ਵੇਰਕਾ ਅਤੇ ਫੋਕਲ ਪੁਆਇੰਟ ਵਿਖੇ ਉਤਰ-ਪੁਰਬ ਭਾਈਚਾਰੇ ਵਲੋਂ ਪਵਿੱਤਰ ਛੱਠ ਪੂਜਾ ਦਾ ਤਿਉਹਾਰ ਬੜੀ ਸ਼ਰਧਾ, ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਹਲਕਾ ਅੰਮ੍ਰਿਤਸਰ ਪੂਰਬੀ ਦੇ ਇੰਚਾਰਜ ਅਤੇ ਸਾਬਕਾ ਲੋਕ ਮੈਂਬਰ ਸ. ਜਸਬੀਰ ਸਿੰਘ ਗਿੱਲ ਡਿੰਪਾ ਦੀ ਅਗਵਾਈ ਹੇਠ ਸਮਾਗਮਾਂ ਵਿਚ ਸ਼ਮੂਲੀਅਤ ਕੀਤੀ ਗਈ ਅਤੇ ਸਮੂਹ ਸੰਗਤ ਨੂੰ ਛੱਠ ਪੂਜਾ ਦੀਆਂ ਹਾਰਦਿਕ ਵਧਾਈਆਂ ਦਿੱਤੀਆਂ ਗਈਆਂ। ਸ. ਡਿੰਪਾ ਨੇ ਕਿਹਾ ਕਿ ਛੱਠ ਪੂਜਾ ਦੇਸ਼ ਦੀ ਅਮੀਰ ਸੱਭਿਆਚਾਰਕ ਵਿਰਾਸਤ, ਅਟੁੱਟ ਆਸਥਾ ਅਤੇ ਕੁਦਰਤ ਪ੍ਰਤੀ ਸਤਿਕਾਰ ਦਾ ਪ੍ਰਤੀਕ ਹੈ। ਇਹ ਪਵਿੱਤਰ ਤਿਉਹਾਰ ਸਾਨੂੰ ਆਪਸੀ ਭਾਈਚਾਰੇ, ਏਕਤਾ, ਪਿਆਰ ਅਤੇ ਸਦਭਾਵਨਾ ਦਾ ਸੰਦੇਸ਼ ਦਿੰਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ ਹਮੇਸ਼ਾ ਤੋਂ ਸਾਰੇ ਧਰਮਾਂ ਅਤੇ ਸੱਭਿਆਚਾਰਾਂ ਦਾ ਸਤਿਕਾਰ ਕਰਨ ਵਾਲੀ ਧਰਤੀ ਰਹੀ ਹੈ। ਪੂਰਵਾਂਚਲ ਭਾਈਚਾਰਾ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਵਿਚ ਅਹਿਮ ਯੋਗਦਾਨ ਪਾ ਰਿਹਾ ਹੈ ਅਤੇ ਇਹ ਭਾਈਚਾਰਾ ਸਾਡੇ ਸਮਾਜ ਦਾ ਅਨਿੱਖੜਵਾਂ ਅੰਗ ਹੈ। ਉਨ੍ਹਾਂ ਕਿਹਾ ਕਿ ਧਰਮ ਵੱਖਰੇ ਹੋ ਸਕਦੇ ਹਨ, ਪਰ ਪਿਆਰ, ਸਤਿਕਾਰ ਅਤੇ ਭਾਈਚਾਰਾ ਸਾਨੂੰ ਇਕ ਪਰਿਵਾਰ ਬਣਾਉਂਦਾ ਹੈ। ਇਸ ਮੌਕੇ ਛੱਠ ਪੂਜਾ ਪ੍ਰਧਾਨ ਮਾਸਟਰ ਮੱਲਖ ਰਾਏ, ਲਾਲ ਬਿਹਾਰੀ, ਗੰਗਾ ਸਿੰਘ, ਮਨਿੰਦਰ ਸਿੰਘ (ਲੱਕੀ ਸੰਧੂ), ਅੰਮ੍ਰਿਤਪਾਲ ਸਿੰਘ ਕੌਂਸਲਰ, ਕੇਵਲ ਕੁਮਾਰ, ਬੱਬਲੂ ਹੁੰਦਲ, ਸਰਦਾਰੀ ਲਾਲ, ਮਲਵਿੰਦਰ ਸਿੰਘ, ਭੁਪਿੰਦਰ ਸਿੰਘ, ਦਿਨੇਸ਼ ਕੁਮਾਰ, ਸਲਵੰਤ ਸਿੰਘ, ਲਾਡੀ, ਸੰਨੀ ਵਲੋਂ ਸ: ਡਿੰਪਾ ਦਾ ਸਨਮਾਨ ਵੀ ਕੀਤਾ ਗਿਆ।
ਪਿਛਲੀ ਖ਼ਬਰ ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਖੇ ਸਾਲਾਨਾ ਸਮਾਗਮ ਅਗਲੀ ਖ਼ਬਰ ਪਤਨੀ ਨੇ ਲਾਏ ਬਿਜਲੀ ਬੋਰਡ ਦੇ ਮੁਲਾਜ਼ਮ ਪਤੀ ’ਤੇ ਕੁੱਟਮਾਰ ਦੇ ਦੋਸ਼ : ਪਤੀ ਗ੍ਰਿਫਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।