17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਬੁੱਢਾ ਦਲ ਦੇ ਮੁਖੀ ਜਥੇਦਾਰ 96 ਕਰੋੜੀ ਤਖ਼ਤ ਸ੍ਰੀ ਹਜ਼ੂਰ ਸਾਹਿਬ ਤੇ ਗੁ: ਲੰਗਰ ਸਾਹਿਬ ਵਿਖੇ ਸਨਮਾਨਿਤ

ਅੰਮ੍ਰਿਤਸਰ, 16 ਨਵੰਬਰ (ਜੱਸ)-ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੌਜੂਦਾ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਅਤੇ ਬੁੱਢਾ ਦਲ ਦੇ ਸਥਾਪਨਾ ਦਿਵਸ ਨੂੰ ਸਮਰਪਿਤ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਕਰਵਾਏ ਗੁਰਮਤਿ ਸਮਾਗਮਾਂ ਵਿਚ ਸ਼ਿਰਕਤ ਕੀਤੀ। ਬੁੱੱਢਾ ਦੀ ਸਥਾਨਕ ਛਾਉਣੀ ਨਿਹੰਗ ਸਿੰਘਾਂ ਤੋਂ ਮੈਨੇਜਰ ਪਰਮਜੀਤ ਸਿੰਘ ਬਾਜਵਾ ਵਲੋਂ ਜਾਰੀ ਸੂਚਨਾ ਅਨੁਸਾਰ ਜਥੇਦਾਰ 96 ਕਰੋੜੀ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸੱਚਖੰਡ ਗਮਨ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਤਾਗੱਤੀ ਦਿਵਸ ਨੂੰ ਸਮਰਪਿਤ ਸਮਾਗਮ ਵਿਚ ਨਿਹੰਗ ਸਿੰਘ ਫੌਜਾਂ ਸਮੇਤ ਸ਼ਿਰਕਤ ਕੀਤੀ।

ਅਜੀਤ ਡੈਸਕ 17-11-2026
ਅੰਮ੍ਰਿਤਸਰ, 16 ਨਵੰਬਰ (ਜੱਸ)-ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੌਜੂਦਾ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਅਤੇ ਬੁੱਢਾ ਦਲ ਦੇ ਸਥਾਪਨਾ ਦਿਵਸ ਨੂੰ ਸਮਰਪਿਤ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਕਰਵਾਏ ਗੁਰਮਤਿ ਸਮਾਗਮਾਂ ਵਿਚ ਸ਼ਿਰਕਤ ਕੀਤੀ। ਬੁੱੱਢਾ ਦੀ ਸਥਾਨਕ ਛਾਉਣੀ ਨਿਹੰਗ ਸਿੰਘਾਂ ਤੋਂ ਮੈਨੇਜਰ ਪਰਮਜੀਤ ਸਿੰਘ ਬਾਜਵਾ ਵਲੋਂ ਜਾਰੀ ਸੂਚਨਾ ਅਨੁਸਾਰ ਜਥੇਦਾਰ 96 ਕਰੋੜੀ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸੱਚਖੰਡ ਗਮਨ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਤਾਗੱਤੀ ਦਿਵਸ ਨੂੰ ਸਮਰਪਿਤ ਸਮਾਗਮ ਵਿਚ ਨਿਹੰਗ ਸਿੰਘ ਫੌਜਾਂ ਸਮੇਤ ਸ਼ਿਰਕਤ ਕੀਤੀ। ਤਖ਼ਤ ਸਾਹਿਬ ਦੇ ਸਿੰਘ ਸਾਹਿਬ ਜਥੇਦਾਰ ਬਾਬਾ ਕੁਲਵੰਤ ਸਿੰਘ, ਬਾਬਾ ਬਲਵਿੰਦਰ ਸਿੰਘ ਗੁ: ਲੰਗਰ ਸਾਹਿਬ ਤੇ ਸੱਚਖੰਡ ਬੋਰਡ ਵਲੋਂ ਸ੍ਰੀ ਹਜ਼ੂਰ ਸਾਹਿਬ ਦੀ ਮਰਿਆਦਾ ਅਨੁਸਾਰ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਮੁੱਖ ਗ੍ਰੰਥੀ ਸ੍ਰੀ ਹਰਿਮੰਦਰ ਸਾਹਿਬ, ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ ਬੁੱਢਾ ਦਲ, ਬਾਬਾ ਪ੍ਰੇਮ ਸਿੰਘ ਅਰਦਾਸਈਆ ਸ੍ਰੀ ਹਰਿਮੰਦਰ ਸਾਹਿਬ ਨੂੰ ਸਿਰੋਪਾਓ ਅਤੇ ਦੁਸ਼ਾਲੇ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਜਥੇਦਾਰ 96 ਕਰੋੜੀ ਦਲ ਦੇ ਸਿੰਘਾਂ ਸਮੇਤ ਗੁਰਦੁਆਰਾ ਲੰਗਰ ਸਾਹਿਬ, ਗੁਰਦੁਆਰਾ ਮਹਾਂਕਾਲ ਸਿੰਘ ਜੀ, ਗੁਰਦੁਆਰਾ ਭਜਨਗੜ੍ਹ ਸਾਹਿਬ, ਗੁਰਦੁਆਰਾ ਨਗੀਨਾ ਘਾਟ ਸਾਹਿਬ, ਗੁਰਦੁਆਰਾ ਬੰਦਾ ਘਾਟ ਸਾਹਿਬ,ਅਸਥਾਨ ਮਾਤਾ ਭਾਗੋ ਜੀ, ਜਥੇਦਾਰ ਪ੍ਰਹਿਲਾਦਾ ਸਿੰਘ ਜੀ ਦੇ ਸ਼ਹੀਦੀ ਅਸਥਾਨ ’ਤੇ ਵੀ ਨਤਮਸਤਕ ਹੋਏ। ਗੁਰਦੁਆਰਾ ਬਾਬਾ ਨਿਧਾਨ ਸਿੰਘ ਲੰਗਰ ਸਾਹਿਬ ਵਿਖੇ ਬਾਬਾ ਬਲਵਿੰਦਰ ਸਿੰਘ ਨੇ ਜਥੇਦਾਰ 96 ਕਰੋੜੀ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ। ਇਸ ਮੌਕੇ ਉਨ੍ਹਾਂ ਨਾਲ ਭਾਈ ਗੁਰਮੀਤ ਸਿੰਘ, ਬਾਬਾ ਜੋਤਇੰਦਰ ਸਿੰਘ, ਸਿੰਘ ਸਾਹਿਬ ਗਿਆਨੀ ਰਾਮ ਸਿੰਘ, ਇੰਦਰਪਾਲ ਸਿੰਘ ਫੌਜੀ, ਰਵਿੰਦਰ ਸਿੰਘ ਬੁੰਗਈ, ਬਾਬਾ ਹਰਜੀਤ ਸਿੰਘ ਖੰਡਾ ਖੜਕੇਗਾ, ਬਾਬਾ ਸਾਹਿਬ ਸਿੰਘ, ਹਰਜੀਤ ਸਿੰਘ ਕੜੇ ਵਾਲੇ, ਜੈਮਲ ਸਿੰਘ, ਜਸਪਾਲ ਸਿੰਘ ਲਾਂਗਰੀ, ਗਿਆਨੀ ਪਰਮਜੀਤ ਸਿੰਘ, ਭਾਈ ਤਨਵੀਰ ਸਿੰਘ ਕਥਾਵਾਚਕ, ਭਾਈ ਗੁਰਮੁੱਖ ਸਿੰਘ, ਭਾਈ ਹਰਪ੍ਰੀਤ ਸਿੰਘ ਹੈਪੀ, ਬਾਬਾ ਦਲੇਰ ਸਿੰਘ, ਬਾਬਾ ਗੁਰਸ਼ੇਰ ਸਿੰਘ, ਭਾਈ ਵਿਸਵ ਪ੍ਰਤਾਪ ਸਿੰਘ ਸਮਾਣਾ, ਬਾਬਾ ਜੋਗਾ ਸਿੰਘ ਹਨੂੰਮਾਨਗੜ੍ਹ, ਬਾਬਾ ਕਰਮ ਸਿੰਘ ਜ਼ੀਰਕਪੁਰ, ਬਾਬਾ ਮਲੂਕ ਸਿੰਘ ਲਾਡੀ, ਬਾਬਾ ਸੁਖਦੇਵ ਸਿੰਘ ਸੁੱਖਾ ਆਦਿ ਨਿਹੰਗ ਸਿੰਘ ਵੀ ਮੌਜੂਦ ਸਨ ।
ਪਿਛਲੀ ਖ਼ਬਰ ਅੰਮ੍ਰਿਤਸਰ ਦੇ 450 ਸਾਲਾ ਸਥਾਪਨਾ ਦਿਵਸ ਮੌਕੇ ਅਣਗੌਲੇ ਵਿਰਾਸਤੀ ਸਮਾਰਕਾਂ ਦੀ ਸਾਂਭ-ਸੰਭਾਲ ਲਈ ਕੀਤੇ ਜਾਣ ਉਪਰਾਲੇ ਅਗਲੀ ਖ਼ਬਰ ਖ਼ਾਲਸਾ ਯੂਨੀਵਰਸਿਟੀ ਵਿਖੇ ਦੋ ਦਿਨਾ ‘ਟੇਲੈਂਟ ਸਰਚ’ ਸਮਾਗਮ ਦੌਰਾਨ ਵਿਦਿਆਰਥੀਆਂ ਨੇ ਕਲਾ ਵੰਨਗੀਆਂ ਰਾਹੀਂ ਦਿਖਾਇਆ ਆਪਣੀ ਕ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।