17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਰੋਟਰੀ ਕਲੱਬ ਅੰਮ੍ਰਿਤਸਰ ਵੈਸਟ ਵਲੋਂ ਥੈਲੇਸੀਮੀਆ ਜਾਂਚ ਤੇ ਖ਼ੂਨਦਾਨ ਕੈਂਪ 22 ਨੂੰ

ਅੰਮ੍ਰਿਤਸਰ, 16 ਨਵੰਬਰ (ਸੁਰਿੰਦਰ ਕੋਛੜ)-ਰੋਟਰੀ ਕਲੱਬ ਅੰਮ੍ਰਿਤਸਰ ਵੈਸਟ (ਡਿਸਟ੍ਰਿਕਟ 3070) ਵਲੋਂ ਇੰਦਰਪ੍ਰਸਥ ਅਪੋਲੋ ਹਸਪਤਾਲ, ਦਿੱਲੀ (ਸੈਂਟਰ ਫ਼ਾਰ ਬੋਨ ਮੈਰੋ ਟ੍ਰਾਂਸਪਲਾਂਟ ਐਂਡ ਸੈਲੂਲਰ ਥੈਰੇਪੀ) ਦੇ ਸਹਿਯੋਗ ਨਾਲ ਇਕ ਵਿਸ਼ਾਲ ਥੈਲੇਸੀਮੀਆ ਜਾਂਚ ਕੈਂਪ ਅਤੇ ਖ਼ੂਨਦਾਨ ਕੈਂਪ 22 ਨਵੰਬਰ ਨੂੰ ਆਈ. ਐੱਮ.

ਅਜੀਤ ਡੈਸਕ 17-11-2026
ਅੰਮ੍ਰਿਤਸਰ, 16 ਨਵੰਬਰ (ਸੁਰਿੰਦਰ ਕੋਛੜ)-ਰੋਟਰੀ ਕਲੱਬ ਅੰਮ੍ਰਿਤਸਰ ਵੈਸਟ (ਡਿਸਟ੍ਰਿਕਟ 3070) ਵਲੋਂ ਇੰਦਰਪ੍ਰਸਥ ਅਪੋਲੋ ਹਸਪਤਾਲ, ਦਿੱਲੀ (ਸੈਂਟਰ ਫ਼ਾਰ ਬੋਨ ਮੈਰੋ ਟ੍ਰਾਂਸਪਲਾਂਟ ਐਂਡ ਸੈਲੂਲਰ ਥੈਰੇਪੀ) ਦੇ ਸਹਿਯੋਗ ਨਾਲ ਇਕ ਵਿਸ਼ਾਲ ਥੈਲੇਸੀਮੀਆ ਜਾਂਚ ਕੈਂਪ ਅਤੇ ਖ਼ੂਨਦਾਨ ਕੈਂਪ 22 ਨਵੰਬਰ ਨੂੰ ਆਈ. ਐੱਮ. ਏ . ਹਾਲ, ਰੇਸ ਕੋਰਸ ਰੋਡ, ਅੰਮ੍ਰਿਤਸਰ ਵਿਖੇ ਆਯੋਜਿਤ ਕੀਤਾ ਜਾਵੇਗਾ। ਪ੍ਰੋਜੈਕਟ ਚੇਅਰਮੈਨ ਰੋਟੇਰੀਅਨ ਡਾ: ਨਰੇਸ਼ ਗਰੋਵਰ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਾਂਚ ਅਤੇ ਖ਼ੂਨਦਾਨ ਕੈਂਪ ਦੀ ਅਗਵਾਈ ਉਨ੍ਹਾਂ ਸਮੇਤ ਡਿਸਟ੍ਰਿਕਟ ਗਵਰਨਰ ਰੋਟੇਰੀਅਨ ਅਨਿਲ ਸਿੰਘਲ, ਪ੍ਰਧਾਨ ਰੋਟੇਰੀਅਨ ਸਾਵਣ ਅਰੋੜਾ, ਸਕੱਤਰ ਰੋਟੇਰੀਅਨ ਰਿਸ਼ਭ ਕਪੂਰ, ਸੀਨੀਅਰ ਸਲਾਹਕਾਰ ਰੋਟੇਰੀਅਨ ਡਾ: ਜਸਪ੍ਰੀਤ ਗਰੋਵਰ ਅਤੇ ਪ੍ਰੋਜੈਕਟ ਕੋ-ਚੇਅਰਮੈਨ ਰੋਟੇਰੀਅਨ ਡਾ: ਸੰਦੀਪ ਅਗਰਵਾਲ ਅਹੁਦੇਦਾਰਾਂ ਵਲੋਂ ਕੀਤੀ ਜਾਵੇਗੀ। ਡਾ: ਗਰੋਵਰ ਨੇ ਅੰਮ੍ਰਿਤਸਰ ਵਾਸੀਆਂ ਨੂੰ ਇਸ ਕੈਂਪ ‘ਚ ਵੱਧ-ਚੜ੍ਹ ਕੇ ਹਿੱਸਾ ਲੈਣ, ਮੁਫ਼ਤ ਜਾਂਚ ਦਾ ਲਾਭ ਉਠਾਉਣ ਅਤੇ ਖ਼ੂਨਦਾਨ ਕਰਕੇ ਮਾਨਵਤਾ ਦੀ ਸੇਵਾ ’ਚ ਯੋਗਦਾਨ ਪਾਉਣ ਦੀ ਅਪੀਲ ਕੀਤੀ ਹੈ ।
ਪਿਛਲੀ ਖ਼ਬਰ ਲਾਹੌਰ ’ਚ ਮਨਾਈ ਕਰਤਾਰ ਸਿੰਘ ਸਰਾਭਾ ਦੀ ਸ਼ਹੀਦੀ ਬਰਸੀ ਅਗਲੀ ਖ਼ਬਰ ਰੋਟਰੈਕਟ ਕਲੱਬ ਆਫ਼ ਸ਼ਹਿਜ਼ਾਦਾ ਨੰਦ ਕਾਲਜ ਦੀ ਸਥਾਪਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।