19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਗੁਰੂ ਨਾਨਕ ਦੇਵ ਯੂਨੀਵਰਸਿਟ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਅੰਮ੍ਰਿਤਸਰ, 19 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਅਲੌਕਿਕ ਤੇ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ, ਜਿਸ ਵਿਚ ਉਪ ਕੁਲਪਤੀ ਪ੍ਰੋ: ਕਰਮਜੀਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਵਿਦਿਆਰਥੀਆਂ, ਅਧਿਆਪਨ ਤੇ ਗ਼ੈਰ ਅਧਿਆਪਨ ਸਟਾਫ ਵਲੋਂ ਸ਼ਮੂਲੀਅਤ ਕੀਤੀ ਗਈ। ਇਹ ਨਗਰ ਕੀਰਤਨ ਯੂਨੀਵਰਸਿਟੀ ਕੈਂਪਸ ’ਚ ਸਥਿਤ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋ ਕੇ ਵੱਖ-ਵੱਖ ਵਿਭਾਗਾਂ, ਰਿਹਾਇਸ਼ੀ ਕੁਆਟਰਾਂ ਤੇ ਬੰਗਲਿਆਂ, ਵੀ.

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਨਗਰ ਕੀਰਤਨ ਦੌਰਾਨ ਚੌਰ ਸਾਹਿਬ ਦੀ ਸੇਵਾ ਨਿਭਾਉਂਦੇ ਹੋਏ ਉਪ ਕੁਲਪਤੀ ਪ੍ਰੋ: ਕਰਮਜੀਤ ਸਿੰਘ। ਤਸਵੀਰ : ਨਿਰਮਲ ਸਟੂਡੀਓ 20-11-2026
ਅੰਮ੍ਰਿਤਸਰ, 19 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਅਲੌਕਿਕ ਤੇ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ, ਜਿਸ ਵਿਚ ਉਪ ਕੁਲਪਤੀ ਪ੍ਰੋ: ਕਰਮਜੀਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਵਿਦਿਆਰਥੀਆਂ, ਅਧਿਆਪਨ ਤੇ ਗ਼ੈਰ ਅਧਿਆਪਨ ਸਟਾਫ ਵਲੋਂ ਸ਼ਮੂਲੀਅਤ ਕੀਤੀ ਗਈ। ਇਹ ਨਗਰ ਕੀਰਤਨ ਯੂਨੀਵਰਸਿਟੀ ਕੈਂਪਸ ’ਚ ਸਥਿਤ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋ ਕੇ ਵੱਖ-ਵੱਖ ਵਿਭਾਗਾਂ, ਰਿਹਾਇਸ਼ੀ ਕੁਆਟਰਾਂ ਤੇ ਬੰਗਲਿਆਂ, ਵੀ. ਸੀ. ਦਫਤਰ, ਪ੍ਰਬੰਧਕੀ ਬਲਾਕ, ਭਾਈ ਗੁਰਦਾਸ ਲਾਇਬ੍ਰੇਰੀ ਤੋਂ ਹੁੰਦਾ ਹੋਇਆ ਸੁਰੱਖਿਆ ਵਿਭਾਗ ਤੋਂ ਹੋ ਕੇ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ। ਇਸ ਮੌਕੇ ਰਾਗੀ ਜਥਿਆਂ ਵਲੋਂ ਗੁਰਬਾਣੀ ਦਾ ਰਸ ਭਿੰਨਾ ਕੀਰਤਨ ਕੀਤਾ ਗਿਆ। ਇਸ ਦੌਰਾਨ ਵੱਖ-ਵੱਖ ਥਾਵਾਂ ’ਤੇ ਜਿਥੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ ਉਥੇ ਹੀ ਸ਼ਰਧਾਲੂਆਂ ਦੇ ਲਈ ਵੱਖ-ਵੱਖ ਪਦਾਰਥਾਂ ਦੇ ਲੰਗਰ ਲਗਾਏ ਅਤੇ ਪੰਜ ਪਿਆਰਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਉਪ ਕੁਲਪਤੀ ਪ੍ਰੋ. ਡਾ. ਕਰਮਜੀਤ ਸਿੰਘ, ਰਜਿਸਟਰਾਰ ਪ੍ਰੋ. ਡਾ. ਕਰਮਜੀਤ ਸਿੰਘ ਚਾਹਲ, ਡੀਨ ਅਕੈਡਮਿਕ ਪ੍ਰੋ. ਡਾ. ਐੱਚ. ਐੱਸ. ਸੈਣੀ, ਡੀਨ ਸਟੂਡੈਂਟ ਵੈਲਫੇਅਰ ਪ੍ਰੋ. ਡਾ. ਸਤਨਾਮ ਸਿੰਘ ਦਿਓੁਲ, ਡੀਨ ਫੈਕਲਟੀ ਪ੍ਰੋ. ਡਾ. ਪ੍ਰੀਤਮਹਿੰਦਰ ਸਿੰਘ ਬੇਦੀ, ਡੀਨ ਕਾਲਜ ਕੌਂਸਲ ਪ੍ਰੋ. ਸਰੋਜ ਅਰੌੜਾ, ਮੁੱਖ ਸੁਰੱਖਿਆ ਅਫਸਰ ਤੇ ਸੇਵਾ ਮੁਕਤ ਪੀ. ਪੀ. ਐੱਸ. ਅਧਿਕਾਰੀ ਹਰਵਿੰਦਰ ਸਿੰਘ ਸੰਧੂ ਆਦਿ ਤੋਂ ਇਲਾਵਾ ਨਾਨ-ਟੀਚਿੰਗ ਐਸੋਸੀਏਸ਼ਨ, ਆਫੀਸਰਜ਼ ਐਸੋਸੀਏਸ਼ਨ ਤੇ ਟੀਚਰ ਐਸੋਸੀਏਸ਼ਨ ਦੇ ਅਹੁਦੇਦਾਰ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਡੀ.ਸੀ. ਰੇਟ ਕੰਮ ਕਰ ਰਹੇ ਸਟਰੀਟ ਲਾਈਟ ਵਿਭਾਗ ਦੇ 130 ਮੁਲਾਜ਼ਮਾਂ ਨੇ ਨਿਗਮ ਕਮਿਸ਼ਨਰ ਦਫ਼ਤਰ ਦਿੱਤਾ ਮੰਗ ਪੱਤਰ ਅਗਲੀ ਖ਼ਬਰ ਡੀ.ਏ.ਵੀ. ਕਾਲਜ ਦੇ ਵਿਦਿਆਰਥੀਆਂ ਦੀ ਅਰਵਿੰਦ ਫੈਸ਼ਨ ’ਚ ਹੋਈ ਚੋਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।