17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਅਜਨਾਲਾ ਨੇੜਲੇ ਪਿੰਡ ਚੱਕ ਔਲ ਦੇ ਸੁਖਦੇਵ ਸਿੰਘ ਬਣੇ ਐਡਵੋਕੇਟ * ਸੁਪਰੀਮ ਕੋਰਟ ਦੇ ਜੱਜ ਸ੍ਰੀ ਏ. ਜੀ. ਮਸੀਹ ਨੇ ਸੌਂਪਿਆ ਐਨਰੋਲਮੈਂਟ ਸਰਟੀਫਿਕੇਟ

ਅਜਨਾਲਾ, 16 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸਰਹੱਦੀ ਵਿਧਾਨ ਸਭਾ ਹਲਕਾ ਅਜਨਾਲਾ ਅਧੀਨ ਆਉਂਦੇ ਪਿੰਡ ਚੱਕ ਔਲ ਦੇ ਹੋਣਹਾਰ ਨੌਜਵਾਨ ਸੁਖਦੇਵ ਸਿੰਘ ਨੇ ਕਾਨੂੰਨ ਦੀ ਪੜ੍ਹਾਈ ਮੁਕੰਮਲ ਕਰਨ ਉਪਰੰਤ ਬਤੌਰ ਐਡਵੋਕੇਟ ਆਪਣੀ ਰਜਿਸਟ੍ਰੇਸ਼ਨ (ਐਨਰੋਲਮੈਂਟ) ਕਰਵਾ ਕੇ ਆਪਣੇ ਪਰਿਵਾਰ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਬਾਰ ਕੌਂਸਲ ਆਫ਼ ਪੰਜਾਬ ਐਂਡ ਹਰਿਆਣਾ ਵਲੋਂ ਕਰਵਾਏ ਗਏ ਵਿਸ਼ੇਸ਼ ਸਮਾਗਮ ਦੌਰਾਨ ਮਾਣਯੋਗ ਸੁਪਰੀਮ ਕੋਰਟ ਦੇ ਜੱਜ ਸ੍ਰੀ ਏ.

ਅਜੀਤ ਡੈਸਕ 17-11-2026
ਅਜਨਾਲਾ, 16 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸਰਹੱਦੀ ਵਿਧਾਨ ਸਭਾ ਹਲਕਾ ਅਜਨਾਲਾ ਅਧੀਨ ਆਉਂਦੇ ਪਿੰਡ ਚੱਕ ਔਲ ਦੇ ਹੋਣਹਾਰ ਨੌਜਵਾਨ ਸੁਖਦੇਵ ਸਿੰਘ ਨੇ ਕਾਨੂੰਨ ਦੀ ਪੜ੍ਹਾਈ ਮੁਕੰਮਲ ਕਰਨ ਉਪਰੰਤ ਬਤੌਰ ਐਡਵੋਕੇਟ ਆਪਣੀ ਰਜਿਸਟ੍ਰੇਸ਼ਨ (ਐਨਰੋਲਮੈਂਟ) ਕਰਵਾ ਕੇ ਆਪਣੇ ਪਰਿਵਾਰ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਬਾਰ ਕੌਂਸਲ ਆਫ਼ ਪੰਜਾਬ ਐਂਡ ਹਰਿਆਣਾ ਵਲੋਂ ਕਰਵਾਏ ਗਏ ਵਿਸ਼ੇਸ਼ ਸਮਾਗਮ ਦੌਰਾਨ ਮਾਣਯੋਗ ਸੁਪਰੀਮ ਕੋਰਟ ਦੇ ਜੱਜ ਸ੍ਰੀ ਏ.ਜੀ. ਮਸੀਹ ਵਲੋਂ ਸੁਖਦੇਵ ਸਿੰਘ ਨੂੰ ਐਨਰੋਲਮੈਂਟ ਸਰਟੀਫਿਕੇਟ ਪ੍ਰਦਾਨ ਕੀਤਾ ਗਿਆ। ਇਸ ਮੌਕੇ ਪੰਜਾਬ ਦੇ ਐਡਵੋਕੇਟ ਜਨਰਲ ਸ੍ਰੀ ਮਨਿੰਦਰਜੀਤ ਸਿੰਘ ਬੇਦੀ, ਹਰਿਆਣਾ ਦੇ ਐਡਵੋਕੇਟ ਜਨਰਲ ਅਤੇ ਬਾਰ ਕੌਂਸਲ ਦੇ ਚੇਅਰਮੈਨ ਸ੍ਰੀ ਅਮਿਤ ਰਾਣਾ ਸਮੇਤ ਕਈ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ I ਸਰਟੀਫਿਕੇਟ ਪ੍ਰਾਪਤ ਕਰਨ ਉਪਰੰਤ ਅਜਨਾਲਾ ਪਹੁੰਚੇ ਸੁਖਦੇਵ ਸਿੰਘ ਨੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਗਰੀਬ ਅਤੇ ਲੋੜਵੰਦ ਲੋਕਾਂ ਨੂੰ ਕਾਨੂੰਨੀ ਸੇਵਾਵਾਂ ਅਤੇ ਸਹਾਇਤਾ ਪ੍ਰਦਾਨ ਕਰਨ ਲਈ ਹਮੇਸ਼ਾ ਯਤਨਸ਼ੀਲ ਰਹਿਣਗੇ। ਇਸ ਮੌਕੇ ਡਿਪਟੀ ਐਡਵੋਕੇਟ ਜਨਰਲ ਪੰਜਾਬ ਸ੍ਰੀ ਰਾਜੀਵ ਮਦਾਨ ਰਮਦਾਸ ਨੇ ਵੀ ਸੁਖਦੇਵ ਸਿੰਘ ਨੂੰ ਵਧਾਈ ਦਿੱਤੀ ।
ਪਿਛਲੀ ਖ਼ਬਰ ਚੋਰਾਂ ਵਲੋਂ ਮੁੱਗੋ ਸੋਹੀ ’ਚ ਘਰ ਵਿਚ ਦਾਖ਼ਲ ਹੋ ਕੇ ਲੱਖਾਂ ਦਾ ਕੀਤਾ ਸਾਮਾਨ ਚੌਰੀ ਅਗਲੀ ਖ਼ਬਰ ਵਿਧਾਇਕ ਧਾਲੀਵਾਲ ਨੇ ਪਿੰਡ ਥੋਬਾ ’ਚ 25 ਲੱਖ ਦੀ ਲਾਗਤ ਨਾਲ ਬਣਨ ਵਾਲੇ ਕਮਿਊਨਿਟੀ ਹਾਲ ਦਾ ਰੱਖਿਆ ਨੀਹ ਪੱਥਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।