17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਖੇ ਸਾਲਾਨਾ ਸਮਾਗਮ

ਅੰਮ੍ਰਿਤਸਰ, 16 ਨਵੰਬਰ (ਜੱਸ)-ਸਥਾਨਕ ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਖੇ ਸਾਲਾਨਾ ਸਮਾਗਮ ਉਤਸ਼ਾਹ ਸਹਿਤ ਕਰਵਾਇਆ ਗਿਆ। ‘2025 ਰਿਵਾਇੰਡ ਐਂਡ ਰਿਪਲੇ’ ਸਿਰਲੇਖ ਹੇਠ ਕਰਵਾਏ ਇਸ ਸਮਾਰੋਹ ਮੌਕੇ ਮੁੱਖ ਮਹਿਮਾਨ ਵਜੋਂ ਹਿਮਾਚਲ ਪ੍ਰਦੇਸ਼ ਦੇ ਸਿੱਖਿਆ ਕੌਂਸਲ ਦੇ ਚੇਅਰਮੈਨ ਡਾ: ਸਰਬਜੀਤ ਸਿੰਘ ਬਹਿਲ ਸ਼ਾਮਿਲ ਹੋਏ ਜਦੋਂ ਕਿ ਵਿਸ਼ੇਸ਼ ਮਹਿਮਾਨ ਪ੍ਰਸਿੱਧ ਆਰਕੀਟੈਕਟ ਸਟੂਡੀਓਜ਼ ਪੀ.

ਅਜੀਤ ਡੈਸਕ 17-11-2026
ਅੰਮ੍ਰਿਤਸਰ, 16 ਨਵੰਬਰ (ਜੱਸ)-ਸਥਾਨਕ ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਖੇ ਸਾਲਾਨਾ ਸਮਾਗਮ ਉਤਸ਼ਾਹ ਸਹਿਤ ਕਰਵਾਇਆ ਗਿਆ। ‘2025 ਰਿਵਾਇੰਡ ਐਂਡ ਰਿਪਲੇ’ ਸਿਰਲੇਖ ਹੇਠ ਕਰਵਾਏ ਇਸ ਸਮਾਰੋਹ ਮੌਕੇ ਮੁੱਖ ਮਹਿਮਾਨ ਵਜੋਂ ਹਿਮਾਚਲ ਪ੍ਰਦੇਸ਼ ਦੇ ਸਿੱਖਿਆ ਕੌਂਸਲ ਦੇ ਚੇਅਰਮੈਨ ਡਾ: ਸਰਬਜੀਤ ਸਿੰਘ ਬਹਿਲ ਸ਼ਾਮਿਲ ਹੋਏ ਜਦੋਂ ਕਿ ਵਿਸ਼ੇਸ਼ ਮਹਿਮਾਨ ਪ੍ਰਸਿੱਧ ਆਰਕੀਟੈਕਟ ਸਟੂਡੀਓਜ਼ ਪੀ.ਐੱਸ.ਬੀ. ਦੇ ਪ੍ਰਿੰਸੀਪਲ ਅਤੇ ਫੁਲਵਾਰੀ ਵਾਵ ਦੇ ਸੰਸਥਾਪਕ ਸ੍ਰੀ ਪੁਨੀਤ ਚੋਪੜਾ ਬੱਬਰ ਸਨ। ਮੁੱਖ ਮਹਿਮਾਨਾਂ ਦਾ ਸਵਾਗਤ ਬੈਂਡ ਦੀ ਟੀਮ ਵਲੋਂ ਮਨਮੋਹਕ ਧੁਨਾਂ ਨਾਲ ਕੀਤਾ ਗਿਆ ਤੇ ਸਮਾਗਮ ਦੀ ਆਰੰਭਤਾ ਸ਼ਮਾ ਰੋਸ਼ਨ ਕਰਕੇ ਆਏ ਮਹਿਮਾਨਾਂ ਵਲੋਂ ਕੀਤੀ ਗਈ। ਇਸ ਸਮਾਰੋਹ ਦੌਰਾਨ ਸਕੂਲ ਦੇ ਬੱਚਿਆਂ ਨੇ ਨਾਟਕ ਮੰਚਨ, ਗੀਤ ਸੰਗੀਤ ਤੇ ਵੱਖ-ਵੱਖ ਪ੍ਰਕਾਰ ਦੀਆਂ ਸੱਭਿਆਚਾਰਕ, ਦੇਸ਼ ਭਗਤੀ ਨਾਲ ਸੰਬੰਧਿਤ ਤੇ ਹੋਰ ਸੱਭਿਆਚਾਰਕ ਵੰਨਗੀਆਂ ਪੇਸ਼ ਕਰਕੇ ਦਰਸ਼ਕਾਂ ਨੂੰ ਮੰਤਰ ਮੁਗਧ ਕਰ ਦਿੱਤਾ। ਇਸ ਦੌਰਾਨ ਬੀਤੇ ਸਾਲ 2025 ਦੀਆਂ ਘਟਨਾਵਾਂ, ਜਿਵੇਂ ਪਹਿਲਗਾਮ ਅੱਤਵਾਦੀ ਹਮਲਾ, ਅਹਿਮਦਾਬਾਦ ਹਵਾਈ ਦੁਰਘਟਨਾ, ਪੰਜਾਬ ਵਿਚ ਆਏ ਭਿਆਨਕ ਹੜਾਂ ਆਦਿ ਪੇਸ਼ਕਾਰੀਆਂ ਨੇ ਦਰਸ਼ਕਾਂ ਨੂੰ ਭਾਵੁਕ ਕਰ ਦਿੱਤਾ ਜਦੋਂ ਕਿ ਵਿਸ਼ਵ ਕੱਪ ਜੇਤੂ ਮਹਿਲਾ ਕ੍ਰਿਕਟ ਟੀਮ ਅਤੇ ਭਾਰਤ ਦੀਆਂ ਹੋਰਨਾਂ ਖੇਤਰਾਂ ’ਚ ਉਪਲਬੱਧੀਆਂ ਨੂੰ ਦੇਖ ਕੇ ਦਰਸ਼ਕਾਂ ਵਲੋਂ ਖੁਸ਼ੀ ਦਾ ਇਜ਼ਹਾਰ ਵੀ ਕੀਤਾ ਗਿਆ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਨੇ ਸਾਲਾਨਾ ਰਿਪੋਰਟ ਵਿਚ ਵਿਦਿਆਰਥੀਆਂ ਦੀ ਪ੍ਰਤਿਭਾ ਅਤੇ ਉਨ੍ਹਾਂ ਦੀਆਂ ਉਪਲਬੱਧੀਆਂ ਦੀ ਪ੍ਰਸ਼ੰਸਾ ਕੀਤੀ ਅਤੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਇਸੇ ਤਰ੍ਹਾਂ ਅੱਗੇ ਵਧਣ ਦੀ ਪ੍ਰੇਰਨਾ ਦਿੱਤੀ। ਸਮਾਰੋਹ ਦੀ ਸਮਾਪਤੀ ਰਾਸ਼ਟਰੀ ਗੀਤ ਨਾਲ ਕੀਤੀ ਗਈ।
ਪਿਛਲੀ ਖ਼ਬਰ ਅਕਾਲੀ ਆਗੂਆਂ ਸਮਰਾ ਤੇ ਵਡਾਲੀ ਨੇ ਮਜੀਠੀਆ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਸਾਬਕਾ ਲੋਕ ਸਭਾ ਮੈਂਬਰ ਡਿੰਪਾ ਦੀ ਅਗਵਾਈ ਹੇਠ ਫੋਕਲ ਪੁਆਇੰਟ ਵਿਖੇ ਮਨਾਇਆ ਛਠ ਪੂਜਾ ਦਾ ਤਿਉਹਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।