18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਚੌਥੇ ਸਾਲ ਵੀ ਅਧੂਰਾ ਰੀਗੋ ਬ੍ਰਿਜ ਭਾਜਪਾ ਦੀ ਇਕ ਹੋਰ ਵੱਡੀ ਨਾਕਾਮੀ- ਸਤਨਾਮ ਸਿੰਘ ਮਠਾੜੂ

ਅੰਮ੍ਰਿਤਸਰ, 18 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ ਦੇ ਸਟੇਟ ਟੀ. ਵੀ.

ਅਜੀਤ ਡੈਸਕ 19-11-2026
ਅੰਮ੍ਰਿਤਸਰ, 18 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ ਦੇ ਸਟੇਟ ਟੀ. ਵੀ. ਮੀਡੀਆ ਪੈਨਲਿਸਟ (ਸਟੇਟ ਬੁਲਾਰਾ) ਅਤੇ ਜ਼ਿਲ੍ਹਾ ਮੀਡੀਆ ਇੰਚਾਰਜ-ਅੰਮ੍ਰਿਤਸਰ ਸਤਨਾਮ ਸਿੰਘ ਮਠਾੜੂ ਨੇ ਕਿਹਾ ਕਿ ਸਾਲ 2023 ਵਿਚ ਅੰਮ੍ਰਿਤਸਰ ਦੇ ਰੀਗੋ ਬ੍ਰਿਜ ਨੂੰ ਬੰਦ ਕੀਤਾ ਗਿਆ ਸੀ, ਪਰ ਅੱਜ ਚੌਥਾ ਸਾਲ ਚੱਲਣ ਦੇ ਬਾਵਜੂਦ ਪੁਲ ਦਾ ਨਿਰਮਾਣ ਕਾਰਜ ਅਜੇ ਤੱਕ ਮੁਕੰਮਲ ਨਹੀਂ ਹੋ ਸਕਿਆ। ਮੌਜੂਦਾ ਹਾਲਾਤ ਦੇਖ ਕੇ ਲੱਗਦਾ ਹੈ ਕਿ ਅਜੇ ਤੱਕ 50 ਫ਼ੀਸਦੀ ਕੰਮ ਵੀ ਪੂਰਾ ਨਹੀਂ ਹੋਇਆ। ਇਹ ਭਾਜਪਾ ਅਤੇ ਕੇਂਦਰ ਸਰਕਾਰ ਦੀ ਬਹੁਤ ਵੱਡੀ ਨਾਕਾਮੀ ਹੈ। ਉਨਾਂ ਕਿਹਾ ਕਿ ਭਾਜਪਾ ਦੇ ਆਗੂ ਵਿਕਾਸ ਦੇ ਵੱਡੇ-ਵੱਡੇ ਦਾਅਵੇ ਅਤੇ ਦਮਗਜੇ ਮਾਰਦੇ ਹਨ, ਪਰ ਜ਼ਮੀਨੀ ਹਕੀਕਤ ਕੁਝ ਹੋਰ ਹੀ ਬਿਆਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਦੇ ਲੋਕਾਂ ਨੂੰ ਹੁਣ ਭਾਜਪਾ ਦੇ ਵਾਅਦੇ ਨਹੀਂ, ਸਗੋਂ ਰੀਗੋ ਬ੍ਰਿਜ ਦੀ ਮੁਕੰਮਲ ਉਸਾਰੀ ਚਾਹੀਦੀ ਹੈ।
ਪਿਛਲੀ ਖ਼ਬਰ ‘ ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਵਿਧਾਇਕ ਧਾਲੀਵਾਲ ਨੇ ਵਾਰਡ ਨੰਬਰ 3 ਵਿਚ ਲੋਕਾਂ ਨੂੰ ਸਕੀਮਾਂ ਤੋਂ ਕਰਵਾਇਆ ਜਾਣੂ ਅਗਲੀ ਖ਼ਬਰ ਸੂਬੇਦਾਰ ਹਰਜੀਤ ਸਿੰਘ ਵਲੋਂ ਸਰਬੱਤ ਦੇ ਭਲੇ ਲਈ ਗੁਰਮਤਿ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।