17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਰਾਜਾਸਾਂਸੀ ਤੋਂ ਰਾਮ ਤੀਰਥ ਤੱਕ ਸੋਨੀਆ ਮਾਨ ਦਾ ਵਿਸ਼ਾਲ ਰੋਡ ਮਾਰਚ, ਵੱਖ-ਵੱਖ ਪਿੰਡਾਂ ਵਿਚ ਲੋਕਾਂ ਨਾਲ ਕੀਤਾ ਰਾਬਤਾ

ਰਾਜਾਸਾਂਸੀ, ਹਰਸ਼ਾ ਛੀਨਾ, 16 ਨਵੰਬਰ (ਹਰਦੀਪ ਸਿੰਘ ਖੀਵਾ/ਕੜਿਆਲ)-ਆਮ ਆਦਮੀ ਪਾਰਟੀ ਵਲੋਂ ਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਐਲਾਨੀ ਗਈ ਉਮੀਦਵਾਰ ਅਤੇ ਹਲਕਾ ਇੰਚਾਰਜ ਸੋਨੀਆਂ ਮਾਨ ਵਲੋਂ ਲੋਕ ਸੰਪਰਕ ਮੁਹਿੰਮ ਨੂੰ ਅੱਗੇ ਵਧਾਉਂਦਿਆਂ ਅੱਜ ਰਾਜਾਸਾਂਸੀ ਤੋਂ ਵਿਸ਼ਾਲ ਰੋਡ ਮਾਰਚ ਆਰੰਭ ਕੀਤਾ ਗਿਆ। ਇਹ ਰੋਡ ਮਾਰਚ ਰਾਜਾਸਾਂਸੀ ਤੋਂ ਸ਼ੁਰੂ ਹੋ ਕੇ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚੋਂ ਹੁੰਦਾ ਹੋਇਆ ਰਾਮ ਤੀਰਥ ਵਿਖੇ ਸਮਾਪਤ ਹੋਇਆ।

ਅਜੀਤ ਡੈਸਕ 17-11-2026
ਰਾਜਾਸਾਂਸੀ, ਹਰਸ਼ਾ ਛੀਨਾ, 16 ਨਵੰਬਰ (ਹਰਦੀਪ ਸਿੰਘ ਖੀਵਾ/ਕੜਿਆਲ)-ਆਮ ਆਦਮੀ ਪਾਰਟੀ ਵਲੋਂ ਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਐਲਾਨੀ ਗਈ ਉਮੀਦਵਾਰ ਅਤੇ ਹਲਕਾ ਇੰਚਾਰਜ ਸੋਨੀਆਂ ਮਾਨ ਵਲੋਂ ਲੋਕ ਸੰਪਰਕ ਮੁਹਿੰਮ ਨੂੰ ਅੱਗੇ ਵਧਾਉਂਦਿਆਂ ਅੱਜ ਰਾਜਾਸਾਂਸੀ ਤੋਂ ਵਿਸ਼ਾਲ ਰੋਡ ਮਾਰਚ ਆਰੰਭ ਕੀਤਾ ਗਿਆ। ਇਹ ਰੋਡ ਮਾਰਚ ਰਾਜਾਸਾਂਸੀ ਤੋਂ ਸ਼ੁਰੂ ਹੋ ਕੇ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚੋਂ ਹੁੰਦਾ ਹੋਇਆ ਰਾਮ ਤੀਰਥ ਵਿਖੇ ਸਮਾਪਤ ਹੋਇਆ। ਇਸ ਮੌਕੇ ਸੋਨੀਆਂ ਮਾਨ ਨੇ ਕਿਹਾ ਕਿ ਇਸ ਰੋਡ ਮਾਰਚ ਦਾ ਮੁੱਖ ਮਕਸਦ ਹਲਕੇ ਦੇ ਲੋਕਾਂ ਨਾਲ ਸਿੱਧਾ ਸੰਪਰਕ ਕਾਇਮ ਕਰਨਾ, ਉਨ੍ਹਾਂ ਦੀਆਂ ਮੁਸ਼ਕਲਾਂ ਸੁਣਨਾ ਅਤੇ ਲੋਕਾਂ ਦੇ ਸੁਝਾਅ ਲੈਣਾ ਹੈ। ਉਨ੍ਹਾਂ ਕਿਹਾ ਕਿ ਉਹ ਹਲਕੇ ਦੇ ਹਰ ਪਿੰਡ ਅਤੇ ਹਰ ਵਰਗ ਦੇ ਲੋਕਾਂ ਤੱਕ ਪਹੁੰਚ ਕਰਨ ਲਈ ਵਚਨਬੱਧ ਹਨ। ਆਗਾਮੀ ਵਿਧਾਨ ਸਭਾ ਚੋਣਾਂ ਸਬੰਧੀ ਗੱਲ ਕਰਦਿਆਂ ਸੋਨੀਆ ਮਾਨ ਨੇ ਕਿਹਾ ਕਿ ਚੋਣਾਂ ਨੂੰ ਲੈ ਕੇ ਪਾਰਟੀ ਵਲੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਰੋਡ ਮਾਰਚ ਦੌਰਾਨ ਵੱਖ-ਵੱਖ ਪਿੰਡਾਂ ਵਿਚ ਪਾਰਟੀ ਵਰਕਰਾਂ ਅਤੇ ਸਮਰਥਕਾਂ ਵਲੋਂ ਸੋਨੀਆਂ ਮਾਨ ਦਾ ਸਵਾਗਤ ਕੀਤਾ ਗਿਆ ਤੇ ਰਾਜਾਸਾਂਸੀ ਤੋਂ ਸ਼ੁਰੂ ਹੋਈ ਇਹ ਲੋਕ ਸੰਪਰਕ ਮੁਹਿੰਮ ਰਾਮਤੀਰਥ ਵਿਖੇ ਸਮਾਪਤ ਹੋਈ। ਇਸ ਮੌਕੇ ਚੇਅਰਮੈਨ ਰੇਸ਼ਮ ਸਿੰਘ ਵੜੈਚ, ਸਤਨਾਮ ਸਿੰਘ ਵੜੈਚ, ਵਰੁਣ ਕੁਮਾਰ ਰਾਜਾਸਾਂਸੀ, ਨਗਰ ਪੰਚਾਇਤ ਦੇ ਸਾਬਕਾ ਪ੍ਰਧਾਨ ਅਰਵਿੰਦਰ ਸਿੰਘ ਬੱਬੂ ਸ਼ਾਹ, ਚੇਅਰਮੈਨ ਕਰਮਜੀਤ ਸਿੰਘ ਛੀਨਾ, ਚੇਅਰਮੈਨ ਲਖਵਿੰਦਰ ਸਿੰਘ, ਸਰਪੰਚ ਸੁਖਚੈਨ ਸਿੰਘ ਵੜੈਚ, ਗੁਰਸ਼ਰਨਜੀਤ ਸਿੰਘ ਛੀਨਾ, ਅਮਿਤੋਜ ਸਿੰਘ, ਸਮੇਤ ਵੱਡੀ ਗਿਣਤੀ ਵਿੱਚ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਰੇਲਵੇ ਵਲੋਂ ਅੰਮ੍ਰਿਤਸਰ-ਸਹਰਸਾ (04672/04671) ਫੈਸਟੀਵਲ ਸਪੈਸ਼ਲ ਰੇਲਗੱਡੀ ਚਲਾਉਣ ਦਾ ਐਲਾਨ ਅਗਲੀ ਖ਼ਬਰ ਭਾਜਪਾ ਦੀ ਨਾਕਾਮੀ ਦੀ ਦਾਸਤਾਨ ਵੱਲਾ ਫਲਾਈਓਵਰ 6-7 ਸਾਲਾਂ ਬਾਅਦ ਵੀ ਅਧੂਰਾ-ਸਤਨਾਮ ਸਿੰਘ ਮਠਾੜੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।