20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਰੈਵੀਨਿਊ ਪਟਵਾਰ ਯੂਨੀਅਨ ਲੋਪੋਕੇ ਦੀ ਨਵੀਂ ਟੀਮ ਦਾ ਗਠਨ, ਆਗਿਆਪਾਲ ਸਿੰਘ ਸਰਬਸੰਮਤੀ ਨਾਲ ਪ੍ਰਧਾਨ ਬਣੇ

ਰਾਜਾਸਾਂਸੀ, 20 ਨਵੰਬਰ (ਹਰਦੀਪ ਸਿੰਘ ਖੀਵਾ)-ਰੈਵੀਨਿਊ ਪਟਵਾਰ ਯੂਨੀਅਨ ਤਹਿਸੀਲ ਲੋਪੋਕੇ ਦੀ ਇਕ ਵਿਸ਼ੇਸ਼ ਚੋਣ ਮੀਟਿੰਗ ਅੱਜ ਸਥਾਨਕ ਪੱਧਰ ’ਤੇ ਕਰਵਾਈ ਗਈ। ਚੋਣ ਪ੍ਰਕਿਰਿਆ ਸੂਬਾ ਮੀਤ ਪ੍ਰਧਾਨ ਹਰਪਾਲ ਸਿੰਘ ਸਮਰਾ, ਜ਼ਿਲ੍ਹਾ ਪ੍ਰਧਾਨ ਗੁਰਜੰਟ ਸਿੰਘ ਸੋਹੀ ਅਤੇ ਸਾਬਕਾ ਤਹਿਸੀਲ ਪ੍ਰਧਾਨ ਕਰਨਜੀਤ ਸਿੰਘ ਪੱਟੀ ਦੀ ਅਗਵਾਈ ਹੇਠ ਸੁਖਾਵੇਂ ਅਤੇ ਅਨੁਸ਼ਾਸਿਤ ਮਾਹੌਲ ਵਿਚ ਸੰਪੰਨ ਹੋਈ।

ਰੈਵੀਨਿਊ ਪਟਵਾਰ ਯੂਨੀਅਨ ਤਹਿਸੀਲ ਲੋਪੋਕੇ ਦੇ ਨਵ-ਨਿਯੁਕਤ ਪ੍ਰਧਾਨ ਆਗਿਆਪਾਲ ਸਿੰਘ ਤੇ ਹੋਰ ਅਹੁਦੇਦਾਰਾਂ ਨੂੰ ਸਨਮਾਨਿਤ ਕਰਦੇ ਹੋਏ ਸੂਬਾ ਤੇ ਜ਼ਿਲ੍ਹਾ ਪੱਧਰੀ ਆਗੂ ਅਤੇ ਸਮੂਹ ਪਟਵਾਰੀ ਸਾਥੀ। ਤਸਵੀਰ : ਹਰਦੀਪ ਸਿੰਘ ਖੀਵਾ 21-11-2026
ਰਾਜਾਸਾਂਸੀ, 20 ਨਵੰਬਰ (ਹਰਦੀਪ ਸਿੰਘ ਖੀਵਾ)-ਰੈਵੀਨਿਊ ਪਟਵਾਰ ਯੂਨੀਅਨ ਤਹਿਸੀਲ ਲੋਪੋਕੇ ਦੀ ਇਕ ਵਿਸ਼ੇਸ਼ ਚੋਣ ਮੀਟਿੰਗ ਅੱਜ ਸਥਾਨਕ ਪੱਧਰ ’ਤੇ ਕਰਵਾਈ ਗਈ। ਚੋਣ ਪ੍ਰਕਿਰਿਆ ਸੂਬਾ ਮੀਤ ਪ੍ਰਧਾਨ ਹਰਪਾਲ ਸਿੰਘ ਸਮਰਾ, ਜ਼ਿਲ੍ਹਾ ਪ੍ਰਧਾਨ ਗੁਰਜੰਟ ਸਿੰਘ ਸੋਹੀ ਅਤੇ ਸਾਬਕਾ ਤਹਿਸੀਲ ਪ੍ਰਧਾਨ ਕਰਨਜੀਤ ਸਿੰਘ ਪੱਟੀ ਦੀ ਅਗਵਾਈ ਹੇਠ ਸੁਖਾਵੇਂ ਅਤੇ ਅਨੁਸ਼ਾਸਿਤ ਮਾਹੌਲ ਵਿਚ ਸੰਪੰਨ ਹੋਈ। ਮੀਟਿੰਗ ਦੌਰਾਨ ਤਹਿਸੀਲ ਭਰ ਤੋਂ ਪਹੁੰਚੇ ਪਟਵਾਰੀ ਸਾਥੀਆਂ ਨੇ ਯੂਨੀਅਨ ਦੀ ਮਜ਼ਬੂਤੀ ਅਤੇ ਭਵਿੱਖ ਦੀਆਂ ਰਣਨੀਤੀਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ। ਇਸ ਉਪਰੰਤ ਸਮੂਹ ਮੈਂਬਰਾਂ ਦੀ ਸਰਬਸੰਮਤੀ ਨਾਲ ਆਗਿਆਪਾਲ ਸਿੰਘ ਨੂੰ ਤਹਿਸੀਲ ਲੋਪੋਕੇ ਦਾ ਪ੍ਰਧਾਨ ਚੁਣਿਆ ਗਿਆ। ਇਸ ਦੇ ਨਾਲ ਹੀ ਅਮਨਦੀਪ ਸਿੰਘ ਨੂੰ ਜਨਰਲ ਸਕੱਤਰ ਅਤੇ ਪ੍ਰਭਮੀਤ ਕੌਰ ਨੂੰ ਖਜ਼ਾਨਚੀ ਦੀ ਜ਼ਿੰਮੇਵਾਰੀ ਸੌਂਪੀ ਗਈ। ਨਵੀਂ ਚੁਣੀ ਗਈ ਟੀਮ ਦਾ ਸਮੂਹ ਮੈਂਬਰਾਂ ਵਲੋਂ ਹਾਰ ਪਾ ਕੇ ਸਵਾਗਤ ਕੀਤਾ ਗਿਆ। ਇਸ ਮੌਕੇ ਨਵ-ਨਿਯੁਕਤ ਪ੍ਰਧਾਨ ਆਗਿਆਪਾਲ ਸਿੰਘ ਨੇ ਕਿਹਾ ਕਿ ਯੂਨੀਅਨ ਵਲੋਂ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਇਕ ਅਹੁਦੇ ਦੀ ਬਜਾਏ ਪਟਵਾਰੀ ਸਾਥੀਆਂ ਦੀ ਸੇਵਾ ਕਰਨ ਦਾ ਮੌਕਾ ਸਮਝਦੇ ਹਨ। ਉਨ੍ਹਾਂ ਕਿਹਾ ਕਿ ਪਟਵਾਰੀਆਂ ਨੂੰ ਦਰਪੇਸ਼ ਵਿਭਾਗੀ ਅਤੇ ਫੀਲਡ ਪੱਧਰ ਦੀਆਂ ਸਮੱਸਿਆਵਾਂ ਨੂੰ ਸਬੰਧਤ ਅਧਿਕਾਰੀਆਂ ਅਤੇ ਉੱਚ ਅਧਿਕਾਰੀਆਂ ਦੇ ਧਿਆਨ ਵਿਚ ਲਿਆ ਕੇ ਹੱਲ ਕਰਵਾਉਣਾ ਉਨ੍ਹਾਂ ਦੀ ਪਹਿਲ ਹੋਵੇਗੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਯੂਨੀਅਨ ਦੀ ਅਸਲ ਤਾਕਤ ਏਕਤਾ ਅਤੇ ਆਪਸੀ ਸਹਿਯੋਗ ਵਿਚ ਹੈ, ਇਸ ਲਈ ਸਾਰੇ ਸਾਥੀਆਂ ਨੂੰ ਨਾਲ ਲੈ ਕੇ ਪਟਵਾਰੀ ਵਰਗ ਦੇ ਹੱਕਾਂ, ਹਿੱਤਾਂ ਅਤੇ ਸਨਮਾਨ ਦੀ ਰਾਖੀ ਲਈ ਯਤਨ ਕੀਤੇ ਜਾਣਗੇ । ਮੀਟਿੰਗ ਦੇ ਅੰਤ ਵਿਚ ਸੂਬਾ ਆਗੂ ਹਰਪਾਲ ਸਿੰਘ ਸਮਰਾ, ਜ਼ਿਲ੍ਹਾ ਪ੍ਰਧਾਨ ਗੁਰਜੰਟ ਸਿੰਘ ਸੋਹੀ ਅਤੇ ਸਾਬਕਾ ਤਹਿਸੀਲ ਪ੍ਰਧਾਨ ਕਰਨਜੀਤ ਸਿੰਘ ਪੱਟੀ ਨੇ ਨਵੀਂ ਚੁਣੀ ਟੀਮ ਨੂੰ ਮੁਬਾਰਕਬਾਦ ਦਿੰਦਿਆਂ ਉਮੀਦ ਪ੍ਰਗਟਾਈ ਕਿ ਨਵੀਂ ਟੀਮ ਪਟਵਾਰੀ ਭਾਈਚਾਰੇ ਦੀਆਂ ਉਮੀਦਾਂ ’ਤੇ ਖਰੀ ਉਤਰੇਗੀ। ਇਸ ਮੌਕੇ ਤਹਿਸੀਲ ਲੋਪੋਕੇ ਦੇ ਸਮੂਹ ਪਟਵਾਰੀ ਵੱਡੀ ਗਿਣਤੀ ਵਿਚ ਹਾਜ਼ਰ ਸਨ ।
ਪਿਛਲੀ ਖ਼ਬਰ ਇਤਿਹਾਸਕ ਗੁ: ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ ਅਗਲੀ ਖ਼ਬਰ ‘ ਮੇਰੀ ਦੁਕਾਨ, ਮੇਰੇ ਨਾਮ’ ਸਕੀਮ ਤਹਿਤ ਪ੍ਰਾਪਤ 294 ਅਰਜ਼ੀਆਂ ਦੀ ਕੀਤੀ ਗਈ ਮੁੱਢਲੀ ਜਾਂਚ * ਬਕਾਇਆ ਦਸਤਾਵੇਜ਼ ਜਮ੍ਹਾਂ ਕ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।