ਸ਼੍ਰੋਮਣੀ ਕਮੇਟੀ ਵਲੋਂ ਭਗਤ ਨਾਮਦੇਵ ਜੀ ਦਾ ਜਨਮ ਦਿਹਾੜਾ ਸ਼ਰਧਾ ਸਹਿਤ ਮਨਾਇਆ
ਅੰਮ੍ਰਿਤਸਰ, 20 ਨਵੰਬਰ (ਜੱਸ)-ਸ਼੍ਰੋਮਣੀ ਕਮੇਟੀ ਵਲੋਂ ਭਗਤ ਨਾਮਦੇਵ ਜੀ ਦਾ ਜਨਮ ਦਿਹਾੜਾ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਨਾਲ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਜਿਸ ਉਪਰੰਤ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਦੇਵ ਸਿੰਘ ਖ਼ਾਲਸਾ ਦੇ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਸਰਵਨ ਕਰਾਇਆ।
ਅੰਮ੍ਰਿਤਸਰ, 20 ਨਵੰਬਰ (ਜੱਸ)-ਸ਼੍ਰੋਮਣੀ ਕਮੇਟੀ ਵਲੋਂ ਭਗਤ ਨਾਮਦੇਵ ਜੀ ਦਾ ਜਨਮ ਦਿਹਾੜਾ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਨਾਲ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਜਿਸ ਉਪਰੰਤ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਦੇਵ ਸਿੰਘ ਖ਼ਾਲਸਾ ਦੇ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਸਰਵਨ ਕਰਾਇਆ। ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਨੇ ਸਰਵਣ ਕਰਵਾਇਆ। ਇਸ ਮੌਕੇ ਗਿਆਨੀ ਬਲਵਿੰਦਰ ਸਿੰਘ ਨੇ ਸੰਗਤਾਂ ਨਾਲ ਭਗਤ ਨਾਮਦੇਵ ਜੀ ਦੇ ਜੀਵਨ ਇਤਿਹਾਸ ਬਾਰੇ ਸਾਂਝ ਪਾਉਂਦਿਆਂ ਕਿਹਾ ਕਿ ਭਗਤ ਨਾਮਦੇਵ ਜੀ ਦਾ ਜੀਵਨ ਕਿਰਤ ਕਰਨ ਅਤੇ ਨਾਮ ਸਿਮਰਨ ਦੀ ਪ੍ਰੇਰਣਾ ਦਿੰਦਾ ਹੈ। ਉਨ੍ਹਾਂ ਦੀ ਬਾਣੀ ਮਨੁੱਖਤਾ ਲਈ ਚਾਨਣ ਮੁਨਾਰਾ ਹੈ, ਜਿਸ ਵਿਚੋਂ ਰੱਬੀ ਅਤੇ ਮਨੁੱਖੀ ਏਕਤਾ ਦੀ ਸੇਧ ਮਿਲਦੀ ਹੈ। ਉਨ੍ਹਾਂ ਸੰਗਤਾਂ ਨੂੰ ਭਗਤ ਜੀ ਦੇ ਜੀਵਨ ਤੋਂ ਪ੍ਰੇਰਣਾ ਲੈਣ ਦੀ ਅਪੀਲ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਫੁੰਮਣ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਮੇਜਰ ਸਿੰਘ, ਮੈਨੇਜਰ ਨਰਿੰਦਰ ਸਿੰਘ, ਵਧੀਕ ਮੈਨੇਜਰ ਯੁਵਰਾਜ ਸਿੰਘ, ਜਸਬੀਰ ਸਿੰਘ, ਰਵਿੰਦਰਜੀਤ ਸਿੰਘ, ਗੁਰਵਿੰਦਰ ਸਿੰਘ ਭੋਮਾ ਤੇ ਸੰਗਤਾਂ ਹਾਜ਼ਰ ਸਨ।