ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਦਾ ਆਗਾਜ਼
ਅੰਮ੍ਰਿਤਸਰ, 18 ਨਵੰਬਰ (ਸੁਰਿੰਦਰ ਕੋਛੜ)-ਪਹਿਲੀ ਪਾਤਿਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਪ੍ਰਕਾਸ਼ ਪੁਰਬ ਦੀ ਆਮਦ ਨੂੰ ਮੁੱਖ ਰੱਖਦਿਆਂ ਪਾਕਿਸਤਾਨ ਦੇ ਜ਼ਿਲ੍ਹਾ ਅਟਕ ਦੇ ਇਤਿਹਾਸਕ ਕਸਬੇ ਹਸਨ ਅਬਦਾਲ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਪ੍ਰਭਾਤ ਫੇਰੀਆਂ ਦੀ ਸ਼ੁਰੂਆਤ ਹੋ ਗਈ ਹੈ। ਇਨ੍ਹਾਂ ਪ੍ਰਭਾਤ ਫੇਰੀਆਂ ਦਾ ਸਿਲਸਿਲਾ 24 ਨਵੰਬਰ ਨੂੰ ਪ੍ਰਕਾਸ਼ ਪੁਰਬ ਤੱਕ ਲਗਾਤਾਰ ਜਾਰੀ ਰਹੇਗਾ।
ਅਜੀਤ ਡੈਸਕ
19-11-2026