19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਖ਼ਾਲਸਾ ਕਾਲਜ ਵਿਖੇ ਪੰਜਾਬ ਦੀਆਂ ਵਿਰਾਸਤੀ ਕਲਾਵਾਂ ਸੰਬੰਧੀ ਇਕ ਦਿਨਾਂ ਵਰਕਸ਼ਾਪ ਲਗਾਈ

ਅੰਮ੍ਰਿਤਸਰ, 19 ਨਵੰਬਰ (ਜਸਵੰਤ ਸਿੰਘ ਜੱਸ)-ਖ਼ਾਲਸਾ ਕਾਲਜ ਦੇ ਯੂਥ ਵੈਲਫੇਅਰ ਵਿਭਾਗ ਵਲੋਂ ਪੰਜਾਬ ਦੀਆਂ ਵਿਰਾਸਤੀ ਕਲਾਵਾਂ ਸੰਬੰਧੀ ਇਕ ਰੋਜ਼ਾ ਵਰਕਸ਼ਾਪ ਲਗਾਈ ਗਈ। ਇਸ ਮੌਕੇ ਮੁੱਖ ਬੁਲਾਰੇ ਵਜ ਸਰਕਾਰੀ ਗਰਲਜ਼ ਕਾਲਜ ਜਲਾਲਾਬਾਦ ਤੋਂ ਡਾ.

ਅਜੀਤ ਡੈਸਕ 20-11-2026
ਅੰਮ੍ਰਿਤਸਰ, 19 ਨਵੰਬਰ (ਜਸਵੰਤ ਸਿੰਘ ਜੱਸ)-ਖ਼ਾਲਸਾ ਕਾਲਜ ਦੇ ਯੂਥ ਵੈਲਫੇਅਰ ਵਿਭਾਗ ਵਲੋਂ ਪੰਜਾਬ ਦੀਆਂ ਵਿਰਾਸਤੀ ਕਲਾਵਾਂ ਸੰਬੰਧੀ ਇਕ ਰੋਜ਼ਾ ਵਰਕਸ਼ਾਪ ਲਗਾਈ ਗਈ। ਇਸ ਮੌਕੇ ਮੁੱਖ ਬੁਲਾਰੇ ਵਜ ਸਰਕਾਰੀ ਗਰਲਜ਼ ਕਾਲਜ ਜਲਾਲਾਬਾਦ ਤੋਂ ਡਾ. ਪਰਮਿੰਦਰ ਕੌਰ ਨੇ ਸ਼ਿਰਕਤ ਕੀਤੀ। ਇਸ ਮੌਕੇ ਕਾਲਜ ਪ੍ਰਿੰਸੀਪਲ ਡਾ: ਆਤਮ ਸਿੰਘ ਰੰਧਾਵਾ ਨੇ ਡਾ. ਪਰਮਿੰਦਰ ਕੌਰ ਦਾ ਸਵਾਗਤ ਕਰਦਿਆਂ ਕਿਹਾ ਕਿ ਕਾਲਜ ਪੱਧਰ ’ਤੇ ਪੰਜਾਬ ਦੇ ਸੱਭਿਆਚਾਰਕ ਵਿਰਸੇ ਨੂੰ ਸੰਭਾਲਣ ਅਤੇ ਪ੍ਰਫੁਲਿੱਤ ਕਰਨ ਲਈ ਵਿਭਾਗ ਵਲੋਂ ਕੀਤੇ ਜਾ ਰਹੇ ਯਤਨ ਸ਼ਲਾਘਾਯੋਗ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦਾ ਅਮੀਰ ਸੱਭਿਆਚਾਰਕ ਵਿਰਸਾ ਸਾਡੀ ਵਿਲੱਖਣ ਪਛਾਣ ਅਤੇ ਮਾਣ ਦਾ ਪ੍ਰਤੀਕ ਹੈ। ਸਾਡੀਆਂ ਰਵਾਇਤੀ ਕਲਾਵਾਂ, ਹੱਥੀਂ ਕੀਤੀ ਕਢਾਈ, ਖਿਡੌਣੇ ਬਣਾਉਣ ਦੀ ਕਲਾ ਅਤੇ ਘਰੇਲੂ ਵਰਤੋਂ ਦੀਆਂ ਵਸਤਾਂ ਬਣਾਉਣ ਦੀਆਂ ਪੁਰਾਤਨ ਵਿਧੀਆਂ ਸਾਡੀਆਂ ਪੀੜ੍ਹੀਆਂ ਦੀ ਸਿਰਜਣਾਤਮਕਤਾ, ਮਿਹਨਤ ਅਤੇ ਹੁਨਰ ਦੀਆਂ ਪ੍ਰਤੀਕ ਹਨ। ਉਨ੍ਹਾਂ ਕਿਹਾ ਕਿ ਕਾਲਜ ਭਵਿੱਖ ’ਚ ਵੀ ਪੰਜਾਬ ਦੀਆਂ ਲੋਕ ਕਲਾਵਾਂ, ਸੱਭਿਆਚਾਰ ਅਤੇ ਵਿਰਾਸਤ ਦੀ ਸੰਭਾਲ ਲਈ ਅਜਿਹੇ ਉਪਰਾਲੇ ਜਾਰੀ ਰੱਖੇਗਾ। ਡਾ. ਪਰਮਿੰਦਰ ਕੌਰ ਨੇ ਕਿਹਾ ਕਿ ਆਧੁਨਿਕਤਾ ਦੇ ਦੌਰ ’ਚ ਨਵੀਂ ਪੀੜ੍ਹੀ ਨੂੰ ਆਪਣੇ ਵਿਰਸੇ ਅਤੇ ਸੱਭਿਆਚਾਰ ਨਾਲ ਜੋੜਨਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਵਰਕਸ਼ਾਪਾਂ ਵਿਦਿਆਰਥੀਆਂ ਨੂੰ ਨਾ ਸਿਰਫ਼ ਆਪਣੀਆਂ ਰਵਾਇਤੀ ਕਲਾਵਾਂ ਸੰਬੰਧੀ ਜਾਣਕਾਰੀ ਪ੍ਰਦਾਨ ਕਰਦੀਆਂ ਹਨ, ਸਗੋਂ ਉਨ੍ਹਾਂ ਨੂੰ ਇਨ੍ਹਾਂ ਕਲਾਵਾਂ ਨੂੰ ਵਿਹਾਰਕ ਰੂਪ ’ਚ ਸਿੱਖਣ ਅਤੇ ਅਗਾਂਹ ਵਧਾਉਣ ਦਾ ਮੌਕਾ ਵੀ ਦਿੰਦੀਆਂ ਹਨ। ਇਸ ਮੌਕੇ ਯੂਥ ਵੈਲਫੇਅਰ ਵਿਭਾਗ ਦੇ ਡਾਇਰੈਕਟਰ ਡਾ. ਦਵਿੰਦਰ ਸਿੰਘ ਨੇ ਕਿਹਾ ਕਿ ਉਕਤ ਵਰਕਸ਼ਾਪ ਦੌਰਾਨ ਵਿਦਿਆਰਥੀਆਂ ਨੂੰ ਪੰਜਾਬ ਦੀਆਂ ਰਵਾਇਤੀ ਕਢਾਈ ਕਲਾਵਾਂ, ਖਿਡੌਣੇ ਬਣਾਉਣ ਅਤੇ ਹੱਥ ਪੱਖੀ, ਰੱਸੀ, ਬੀਨੂ ਅਤੇ ਟੋਕਰੀ ਆਦਿ ਘਰੇਲੂ ਵਰਤੋਂ ਦੀਆਂ ਵਸਤਾਂ ਬਣਾਉਣ ਦੀ ਸਿਖਲਾਈ ਦਿੱਤੀ ਗਈ। ਵਰਕਸ਼ਾਪ ਦੇ ਕਨਵੀਨਰ ਡਾ. ਦਵਿੰਦਰ ਕੌਰ ਨੇ ਡਾ. ਪਰਮਿੰਦਰ ਕੌਰ ਅਤੇ ਉਨ੍ਹਾਂ ਦੀ ਟੀਮ ਨਾਲ ਜਾਣ ਪਛਾਣ ਕਰਵਾਈ ਤੇ ਡਾ. ਸੁਰਜੀਤ ਕੌਰ ਨੇ ਧੰਨਵਾਦ ਮਤਾ ਪੇਸ਼ ਕੀਤਾ।
ਪਿਛਲੀ ਖ਼ਬਰ ਕੇਂਦਰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹ ਕੇ ਸਿੱਖ ਸੰਗਤਾਂ ਦੀ ਮੰਗ ਨੂੰ ਪੂਰਿਆਂ ਕਰੇ-ਜਥੇਦਾਰ ਰਣੀਕੇ ਅਗਲੀ ਖ਼ਬਰ ਯਾਦਵਿੰਦਰਾ ਪਬਲਿਕ ਸਕੂਲ ਸੁਲਤਾਨਵਿੰਡ ਦੇ ਵਿਦਿਆਰਥੀਆਂ ਨੇ ਕੀਤੀ ਇਤਿਹਾਸਕ ਗੁਰਧਾਮਾਂ ਦੀ ਯਾਤਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।