ਸੁਖਜਿੰਦਰ ਸਿੰਘ ਰੇਡੀਓਗ੍ਰਾਫਰ ਐਸੋਸੀਏਸ਼ਨ ਦੇ ਸੂਬਾ ਮੀਤ ਪ੍ਰਧਾਨ ਬਣੇ
ਅੰਮ੍ਰਿਤਸਰ, 21 ਨਵੰਬਰ (ਰੇਸ਼ਮ ਸਿੰਘ)-ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ ਵਿਖੇ ਰੇਡੀਓਗਰਾਫਰ ਐਸੋਸੀਏਸ਼ਨ ਦੀ ਮੀਟਿੰਗ ਚੇਅਰਮੈਨ ਦਿਲਪ੍ਰੀਤ ਸਿੰਘ ਅਤੇ ਪ੍ਰਧਾਨ ਸੰਦੀਪ ਸਿੰਘ ਸਿੱਧੂ ਦੀ ਅਗਵਾਈ ਵਿਚ ਕੀਤੀ ਗਈ ਜਿਸ ਵਿਚ ਸਭ ਤੋਂ ਪਹਿਲਾਂ ਸੂਬਾ ਇਕਾਈ ਦੇ ਮੀਤ ਪ੍ਰਧਾਨ ਸੰਜੀਵ ਕੁਮਾਰ ਸਿਵਲ ਹਸਪਤਾਲ ਬਠਿੰਡਾ ਵਲੋਂ ਦਿੱਤੇ ਅਸਤੀਫ਼ੇ ਨੂੰ ਚੇਅਰਮੈਨ ਅਤੇ ਪ੍ਰਧਾਨ ਵਲੋਂ ਪ੍ਰਵਾਨ ਕਰਦਿਆਂ ਹੋਇਆਂ ਸੁਖਜਿੰਦਰ ਸਿੰਘ ਰੇਡੀਓਗਰਾਫਰ ਸਿਵਲ ਹਸਪਤਾਲ ਅੰਮ੍ਰਿਤਸਰ ਨੂੰ ਸੂਬਾ ਇਕਾਈ ਦਾ ਮੀਤ ਪ੍ਰਧਾਨ ਰੇਡੀਓਗਰਾਫਰ ਐਸੋਸੀਏਸ਼ਨ ਬਣਾਇਆ ਗਿਆ। ਇਸ ਉਪਰੰਤ ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ ਦੇ ਰੇਡੀਓਗਰਾਫਰਾਂ ਦੇ ਅਹੁਦੇਦਾਰਾਂ ਦੀ ਯੂਨੀਅਨ ਬਨਾਉਣ ਲਈ ਸਰਵਸੰਮਤੀ ਨਾਲ ਚੋਣ ਕੀਤੀ ਗਈ।
ਅਜੀਤ ਡੈਸਕ
22-11-2026