23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਇੰਡੀਅਨ ਪਬਲਿਕ ਸਕੂਲ ਏਅਰਪੋਰਟ ਰੋਡ ਦਾ ਸਾਲਾਨਾ ਸਮਾਗਮ

ਅੰਮ੍ਰਿਤਸਰ, 22 ਨਵੰਬਰ (ਰਾਜੇਸ਼ ਕੁਮਾਰ ਸ਼ਰਮਾ)-ਇੰਡੀਅਨ ਪਬਲਿਕ ਸਕੂਲ ਏਅਰਪੋਰਟ ਰੋਡ ਅੰਮ੍ਰਿਤਸਰ ਵਲੋਂ ਆਪਣਾ ਸਾਲਾਨਾ ਸਮਾਗਮ ‘ਤਰਾਨਾ - ਸਿੰਫਨੀ ਆਫ਼ ਲਾਈਫ’ ਬੜੇ ਉਤਸ਼ਾਹ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਗਿਆ। ਇਸ ਮੌਕੇ ਪ੍ਰਿਯੰਕਾ ਸ਼ਰਮਾ, ਸੀਨੀਅਰ ਡਿਪਟੀ ਮੇਅਰ ਨਗਰ ਨਿਗਮ ਅੰਮ੍ਰਿਤਸਰ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ।

ਅਜੀਤ ਡੈਸਕ 23-11-2026
ਅੰਮ੍ਰਿਤਸਰ, 22 ਨਵੰਬਰ (ਰਾਜੇਸ਼ ਕੁਮਾਰ ਸ਼ਰਮਾ)-ਇੰਡੀਅਨ ਪਬਲਿਕ ਸਕੂਲ ਏਅਰਪੋਰਟ ਰੋਡ ਅੰਮ੍ਰਿਤਸਰ ਵਲੋਂ ਆਪਣਾ ਸਾਲਾਨਾ ਸਮਾਗਮ ‘ਤਰਾਨਾ - ਸਿੰਫਨੀ ਆਫ਼ ਲਾਈਫ’ ਬੜੇ ਉਤਸ਼ਾਹ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਗਿਆ। ਇਸ ਮੌਕੇ ਪ੍ਰਿਯੰਕਾ ਸ਼ਰਮਾ, ਸੀਨੀਅਰ ਡਿਪਟੀ ਮੇਅਰ ਨਗਰ ਨਿਗਮ ਅੰਮ੍ਰਿਤਸਰ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਸਮਾਗਮ ਦੌਰਾਨ ਵਿਦਿਆਰਥੀਆਂ ਵਲੋਂ ਸ਼ਾਨਦਾਰ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਇਸ ਉਪਰੰਤ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ, ਜਿਸ ’ਚ ਵੱਖ-ਵੱਖ ਖੇਤਰਾਂ ‘ਚ ਸ਼ਾਨਦਾਰ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਮੁੱਖ ਮਹਿਮਾਨ ਨੇ ਵਿਦਿਆਰਥੀਆਂ ਦੇ ਯਤਨਾਂ ਅਤੇ ਸਕੂਲ ਵਲੋਂ ਉਨ੍ਹਾਂ ਦੇ ਸਰਵਪੱਖੀ ਵਿਕਾਸ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਇਸ ਮੌਕੇ ਮੈਨੇਜਿੰਗ ਡਾਇਰੈਕਟਰ ਰਗਵਿੰਦਰ ਸਿੰਘ ਸਰਕਾਰੀਆ, ਡਾਇਰੈਕਟਰ ਸੁਖਮਨੀ ਸਰਕਾਰੀਆ ਅਤੇ ਪ੍ਰਿੰਸੀਪਲ ਲਕਸ਼ਯਤਾ ਵਰਮਾ ਵੀ ਮੌਜੂਦ ਸਨ। ਸਮਾਗਮ ਯਾਦਗਾਰੀ ਪਲਾਂ ਅਤੇ ਖੁਸ਼ੀ ਭਰੇ ਮਾਹੌਲ ਨਾਲ ਸੰਪੰਨ ਹੋਇਆ।
ਪਿਛਲੀ ਖ਼ਬਰ ਕਲਾ ਚੈਤੰਨਿਆ ਵਲੋਂ ਵਿਰਸਾ ਵਿਹਾਰ ਵਿਖੇ ਕਰਵਾਏ ‘ਅੰਮ੍ਰਿਤ ਉਤਸਵ-2’ ਦੌਰਾਨ ਕਲਾਕਾਰਾਂ ਨੇ ਦਿਖਾਏ ਨ੍ਰਿਤ ਕਲਾ ਦੇ ਜੌਹਰ ਅਗਲੀ ਖ਼ਬਰ ਭਾਰਤੀਯ ਵਪਾਰ ਮੰਡਲ ਪੰਜਾਬ ਨੇ ਵਪਾਰੀਆਂ ਨੂੰ ਇਕਜੁੱਟ ਕਰਨ ਲਈ ਕੀਤੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।