ਅੱਜ ਭਗਵਾਨ ਵਾਲਮੀਕਿ ਤੀਰਥ ਵਿਖੇ ਹੋਵੇਗੀ ਸਰੋਵਰ ਪੂਜਾ, ਮੱਛੀ ਨੂੰ ਪਾਈ ਜਾਵੇਗੀ ਸੋਨੇ ਦੀ ਨੱਥ- ਮਹੰਤ ਮਲਕੀਤ ਨਾਥ
ਰਾਮ ਤੀਰਥ, 22 ਨਵੰਬਰ (ਧਰਵਿੰਦਰ ਸਿੰਘ ਔਲਖ)-ਉੱਤਰੀ ਭਾਰਤ ਦੇ ਪ੍ਰਸਿੱਧ ਧਾਰਮਿਕ ਅਸਥਾਨ ਭਗਵਾਨ ਵਾਲਮੀਕਿ ਤੀਰਥ ਰਾਮ ਤੀਰਥ ਵਿਖੇ ਸਾਲਾਨਾ ਮੇਲੇ ਦੀਆਂ ਰੌਣਕਾਂ ਲੱਗੀਆਂ ਹੋਈਆਂ ਹਨ। ਪਿਛਲੇ ਇਕ ਹਫ਼ਤੇ ਤੋਂ ਸ਼ੁਰੂ ਹੋਏ ਇਸ ਮੇਲੇ ਦੌਰਾਨ ਪੰਜਾਬ ਦੇ ਵੱਖ-ਵੱਖ ਕੋਨਿਆਂ ਤੋਂ ਰੋਜ਼ਾਨਾ ਵੱਡੀ ਗਿਣਤੀ ਵਿਚ ਸ਼ਰਧਾਲੂ ਤੀਰਥ ਅਸਥਾਨ ਵਿਖੇ ਨਤਮਸਤਕ ਹੋ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕਰ ਰਹੇ ਹਨ।
ਅਜੀਤ ਡੈਸਕ
23-11-2026