24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਭਾਜਪਾ ਆਗੂ ਡਾ. ਜਗਮੋਹਨ ਸਿੰਘ ਰਾਜੂ ਨੇ ਨਿਗਮ ਪ੍ਰਸ਼ਾਸਨ ’ਤੇ ਬੇਨਿਯਮੀਆਂ ਦੇ ਲਗਾਏ ਦੋਸ਼

ਅੰਮ੍ਰਿਤਸਰ, 23 ਜਨਵਰੀ (ਰਾਜੇਸ਼ ਕੁਮਾਰ ਸ਼ਰਮਾ)-ਸਾਬਕਾ ਆਈ. ਏ.

ਗੱਲਬਾਤ ਕਰਦੇ ਹੋਏ ਡਾ. ਜਗਮੋਹਨ ਸਿੰਘ ਰਾਜੂ, ਨਾਲ ਗੌਰਵ ਭੰਡਾਰੀ ਤੇ ਹੋਰ। ਤਸਵੀਰ : ਨਿਰਮਲ ਸਟੂਡੀਓ 24-11-2026
ਅੰਮ੍ਰਿਤਸਰ, 23 ਜਨਵਰੀ (ਰਾਜੇਸ਼ ਕੁਮਾਰ ਸ਼ਰਮਾ)-ਸਾਬਕਾ ਆਈ.ਏ.ਐੱਸ. ਅਧਿਕਾਰੀ ਅਤੇ ਭਾਜਪਾ ਆਗੂ ਡਾ. ਜਗਮੋਹਨ ਸਿੰਘ ਰਾਜੂ ਨੇ ਨਗਰ ਨਿਗਮ ਅੰਮ੍ਰਿਤਸਰ ਪ੍ਰਸ਼ਾਸਨ ’ਤੇ ਬੇਨਿਯਮੀਆਂ ਦੇ ਦੋਸ਼ ਲਗਾਉਂਦੇ ਹੋਏ ਨਿੱਜੀ ਕੰਪਨੀਆਂ ਨੂੰ ਕਰੋੜਾਂ ਦਾ ਫਾਇਦਾ ਦੇਣ ਦੀ ਗੱਲ ਆਖੀ ਹੈ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਡਾ. ਜਗਮੋਹਨ ਸਿੰਘ ਰਾਜੂ ਨੇ ਕਿਹਾ ਕਿ ਅੰਮ੍ਰਿਤਸਰ, ਜਿੱਥੇ ਭਾਰਤ ਅਤੇ ਵਿਦੇਸ਼ਾਂ ਤੋਂ ਹਰ ਰੋਜ਼ ਲਗਭਗ ਇਕ ਲੱਖ ਸ਼ਰਧਾਲੂ ਆਉਂਦੇ ਹਨ, ਉੱਥੇ ਸਫ਼ਾਈ ਪ੍ਰਬੰਧਾਂ ਦੀ ਹਾਲਤ ਬੇਹੱਦ ਤਰਸਯੋਗ ਬਣੀ ਹੋਈ ਹੈ। ਕੂੜੇ ਦੇ ਢੇਰ, ਗੰਦੀਆਂ ਸੜਕਾਂ ਅਤੇ ਨਾ ਚੁੱਕਿਆ ਗਿਆ ਕੂੜਾ ਲਗਾਤਾਰ ਸ਼ਹਿਰ ਵਾਸੀਆਂ ਲਈ ਪਰੇਸ਼ਾਨੀ ਦਾ ਕਾਰਨ ਬਣਿਆ ਹੋਇਆ ਹੈ। ਇਸ ਦੇ ਬਾਵਜੂਦ ਨਗਰ ਨਿਗਮ ਅੰਮ੍ਰਿਤਸਰ ਵਲੋਂ ਨਿੱਜੀ ਕੰਪਨੀਆਂ ਨੂੰ ਲਗਭਗ?167.03 ਕਰੋੜ ਦੇ ਸਫ਼ਾਈ ਠੇਕੇ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ’ਚ ਸਭ ਤੋਂ ਵੱਡਾ ਅਤੇ ਗੰਭੀਰ ਸਵਾਲ ਇਹ ਹੈ ਕਿ ਜਦੋਂ ਸ਼ਹਿਰ ਅਜੇ ਵੀ ਗੰਦਗੀ ਨਾਲ ਭਰਿਆ ਪਿਆ ਹੈ ਤਾਂ ਨਿੱਜੀ ਠੇਕੇਦਾਰਾਂ ਨੂੰ ਕਰੋੜਾਂ ਰੁਪਏ ਦੇ ਠੇਕੇ ਕਿਉਂ ਦਿੱਤੇ ਜਾ ਰਹੇ ਹਨ? ਜਦੋਂ ਨਗਰ ਨਿਗਮ ਦੇ ਸਾਰੇ 85 ਵਾਰਡ ਪਹਿਲਾਂ ਹੀ ਠੇਕਿਆਂ ਅਧੀਨ ਆ ਚੁੱਕੇ ਸਨ, ਤਾਂ ਲਗਭਗ ? 40 ਕਰੋੜ ਦਾ ਦੂਜਾ ਠੇਕਾ ਕਿਉਂ ਲਿਆਂਦਾ ਗਿਆ? ਕੀ ਟੈਂਡਰਾਂ ਨਾਲ ਸੰਬੰਧਿਤ ਫ਼ੈਸਲੇ ਜਨਤਾ ਦੇ ਪੈਸੇ ਦੀ ਕੀਮਤ ’ਤੇ ਕੁਝ ਚਹੇਤੀਆਂ ਕੰਪਨੀਆਂ ਨੂੰ ਫਾਇਦਾ ਪਹੁੰਚਾਉਣ ਲਈ ਕੀਤੇ ਗਏ ਸਨ ? ਡਾ. ਜਗਮੋਹਨ ਸਿੰਘ ਰਾਜੂ ਨੇ ਦੋਸ਼ ਲਗਾਇਆ ਹੈ ਕਿ ਠੇਕੇ ਦੇਣ ਦੀ ਪ੍ਰਕਿਰਿਆ ’ਚ ਪੱਖਪਾਤ, ਵਿੱਤੀ ਬੇਨਿਯਮੀਆਂ ਅਤੇ ਭ੍ਰਿਸ਼ਟਾਚਾਰ ਦੇ ਗੰਭੀਰ ਸੰਕੇਤ ਮਿਲਦੇ ਹਨ। ਜਾਂਚ ਦੇ ਘੇਰੇ ’ਚ ਆਉਣ ਵਾਲੇ ਠੇਕਿਆਂ ’ਚ ਲਗਭਗ ? 98 ਕਰੋੜ ਦਾ ਏਕੀਕ੍ਰਿਤ ਕੂੜਾ ਪ੍ਰਬੰਧਨ, ? 39.91 ਕਰੋੜ ਦੇ ਵਾਧੂ ਕੂੜਾ ਪ੍ਰਬੰਧਨ ਪ੍ਰਬੰਧ ਅਤੇ ?29.12 ਕਰੋੜ ਦੀ ਮਸ਼ੀਨੀ ਸੜਕ ਸਫ਼ਾਈ ਸ਼ਾਮਲ ਹਨ। ਇਨ੍ਹਾਂ ਤਿੰਨਾਂ ਦੀ ਕੁੱਲ ਦਰਸਾਈ ਗਈ ਕੀਮਤ ?167.03 ਕਰੋੜ ਬਣਦੀ ਹੈ। ਉਨ੍ਹਾਂ ਕਿਹਾ ਕਿ ਅਜੇ ਤੱਕ ਕੂੜੇ ਦੀ ਪ੍ਰੋਸੈਸਿੰਗ ਲਈ ਕੋਈ ਪ੍ਰਭਾਵਸ਼ਾਲੀ ਪਲਾਂਟ ਸਥਾਪਿਤ ਨਹੀਂ ਕੀਤਾ ਗਿਆ ਅਤੇ ਕੂੜਾ ਨਾ ਚੁੱਕੇ ਜਾਣ, ਢੋਆ-ਢੁਆਈ ਦੇ ਨਾਕਾਫ਼ੀ ਪ੍ਰਬੰਧਾਂ ਅਤੇ ਗੰਦੀਆਂ ਸੜਕਾਂ ਬਾਰੇ ਸ਼ਿਕਾਇਤਾਂ ਲਗਾਤਾਰ ਮਿਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸਦੀ ਸ਼ਿਕਾਇਤ ਕੇਂਦਰੀ ਵਿਜੀਲੈਂਸ ਕਮਿਸ਼ਨਰ, ਕੇਂਦਰੀ ਆਵਾਸ ਅਤੇ ਸ਼ਹਿਰੀ ਮਾਮਲਿਆਂ ਦੇ ਮੰਤਰਾਲੇ ਦੇ ਮੁੱਖ ਵਿਜੀਲੈਂਸ ਅਧਿਕਾਰੀ ਅਤੇ ਡਾਇਰੈਕਟਰ, ਬਿਊਰੋ ਆਫ਼ ਇਨਵੈਸਟੀਗੇਸ਼ਨ, ਪੰਜਾਬ ਨੂੰ ਸੌਂਪਦੇ ਹੋਏ ਸ਼ੱਕੀ ਪੱਖਪਾਤ , ਇਕੋ ਕੰਮ ਲਈ ਇਕ ਤੋਂ ਵੱਧ ਠੇਕੇ ਅਲਾਟ ਕਰਨ, ਸੰਭਾਵੀ ਵਧੀਆਂ ਕੀਮਤਾਂ, ਸ਼ੱਕੀ ਟੈਂਡਰ ਮੁਕਾਬਲੇ ਅਤੇ ਤਸਦੀਕਸ਼ੁਦਾ ਕੰਮ ਨਾਲ ਸਮਰਥਿਤ ਨਾ ਹੋਣ ਵਾਲੀਆਂ ਅਦਾਇਗੀਆਂ ਦੀ ਸੁਤੰਤਰ ਜਾਂਚ ਦੀ ਮੰਗ ਕੀਤੀ ਹੈ। ਦੂਜੇ ਪਾਸੇ ਜੱਦ ਇਸ ਮਾਮਲੇ ਬਾਰੇ ਨਗਰ ਨਿਗਮ ਅੰਮ੍ਰਿਤਸਰ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨਾਲ ਫੋਨ ’ਤੇ ਸੰਪਰਕ ਕਰਨੀ ਦੀ ਕੋਸ਼ਿਸ ਕੀਤੀ ਤਾਂ ਉਨ੍ਹਾਂ ਨਾਲ ਸੰਪਰਕ ਨਹੀਂ ਹੋ ਸਕਿਆ।
ਪਿਛਲੀ ਖ਼ਬਰ ਚੀਫ਼ ਖ਼ਾਲਸਾ ਦੀਵਾਨ ਵਲੋਂ ਨਗਰ ਕੀਰਤਨ ਦਾ ਨਿੱਘਾ ਸਵਾਗਤ ਅਗਲੀ ਖ਼ਬਰ ਨਸ਼ਿਆਂ ਦੇ ਖਾਤਮੇ ਲਈ ਪਿੰਡ ਸੁਲਤਾਨਵਿੰਡ ਦੇ ਛੇ ਵਾਰਡ ਪੰਡੋਰਾ ਵਿਖੇ ਪੁਲਿਸ ਵਲੋਂ ਤਲਾਸ਼ੀ ਮੁਹਿੰਮ ਚਲਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।